Wednesday, May 8, 2024
Home International ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਝਟਕਾ, ਵੀਸਾ ਫੀਸ 'ਚ ਹੋਇਆ 3 ਗੁਣਾ...

ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਝਟਕਾ, ਵੀਸਾ ਫੀਸ ‘ਚ ਹੋਇਆ 3 ਗੁਣਾ ਦਾ ਵਾਧਾ

ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਝਟਕਾ, ਵੀਸਾ ਫੀਸ ‘ਚ ਹੋਇਆ 3 ਗੁਣਾ ਦਾ ਵਾਧਾ

ਅਮਰੀਕਾ: ਅਮਰੀਕਾ ਜਾਣ ਦੇ ਚਾਹਵਾਨ ਅਤੇ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। 1 ਅਪ੍ਰੈਲ ਤੋਂ ਅਮਰੀਕਾ ਦੇ ਗੈਰ ਪ੍ਰਵਾਸੀ ਵੀਜ਼ਾ ਲਈ ਵਸੂਲੀ ਜਾਣ ਵਾਲੀ ਫੀਸ ‘ਚ ਭਾਰੀ ਵਾਧਾ ਹੋਣ ਜਾ ਰਿਹਾ ਹੈ। ਵੀਜ਼ਾ ਫੀਸ ‘ਚ ਲਗਭਗ ਤਿੰਨ ਗੁਣਾ ਵਾਧਾ ਦੇਖਿਆ ਜਾਵੇਗਾ। ਇਹ ਵਾਧਾ H-1B L-1 ਅਤੇ EB-5 ਵੀਜ਼ਾ ‘ਤੇ ਲਾਗੂ ਹੁੰਦਾ ਹੈ।

ਇਹ ਫੀਸ ਵਾਧਾ ਕਰੀਬ ਅੱਠ ਸਾਲਾਂ ਬਾਅਦ ਹੋ ਰਿਹਾ ਹੈ। ਇਸ ਤੋਂ ਪਹਿਲਾਂ 2016 ਵਿੱਚ ਫੀਸਾਂ ਵਿੱਚ ਵਾਧਾ ਕੀਤਾ ਗਿਆ ਸੀ। ਯੂਨਾਈਟਿਡ ਸਟੇਟਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਪਹਿਲਾਂ ਹੀ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਵੀਜ਼ਾ ‘ਚ ਵਾਧੇ ਤੋਂ ਬਾਅਦ ਨਵੇਂ ਚਾਰਜ 1 ਅਪ੍ਰੈਲ ਤੋਂ ਲਾਗੂ ਹੋਣਗੇ।

ਨਵੇਂ H1B ਵੀਜ਼ਾ ਲਈ ਅਰਜ਼ੀ ਦੇਣ ਲਈ ਇੱਕ ਫਾਰਮ । 129 ਹੈ, ਜਿਸ ਦੀ ਫੀਸ 5460 ਤੋਂ ਵਧ ਕੇ $780 ਹੋ ਜਾਵੇਗੀ। ਭਾਰਤੀ ਮੁਦਰਾ ਵਿੱਚ, ਇਹ 38,000 ਰੁਪਏ ਤੋਂ ਵੱਧ ਕੇ 54,000 ਰੁਪਏ ਹੋ ਜਾਵੇਗਾ। ਇਸ ਤੋਂ ਇਲਾਵਾ H1B ਰਜਿਸਟ੍ਰੇਸ਼ਨ ਫੀਸ $10 (829 ਰੁਪਏ) ਤੋਂ ਵਧ ਕੇ $215 (ਲਗਭਗ 17,000 ਰੁਪਏ) ਹੋ ਜਾਵੇਗੀ।

ਇਸ ਤੋਂ ਬਾਅਦ ਐੱਲ 1 ਵੀਜ਼ਾ ਫੀਸ 1 ਅਪ੍ਰੈਲ ਤੋਂ ਤਿੰਨ ਗੁਣਾ ਵਧ ਜਾਵੇਗੀ ਜੋ ਕਿ ਵਰਤਮਾਨ ਵਿੱਚ 460 ਡਾਲਰ (ਲਗਭਗ 38,000 ਰੁਪਏ) ਹੈ। ਇਸ ਦੇ 1 ਅਪ੍ਰੈਲ ਤੋਂ ਵਧ ਕੇ 1385 ਡਾਲਰ (1,10,000 ਰੁਪਏ) ਹੋਣ ਦੀ ਸੰਭਾਵਨਾ ਹੈ। L 1 ਅਮਰੀਕਾ ਵਿਚ ਗੈਰ ਪ੍ਰਵਾਸੀ ਵੀਜ਼ਾ ਸ਼੍ਰੇਣੀ ਦੇ ਅਧੀਨ ਆਉਂਦਾ ਹੈ। ਇਹ ਕੰਪਨੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੇ ਤਬਾਦਲੇ ਲਈ ਤਿਆਰ ਕੀਤਾ ਗਿਆ ਹੈ।

ਨਾਲ ਹੀ EB-5 ਵੀਜ਼ਾ ਫੀਸ ਤਿੰਨ ਗੁਣਾ ਹੋਣ ਦੀ ਉਮੀਦ ਹੈ। ਇਸ ਦੇ ਵਧ ਕੇ 11,160 ਡਾਲਰ (ਲਗਭਗ 9 ਲੱਖ ਰੁਪਏ) ਹੋਣ ਦੀ ਉਮੀਦ ਹੈ ਜਦੋਂ ਕਿ ਇਸ ਵੇਲੇ ਇਹ 3,675 ਡਾਲਰ (ਲਗਭਗ 3 ਲੱਖ ਰੁਪਏ) ਹੈ। ਈ.ਬੀ.-5 ਵੀਜ਼ਾ ਅਮਰੀਕੀ ਸਰਕਾਰ ਨੇ 1990 ਵਿੱਚ ਸ਼ੁਰੂ ਕੀਤਾ ਸੀ। ਇਸ ਤਹਿਤ ਉੱਚ ਆਮਦਨੀ ਵਾਲੇ ਵਿਦੇਸ਼ੀ ਨਿਵੇਸ਼ਕ ਅਮਰੀਕੀ ਕਾਰੋਬਾਰਾਂ ਵਿੱਚ ਘੱਟੋ ਘੱਟ 5 ਮਿਲੀਅਨ ਡਾਲਰ ਦਾ ਨਿਵੇਸ਼ ਕਰਕੇ ਆਪਣੇ ਪਰਿਵਾਰਾਂ ਲਈ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਇਸ ਤਹਿਤ ਉਸ ਨੂੰ ਕਾਰੋਬਾਰ ਵਿੱਚ ਘੱਟੋ ਘੱਟ 10 ਅਮਰੀਕੀਆਂ ਨੂੰ ਰੁਜ਼ਗਾਰ ਦੇਣਾ ਲਾਜ਼ਮੀ ਹੁੰਦਾ ਹੈ।

RELATED ARTICLES

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments