Friday, May 3, 2024
Home International ਤਾਇਵਾਨ ’ਚ ਜ਼ੋਰਦਾਰ ਭੂਚਾਲ: 7 ਮੌਤਾਂ, 700 ਤੋਂ ਵੱਧ ਜ਼ਖ਼ਮੀ 

ਤਾਇਵਾਨ ’ਚ ਜ਼ੋਰਦਾਰ ਭੂਚਾਲ: 7 ਮੌਤਾਂ, 700 ਤੋਂ ਵੱਧ ਜ਼ਖ਼ਮੀ 

ਤਾਇਵਾਨ ’ਚ ਜ਼ੋਰਦਾਰ ਭੂਚਾਲ: 7 ਮੌਤਾਂ, 700 ਤੋਂ ਵੱਧ ਜ਼ਖ਼ਮੀ 
ਤਾਇਪੇ: ਤਾਇਵਾਨ ਵਿੱਚ ਅੱਜ ਸਵੇਰੇ 25 ਸਾਲਾਂ ’ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, 700 ਤੋਂ ਵੱਧ ਜ਼ਖ਼ਮੀ ਹੋ ਗਏ। ਕੁਝ ਇਮਾਰਤਾਂ ਨੂੰ ਨੁਕਸਾਨ ਪੁੱਜਾ। ਭੂਚਾਲ ਦੀ ਸ਼ਿੱਦਤ 7.2 ਨਾਪੀ ਗਈ। ਭੂਚਾਲ ਕਾਰਨ ਦੱਖਣ-ਪੂਰਬੀ ਸ਼ਹਿਰ ਹੁਆਲੀਅਨ ਦੇ ਇਲਾਕੇ ਵਿੱਚ ਸਥਿਤ ਪੰਜ ਮੰਜ਼ਿਲਾ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਦੀ ਪਹਿਲੀ ਮੰਜ਼ਿਲ ਢਹਿ ਗਈ ਹੈ ਅਤੇ ਬਾਕੀ ਇਮਾਰਤ ਝੁਕ ਗਈ ਹੈ।

ਵਿਦਿਆਰਥੀਆਂ ਨੂੰ ਸਕੂਲ ਤੋਂ ਬਾਹਰ ਕੱਢ ਕੇ ਖੇਡ ਮੈਦਾਨ ਵਿੱਚ ਲਿਜਾਇਆ ਗਿਆ ਅਤੇ ਹੈਲਮਟ ਪਹਿਨਣ ਲਈ ਤਿਆਰ ਕੀਤਾ ਗਿਆ। ਕੁਝ ਬੱਚੇ ਉੱਪਰੋਂ ਡਿੱਗਣ ਵਾਲੀਆਂ ਚੀਜ਼ਾ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਤਾਬਾਂ ਨਾਲ ਸਿਰ ਢੱਕਦੇ ਦੇਖੇ ਗਏ। ਕੌਮੀ ਫਾਇਰ ਏਜੰਸੀ ਨੇ ਕਿਹਾ ਕਿ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਦੋ ਘੰਟੇ ਬਾਅਦ ਸੁਨਾਮੀ ਦਾ ਖ਼ਤਰਾ ਕਾਫੀ ਹੱਦ ਤੱਕ ਟਲ ਗਿਆ ਹੈ। ਦੇਸ਼ ਦੀ ਆਬਾਦੀ 2.3 ਕਰੋੜ ਹੈ। ਰਾਸ਼ਟਰੀ ਸੰਸਦ ਦੀ ਇਮਾਰਤ ਦੀਆਂ ਕੰਧਾਂ ਅਤੇ ਛੱਤਾਂ ਨੂੰ ਨੁਕਸਾਨ ਪਹੁੰਚਿਆ ਹੈ।

ਤਾਇਵਾਨ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਤਾਕਤਵਰ ਭੂਚਾਲ 21 ਸਤੰਬਰ 1999 ਨੂੰ ਆਇਆ ਸੀ, ਜਿਸਦੀ ਸ਼ਿੱਦਤ 7.7 ਸੀ। ਇਸ ਵਿੱਚ 2400 ਵਿਅਕਤੀ ਮਾਰੇ ਗਏ ਸਨ, ਲੱਖ ਜ਼ਖਮੀ ਹੋਏ ਸਨ ਅਤੇ ਹਜ਼ਾਰਾਂ ਇਮਾਰਤਾਂ ਤਬਾਹ ਹੋ ਗਈਆਂ ਸਨ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments