Friday, May 3, 2024
Home International ਫਿਨਲੈਂਡ: ਸਕੂਲ ’ਚ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਫਿਨਲੈਂਡ: ਸਕੂਲ ’ਚ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਫਿਨਲੈਂਡ: ਸਕੂਲ ’ਚ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ
ਹੈਲਿੰਸਕੀ: ਦੱਖਣੀ ਫਿਨਲੈਂਡ ਦੇ ਇੱਕ ਮਿਡਲ ਸਕੂਲ ’ਚ ਅੱਜ 12 ਸਾਲਾ ਵਿਦਿਆਰਥੀ ਨੇ ਗੋਲਬਾਰੀ ਕਰ ਦਿੱਤੀ ਜਿਸ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਮਸ਼ਕੂਕ ਵਿਦਿਆਰਥੀ ਨੂੰ ਬਾਅਦ ’ਚ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲੀਸ ਨੇ ਦੱਸਿਆ ਕਿ ਸਵੇਰੇ 9.08 ਵਜੇ ਸੂਚਨਾ ਮਿਲੀ ਕਿ ਰਾਜਧਾਨੀ ਹੈਲਿੰਸਕੀ ਦੇ ਬਾਹਰੀ ਖੇਤਰ ਵੰਤਾ ਸ਼ਹਿਰ ’ਚ ਤਕਰੀਬਨ 800 ਵਿਦਿਆਰਥੀਆਂ ਵਾਲੇ ਇੱਕ ਮਿਡਲ ਸਕੂਲ ’ਚ ਗੋਲੀਬਾਰੀ ਹੋਈ ਹੈ ਜਿਸ ਮਗਰੋਂ ਪੁਲੀਸ ਨੇ ਸਕੂਲ ਨੂੰ ਘੇਰ ਲਿਆ। ਪੁਲੀਸ ਨੇ ਦੱਸਿਆ ਕਿ ਮਸ਼ਕੂਕ ਤੇ ਪੀੜਤ ਵਿਦਿਆਰਥੀਆਂ ਦੀ ਉਮਰ 12 ਸਾਲ ਦੇ ਕਰੀਬ ਹੈ। ਮਸ਼ਕੂਕ ਵਿਦਿਆਰਥੀ ਨੂੰ ਬਾਅਦ ਵਿੱਚ ਹੈਲਿੰਕਸੀ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਉਸ ਕੋਲੋਂ ਇੱਕ ਹੈਂਡ ਗੰਨ ਮਿਲੀ ਹੈ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ’ਚੋਂ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਜਦਕਿ ਦੋ ਹੋਰ ਵਿਦਿਆਰਥਆਂ ਦੀ ਹਾਲਤ ਗੰਭੀਰ ਹੈ। ਫਿਨਲੈਂਡ ਦੇ ਪ੍ਰਧਾਨ ਮੰਤਰੀ ਪੈਟੇਰੀ ਓਰਪੋ ਨੇ ‘ਐਕਸ’ ’ਤੇ ਪੋਸਟ ਕੀਤਾ ਕਿ ਗੋਲੀਬਾਰੀ ਦੀ ਘਟਨਾ ਤੋਂ ਬੇਹੱਦ ਦੁਖੀ ਹਨ। ਫਿਨਲੈਂਡ ’ਚ ਪਹਿਲਾਂ ਵੀ ਸਕੂਲ ’ਚ ਗੋਲੀਬਾਰੀ ਦੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਸਤੰਬਰ 2008 ’ਚ ਇੱਕ 22 ਸਾਲਾ ਵਿਦਿਆਰਥੀ ਨੇ ਦੱਖਣੀ-ਪੱਛਮੀ ਫਿਨਲੈਂਡ ਦੇ ਇੱਕ ਕਾਲਜ ’ਚ ਗੋਲੀਬਾਰੀ ਕਰਕੇ 10 ਜਣਿਆਂ ਨੂੰ ਮਾਰ ਦਿੱਤਾ ਸੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ ਸੀ।

ਨਵੰਬਰ 2007 ਵਿੱਚ ਇੱਕ 18 ਸਾਲਾ ਵਿਦਿਆਰਥੀ ਨੇ ਦੱਖਣੀ ਫਿਨਲੈਂਡ ਦੇ ਇੱਕ ਸਕੂਲ ’ਚ ਗੋਲੀਬਾਰੀ ਕਰਕੇ ਨੌਂ ਜਣਿਆਂ ਦੀ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ ਫਿਨਲੈਂਡ ਨੇ ਬੰਦੂਕ ਰੱਖਣ ਲਈ ਘੱਟੋ ਘੱਟ ਉਮਰ ਵਧਾ ਕੇ ਅਤੇ ਬੰਦੂਕ ਲਾਇਸੈਂਸ ਲਈ ਅਰਜ਼ੀ ਦੇਣ ਵਾਲੇ ਵਿਅਕਤੀਆਂ ਦੀ ਪਿੱਠ ਭੂਮੀ ਦੀ ਜਾਂਚ ਕਰਨ ਲਈ ਪੁਲੀਸ ਨੂੰ ਵੱਧ ਅਧਿਕਾਰ ਦੇ ਕੇ ਆਪਣੇ ਬੰਦੂਕ ਕਾਨੂੰਨਾਂ ਨੂੰ ਸਖ਼ਤ ਕਰ ਦਿੱਤਾ ਸੀ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments