Saturday, May 4, 2024
Home India ਅਕਾਲੀ ਦਲ ਵੱਲੋਂ ਐਲਾਨੇ ਗਏ 7 ਉਮੀਦਵਾਰ

ਅਕਾਲੀ ਦਲ ਵੱਲੋਂ ਐਲਾਨੇ ਗਏ 7 ਉਮੀਦਵਾਰ

ਅਕਾਲੀ ਦਲ ਵੱਲੋਂ ਐਲਾਨੇ ਗਏ 7 ਉਮੀਦਵਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ।

ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਡਾਕਟਰ ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਹ ਅਕਾਲੀ ਸਰਕਾਰ ਮੌਕੇ ਸਿੱਖਿਆ ਮੰਤਰੀ ਦੇ ਅਹੁਦੇ ਉੱਤੇ ਰਹੇ ਹਨ। ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ 2007-2012 ਵਿੱਚ ਮੁੱਖ ਮੰਤਰੀ ਪੰਜਾਬ (ਕੈਬਨਿਟ ਮੰਤਰੀ ਦੇ ਅਹੁਦੇ ‘ਤੇ) ਦੇ ਸਲਾਹਕਾਰ ਵਜੋਂ ਵੀ ਪਾਰਟੀ ਦੀ ਸੇਵਾ ਕਰ ਚੁੱਕੇ ਹਨ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਦੇ ਸੀਨੀਅਰ ਆਗੂ, ਜਨਰਲ ਸਕੱਤਰ ਅਤੇ ਬੁਲਾਰੇ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਪਟਿਆਲਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਹਨ। ਐਨ ਕੇ ਸ਼ਰਮਾ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਐਨ ਕੇ ਸ਼ਰਮਾ (ਨਰਿੰਦਰ ਕੁਮਾਰ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਹਨ। ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਖਜ਼ਾਨਚੀ ਹਨ। ਉਹ ਪਹਿਲੀ ਵਾਰ 2012 ਅਤੇ ਫਿਰ 2017 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ।

ਅਕਾਲੀ ਦਲ ਵੱਲੋਂ ਅਨਿਲ ਜੋਸ਼ੀ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਨਿਲ ਜੋਸ਼ੀ ਭਾਜਪਾ ਵੱਲੋਂ ਪਹਿਲੀ ਵਾਰ 2007 ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ ਅਤੇ ਫਿਰ 2012 ਵਿੱਚ ਮੁੜ ਚੋਣ ਜਿੱਤੇ ਸਨ। ਜੁਲਾਈ 2021 ਵਿੱਚ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬੀਜੇਪੀ ਨੇ ਪਾਰਟੀ ‘ਚੋਣ ਬਾਹਰ ਕਰ ਦਿੱਤਾ ਸੀ। ਉਹ ਅਗਸਤ 2021 ਵਿੱਚ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।

ਅਕਾਲੀ ਦਲ ਵੱਲੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬਿਕਰਮਜੀਤ ਸਿੰਘ ਖਾਲਸਾ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਇੰਚਾਰਜ ਹਨ।

ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਰਾਜਵਿੰਦਰ ਸਿੰਘ ਦਾ ਪਰਿਵਾਰ ਟਕਸਾਲੀ ਅਕਾਲੀ ਆਗੂ ਹੈ ਅਤੇ ਉਸ ਦੇ ਪਿਤਾ ਸ਼ੀਤਲ ਸਿੰਘ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਜਦਕਿ ਰਾਜਵਿੰਦਰ ਸਿੰਘ 2010 ਤੋਂ 2012 ਤੱਕ ਯੂਥ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਰਹਿ ਚੁੱਕੇ ਹਨ।

ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਕਬਾਲ ਸਿੰਘ ਝੂੰਦਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਹਨ। ਉਹ ਪੰਜਾਬ ਦੇ ਧੂਰੀ (2007-2012) ਅਤੇ ਅਮਰਗੜ੍ਹ (2012-2017) ਤੋਂ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਆਬਜ਼ਰਵਰ ਵੀ ਹਨ।

RELATED ARTICLES

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments