Monday, April 29, 2024
Home India ਛੱਤੀਸਗੜ੍ਹ ’ਚ ਮੁਕਾਬਲੇ ਦੌਰਾਨ 29 ਨਕਸਲੀ ਹਲਾਕ, 3 ਜਵਾਨ ਜ਼ਖਮੀ

ਛੱਤੀਸਗੜ੍ਹ ’ਚ ਮੁਕਾਬਲੇ ਦੌਰਾਨ 29 ਨਕਸਲੀ ਹਲਾਕ, 3 ਜਵਾਨ ਜ਼ਖਮੀ

ਛੱਤੀਸਗੜ੍ਹ ’ਚ ਮੁਕਾਬਲੇ ਦੌਰਾਨ 29 ਨਕਸਲੀ ਹਲਾਕ, 3 ਜਵਾਨ ਜ਼ਖਮੀ

ਛੱਤੀਸਗੜ੍ਹ: ਛੱਤੀਸਗੜ੍ਹ ਦੇ ਅਤਿਵਾਦ ਪ੍ਰਭਾਵਤ ਕਾਂਕੇਰ ਜ਼ਿਲ੍ਹੇ ’ਚ ਮੁਕਾਬਲੇ ’ਚ ਘੱਟੋ-ਘੱਟ 29 ਨਕਸਲੀ ਮਾਰੇ ਗਏ ਅਤੇ ਤਿੰਨ ਜਵਾਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੇ ਛੋਟੇਬੇਥੀਆ ਥਾਣਾ ਖੇਤਰ ਦੇ ਬੀਨਾਗੁੰਡਾ ਅਤੇ ਕੋਰੋਨਾਰ ਪਿੰਡਾਂ ਦੇ ਵਿਚਕਾਰ ਹਪਾਟੋਲਾ ਪਿੰਡ ਦੇ ਜੰਗਲ ਖੇਤਰ ’ਚ ਹੋਏ ਮੁਕਾਬਲੇ ’ਚ ਘੱਟੋ-ਘੱਟ 29 ਨਕਸਲੀ ਮਾਰੇ ਗਏ ਹਨ।

ਉਨ੍ਹਾਂ ਦਸਿਆ ਕਿ ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦੀ ਸਾਂਝੀ ਟੀਮ ਨੂੰ ਛੋਟੇਬੇਥੀਆ ਥਾਣਾ ਖੇਤਰ ’ਚ ਗਸ਼ਤ ’ਤੇ ਭੇਜਿਆ ਗਿਆ ਸੀ। ਟੀਮ ਮੰਗਲਵਾਰ ਦੁਪਹਿਰ 2 ਵਜੇ ਦੇ ਕਰੀਬ ਹਪਾਟੋਲਾ ਪਿੰਡ ਦੇ ਜੰਗਲ ਖੇਤਰ ’ਚ ਸੀ ਜਦੋਂ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਘਟਨਾ ’ਚ ਸੁਰੱਖਿਆ ਬਲਾਂ ਨੇ ਹੁਣ ਤਕ ਘੱਟੋ-ਘੱਟ 29 ਨਕਸਲੀਆਂ ਨੂੰ ਮਾਰ ਦਿਤਾ ਹੈ। ਉਨ੍ਹਾਂ ਦਸਿਆ ਕਿ ਗੋਲੀਬਾਰੀ ’ਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਸੁਰੱਖਿਆ ਬਲਾਂ ਨੇ ਮੌਕੇ ਤੋਂ ਭਾਰੀ ਮਾਤਰਾ ’ਚ ਹਥਿਆਰ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਦਸਿਆ ਕਿ ਮੁਕਾਬਲੇ ’ਚ ਜ਼ਖਮੀ ਹੋਏ ਤਿੰਨ ਜਵਾਨਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਪਰ ਜ਼ਖਮੀ ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਫਿਲਹਾਲ ਇਲਾਕੇ ’ਚ ਨਕਸਲੀਆਂ ਵਿਰੁਧ ਮੁਹਿੰਮ ਜਾਰੀ ਹੈ।

RELATED ARTICLES

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਓਂਟਾਰੀਓ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

Recent Comments