Friday, May 10, 2024
Home AAP ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ
ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ’ਚ ਇਕ ਚੋਣ ਰੈਲੀ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਖਹਿਰਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਖਰਾਬ ਹੈ ਕਿ ਕੋਈ ਵੀ ਵਪਾਰੀ ਜਾਂ ਆਮ ਬੰਦਾ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਪੰਜਾਬ ਦੇ ਲੋਕਾਂ ਦਾ ਮਾਨ ਸਰਕਾਰ ਤੋਂ ਵਿਸ਼ਵਾਸ ਉਠ ਗਿਆ ਹੈ।

ਖਹਿਰਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਅਕਾਲੀ ਦਲ ਵੱਲੋਂ ਢੀਂਡਸਾ ਪਰਿਵਾਰ ਨੂੰ ਨਜ਼ਰਅੰਦਾਜ਼ ਕੀਤੇ ਜਾਣ ’ਤੇ ਖਹਿਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਰਾਜਨੀਤਿਕ ਤੌਰ ’ਤੇ ਢੀਂਡਸਾ ਪਰਿਵਾਰ ਨੂੰ ਮਾਰ ਦਿੱਤਾ ਹੈ। ਖਹਿਰਾ ਨੇ ਬਰਨਾਲਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਢੀਂਡਸਾ ਪਰਿਵਾਰ ਦੀ ਤਾਰੀਫ਼ ਵੀ ਕੀਤੀ ਅਤੇ ਉਨ੍ਹਾਂ ਨੂੰ ਖੁੱਲ੍ਹੇ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਖਹਿਰਾ ਨੇ ਅੱਗੇ ਕਿਹਾ ਕਿ ਢੀਂਡਸਾ ਪਰਿਵਾਰ ਇਕ ਬਹੁਤ ਹੀ ਸੁਲਝਿਆ ਹੋਇਆ ਪਰਿਵਾਰ ਹੈ ਅਤੇ ਸੁਖਬੀਰ ਸਿੰਘ ਬਾਦਲ ਕਦੇ ਵੀ ਢੀਂਡਸਾ ਪਰਿਵਾਰ ਨੂੰ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦਾ।

Previous articleਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ
Next articleਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ’ਤੇ ਅਤਿਆਧੁਨਿਕ ਉਪਕਰਣ ਸਥਾਪਿਤ ਕੀਤੇ ਗਏ ਹਨ। ਜਿਸ ਦੇ ਚਲਦਿਆਂ ਰਾਤ ਨੂੰ ਅਤੇ ਖਰਾਬ ਮੌਸਮ ’ਚ ਵੀ ਜਹਾਜ਼ ਏਅਰਪੋਰਟ ’ਤੇ ਉਤਰ ਸਕਣਗੇ। ਚੰਡੀਗੜ੍ਹ ਏਅਰਪੋਰਟ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਚੰਡੀਗੜ੍ਹ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 15 ਮਈ ਤੋਂ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਦੇ ਲਈ ਇਕ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ ਕੰਪਨੀ ਦੀ ਇਹ ਫਲਾਈਟ 15 ਮਈ ਨੂੰ ਆਬੁੂਧਾਬੀ ਤੋਂ ਰਾਤੀਂ ਸਵਾ ਦਸ ਵਜੇ ਉਡਾਣ ਭਰੇਗੀ ਅਤੇ ਸਵੇਰੇ ਸਾਢੇ ਤਿੰਨ ਵਜੇ ਚੰਡੀਗੜ੍ਹ ਏਅਰਪੋਰਟ ’ਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਇਹ ਫਲਾਈਟ ਰਾਤੀਂ ਪੌਣੇ ਤਿੰਨ ਵਜੇ ਚੰਡੀਗੜ੍ਹ ਤੋਂ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨ ਕੰਪਨੀ ਨੇ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
RELATED ARTICLES

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

Recent Comments