Thursday, May 16, 2024
Home Canada ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ
ਓਂਟਾਰੀਓ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਾ ਦਿੱਤੀ ਹੈ, ਜੋ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ ਵਿਚ ਪੜ੍ਹਾਈ ਦੇ ਸਮੇਂ ਦੌਰਾਨ ਕੋਈ ਵਿਦਿਆਰਥੀ ਨਾ ਤਾਂ ਫੋਨ ਨੂੰ ਹੱਥ ਵਿਚ ਲੈ ਸਕੇਗਾ ਤੇ ਨਾ ਸੂਟਾ ਲਾਉਣ ਵਾਲੇ ਕਿਸੇ ਪਦਾਰਥ ਦੀ ਵਰਤੋਂ ਕਰ ਸਕੇਗਾ।

ਉਨ੍ਹਾਂ ਦੱਸਿਆ ਕਿ ਪੜ੍ਹਾਈ ਸਮੇਂ ਬੱਚਿਆਂ ਦਾ ਧਿਆਨ ਫੋਨ ਵੱਲ ਰਹਿਣ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅਤੇ ਸਕੂਲ ਟਰੱਸਟੀਆਂ ਦੇ ਸੁਝਾਵਾਂ ਉੱਤੇ ਗੌਰ ਕਰਕੇ ਇਹ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀ ਫੋਨ ਸਕੂਲ ਦੇ ਅੰਦਰ ਨਹੀਂ ਲਿਜਾ ਸਕਣਗੇ, ਪਰ ਮਿਡਲ ਅਤੇ ਹਾਈ ਸਕੂਲਾਂ ਵਿਚ ਪਾਬੰਦੀ ਨੂੰ ਥੋੜ੍ਹਾ ਨਰਮ ਕਰਕੇ ਪੜ੍ਹਾਈ ਸਮੇਂ ਤੱਕ ਸੀਮਤ ਕੀਤਾ ਗਿਆ ਹੈ।

ਸਰਕਾਰੀ ਫੈਸਲੇ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਸਕੂਲ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਉਹ ਇਸ ਸਮੱਸਿਆ ਬਾਰੇ ਪਿਛਲੇ ਸਾਲ ਤੋਂ ਸਰਕਾਰ ਨੂੰ ਚੌਕਸ ਕਰ ਰਹੇ ਸੀ, ਜਿਸ ਨੂੰ ਮਨ ਕੇ ਸਰਕਾਰ ਨੇ ਵਿਦਿਅਕ ਪੱਧਰ ਵਿਚ ਗਿਰਾਵਟ ਨੂੰ ਰੋਕ ਲਿਆ ਹੈ। ਕੈਨੇਡਾ ’ਚ ਵਿਦਿਅਕ ਸਾਲ ਸਤੰਬਰ ਤੋਂ ਸ਼ੁਰੂ ਹੁੰਦਾ ਹੈ ਤੇ ਜੂਨ ਵਿਚ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੇ ਦੋ ਮਹੀਨੇ ਛੁੱਟੀਆਂ ਹੋ ਜਾਂਦੀਆਂ ਹਨ।

Previous articleਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ’ਤੇ ਅਤਿਆਧੁਨਿਕ ਉਪਕਰਣ ਸਥਾਪਿਤ ਕੀਤੇ ਗਏ ਹਨ। ਜਿਸ ਦੇ ਚਲਦਿਆਂ ਰਾਤ ਨੂੰ ਅਤੇ ਖਰਾਬ ਮੌਸਮ ’ਚ ਵੀ ਜਹਾਜ਼ ਏਅਰਪੋਰਟ ’ਤੇ ਉਤਰ ਸਕਣਗੇ। ਚੰਡੀਗੜ੍ਹ ਏਅਰਪੋਰਟ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਚੰਡੀਗੜ੍ਹ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 15 ਮਈ ਤੋਂ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਦੇ ਲਈ ਇਕ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ ਕੰਪਨੀ ਦੀ ਇਹ ਫਲਾਈਟ 15 ਮਈ ਨੂੰ ਆਬੁੂਧਾਬੀ ਤੋਂ ਰਾਤੀਂ ਸਵਾ ਦਸ ਵਜੇ ਉਡਾਣ ਭਰੇਗੀ ਅਤੇ ਸਵੇਰੇ ਸਾਢੇ ਤਿੰਨ ਵਜੇ ਚੰਡੀਗੜ੍ਹ ਏਅਰਪੋਰਟ ’ਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਇਹ ਫਲਾਈਟ ਰਾਤੀਂ ਪੌਣੇ ਤਿੰਨ ਵਜੇ ਚੰਡੀਗੜ੍ਹ ਤੋਂ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨ ਕੰਪਨੀ ਨੇ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
Next articleਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ
RELATED ARTICLES

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments