Thursday, November 14, 2024
Home Canada ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ
ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਾ ਦਿੱਤੀ ਹੈ, ਜੋ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ ਵਿਚ ਪੜ੍ਹਾਈ ਦੇ ਸਮੇਂ ਦੌਰਾਨ ਕੋਈ ਵਿਦਿਆਰਥੀ ਨਾ ਤਾਂ ਫੋਨ ਨੂੰ ਹੱਥ ਵਿਚ ਲੈ ਸਕੇਗਾ ਤੇ ਨਾ ਸੂਟਾ ਲਾਉਣ ਵਾਲੇ ਕਿਸੇ ਪਦਾਰਥ ਦੀ ਵਰਤੋਂ ਕਰ ਸਕੇਗਾ।

ਉਨ੍ਹਾਂ ਦੱਸਿਆ ਕਿ ਪੜ੍ਹਾਈ ਸਮੇਂ ਬੱਚਿਆਂ ਦਾ ਧਿਆਨ ਫੋਨ ਵੱਲ ਰਹਿਣ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅਤੇ ਸਕੂਲ ਟਰੱਸਟੀਆਂ ਦੇ ਸੁਝਾਵਾਂ ਉੱਤੇ ਗੌਰ ਕਰਕੇ ਇਹ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀ ਫੋਨ ਸਕੂਲ ਦੇ ਅੰਦਰ ਨਹੀਂ ਲਿਜਾ ਸਕਣਗੇ, ਪਰ ਮਿਡਲ ਅਤੇ ਹਾਈ ਸਕੂਲਾਂ ਵਿਚ ਪਾਬੰਦੀ ਨੂੰ ਥੋੜ੍ਹਾ ਨਰਮ ਕਰਕੇ ਪੜ੍ਹਾਈ ਸਮੇਂ ਤੱਕ ਸੀਮਤ ਕੀਤਾ ਗਿਆ ਹੈ।

ਸਰਕਾਰੀ ਫੈਸਲੇ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਸਕੂਲ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਕਿ ਉਹ ਇਸ ਸਮੱਸਿਆ ਬਾਰੇ ਪਿਛਲੇ ਸਾਲ ਤੋਂ ਸਰਕਾਰ ਨੂੰ ਚੌਕਸ ਕਰ ਰਹੇ ਸੀ, ਜਿਸ ਨੂੰ ਮਨ ਕੇ ਸਰਕਾਰ ਨੇ ਵਿਦਿਅਕ ਪੱਧਰ ਵਿਚ ਗਿਰਾਵਟ ਨੂੰ ਰੋਕ ਲਿਆ ਹੈ। ਕੈਨੇਡਾ ’ਚ ਵਿਦਿਅਕ ਸਾਲ ਸਤੰਬਰ ਤੋਂ ਸ਼ੁਰੂ ਹੁੰਦਾ ਹੈ ਤੇ ਜੂਨ ਵਿਚ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੇ ਦੋ ਮਹੀਨੇ ਛੁੱਟੀਆਂ ਹੋ ਜਾਂਦੀਆਂ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments