Saturday, November 16, 2024
Home Canada ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ
ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ ਬਾਅਦ 7 ਸਤੰਬਰ 2023 ਨੂੰ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ’ਚ ਨਿਯੁਕਤ ਹੋਏ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ’ਚ ਵਿਦੇਸ਼ੀ ਦਖਲ ਦੀਆਂ ਪਰਤਾਂ ਖੋਲ੍ਹਦਿਆਂ ਇਸ ਨੂੰ ਕੈਨੇਡੀਅਨ ਸਿਸਟਮ ਉੱਤੇ ਕਾਲਾ ਧੱਬਾ ਕਰਾਰ ਦਿੱਤਾ ਹੈ। ਕਮਿਸ਼ਨ ਨੇ ਕੈਨੇਡੀਅਨ ਚੋਣਾਂ ਵਿਚ ਦਿਲਚਸਪੀ ਲੈ ਕੇ ਅੰਦਰਖਾਤੇ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼ਾਂ ਦੇ ਨਾਂ ਲਿਖਣ ਤੋਂ ਗੁਰੇਜ਼ ਕੀਤਾ ਹੈ ਪ੍ਰੰਤੂ ਚੀਨ ਤੇ ਵਰ੍ਹਦਿਆਂ ਕਿਹਾ ਕਿ ਬੇਸ਼ੱਕ ਉਸ ਦੀ ਭੂਮਿਕਾ ਨੇ ਨਤੀਜਿਆਂ ਨੂੰ ਬਹੁਤਾ ਪ੍ਰਭਾਵਿਤ ਨਹੀਂ ਛੱਡਿਆ ਪਰ ਇਸ ਰੁਝਾਨ ਨੂੰ ਇੱਥੇ ਹੀ ਨੱਥ ਪਾਉਣ ਦੀ ਲੋੜ ਹੈ।

ਇਸ ਲਈ ਸਰਕਾਰ ਨੂੰ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ। ਕਮਿਸ਼ਨ ਨੇ ਕੁਝ ਖਾਸ ਹਲਕਿਆਂ ਦਾ ਜ਼ਿਕਰ ਕਰਦਿਆਂ ਉੱਥੇ ਵੱਸਦੇ ਵਿਦੇਸ਼ੀ ਮੂਲ ਦੇ ਭਾਈਚਾਰਿਆਂ ਨੂੰ ਪ੍ਰਭਾਵਿਤ ਕੀਤੇ ਜਾਣ ਵਾਲੀਆਂ ਰਿਕਾਰਡ ’ਤੇ ਲਈਆਂ ਗਵਾਹੀਆਂ ਦੀ ਡੂੰਘੀ ਘੋਖ ਕਰਦਿਆਂ ਕਿਹਾ ਕਿ ਬਾਹਰਲੇ ਮੁਲਕਾਂ ਦੀਆਂ ਸਰਕਾਰਾਂ ਵਲੋਂ ਮਨਮਰਜ਼ੀ ਦੇ ਲੋਕਾਂ ਨੂੰ ਜਿਤਾਉਣ ਲਈ ਮਨੁੱਖੀ ਮਾਨਸਿਕਤਾ ਨੂੰ ਟੂਲ ਬਣਾ ਕੇ ਵਰਤਣ ਦੇ ਯਤਨ ਕੀਤੇ ਗਏ।

ਕਮਿਸ਼ਨ ਨੇ ਬਾਹਰਲੇ ਮੁਲਕਾਂ ਵਲੋਂ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਦੀ ਵਰਤੋਂ ਨਾ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਕਮਿਸ਼ਨ ਨੇ ਪ੍ਰਧਾਨ ਮੰਤਰੀ ਵਲੋਂ 2017 ਵਿਚ ਆਪੇ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਵਿਚ ਚੀਨ ਦੀ ਦਖਲਅੰਦਾਜ਼ੀ ਤੇ ਫਿਰ ਖੁੁਫੀਆਤੰਤਰ ਵਲੋਂ ਖਬਰਦਾਰ ਕੀਤੇ ਜਾਣ ਨੂੰ ਅਣਗੌਲਿਆ ਕੀਤੇ ਜਾਣ ਨੂੰ ਮੰਦਭਾਗਾ ਕਹਿੰਦਿਆਂ ਅੱਗੇ ਤੋਂ ਚੌਕਸ ਰਹਿਣ ਲਈ ਕਿਹਾ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments