Monday, May 20, 2024
Home Canada ਕੈਨੇਡਾ 'ਚ ਸੜਕ ਹਾਦਸੇ 'ਚ ਭਾਰਤੀ ਜੋੜੇ, ਪੋਤੇ ਦੀ ਮੌਤ 'ਚ ਭਾਰਤੀ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ”ਚ ਸੜਕ ਹਾਦਸੇ ”ਚ ਭਾਰਤੀ ਜੋੜੇ, ਪੋਤੇ ਦੀ ਮੌਤ ”ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਟੋਰਾਂਟੋ – ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਮਾਰੇ ਗਏ ਇਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਮੌਤ ਦਾ ਕਾਰਨ ਭਾਰਤੀ ਮੂਲ ਦਾ 21 ਸਾਲਾ ਸ਼ੱਕੀ ਵਿਅਕਤੀ ਹੈ ਜੋ ਗਲਤ ਦਿਸ਼ਾ ਵਿਚ ਤੇਜ਼ ਰਫਤਾਰ ਵਾਹਨ ਚਲਾ ਰਿਹਾ ਸੀ। ਸ਼ਰਾਬ ਦੇ ਦੋ ਠੇਕਿਆਂ ਤੋਂ ਚੋਰੀ ਕਰਨ ਤੋਂ ਬਾਅਦ ਉਹ ਗੱਡੀ ਤੇਜ਼ ਚਲਾ ਕੇ ਪੁਲਸ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਸ ਹਾਦਸੇ ‘ਚ 60 ਸਾਲਾ ਮਨੀਵਨਨ ਸ਼੍ਰੀਨਿਵਾਸਪਿਲਈ, 55 ਸਾਲਾ ਮਹਾਲਕਸ਼ਮੀ ਅਨੰਤਕ੍ਰਿਸ਼ਨਨ ਅਤੇ ਚੇਨਈ ਦੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਆਦਿਤਿਆ ਵਿਵਾਨ ਦੀ ਮੌਤ ਹੋ ਗਈ। ਹਾਦਸੇ ਵਿੱਚ ਬੱਚੇ ਦੇ ਮਾਤਾ-ਪਿਤਾ ਗੋਕੁਲਨਾਥ ਮਨੀਵਨਨ (33) ਅਤੇ ਅਸ਼ਵਿਤਾ ਜਵਾਹਰ (27) ਵਾਲ-ਵਾਲ ਬਚ ਗਏ। ਇਹ ਹਾਦਸਾ 29 ਅਪਰੈਲ ਨੂੰ ਹਾਈਵੇਅ 401 ’ਤੇ ਵਾਪਰਿਆ ਜਦੋਂ ਪੁਲਸ ਸ਼ਰਾਬ ਦੀਆਂ ਦੁਕਾਨਾਂ ਲੁੱਟਣ ਵਾਲੇ ਮੁਲਜ਼ਮ ਗਗਨਦੀਪ ਸਿੰਘ ਦਾ ਪਿੱਛਾ ਕਰ ਰਹੀ ਸੀ।

‘ਦ ਟੋਰਾਂਟੋ ਸਟਾਰ’ ਨੇ ਦੱਸਿਆ ਕਿ ਗਗਨਦੀਪ ਸਿੰਘ ਗਲਤ ਦਿਸ਼ਾ ਵਿੱਚ ਤੇਜ਼ ਰਫਤਾਰ ਨਾਲ ਇੱਕ ਯੂ-ਹੋਲ ਟਰੱਕ ਚਲਾ ਰਿਹਾ ਸੀ ਅਤੇ ਇੱਕ ਸੈਮੀ-ਟ੍ਰੇਲਰ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਸਿੰਘ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਸਿੰਘ ਦੇ ਖਿਲਾਫ ਚੋਰੀ ਅਤੇ ਡਕੈਤੀ ਦੇ ਦੋਸ਼ ਦਰਜ ਕੀਤੇ ਗਏ ਸਨ। ਉਸ ਨੂੰ ਜ਼ਮਾਨਤ ‘ਤੇ ਰਿਹਾਅ ਸੀ ਅਤੇ ਉਸ ਨੂੰ 14 ਮਈ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਣਾ ਸੀ। ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪਿਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਜ਼ਮਾਨਤ ਮਨਜ਼ੂਰ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ ਗਿਆ ਹੁੰਦਾ ਤਾਂ ਇਨ੍ਹਾਂ ਮੌਤਾਂ ਤੋਂ ਬਚਿਆ ਜਾ ਸਕਦਾ ਸੀ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments