Monday, May 20, 2024
Home AAP ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ
-ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।ਈਡੀ ਕੇਜਰੀਵਾਲ ਨੂੰ ਸ਼ਰਾਬ ਘਪਲੇ ਦਾ ਮੁੱਖ ਸਰਗਨਾ ਦੱਸ ਰਹੀ ਹੈ। ਉਸ ਨੇ ਸਰਵਉੱਚ ਅਦਾਲਤ ਨੂੰ ਕਿਹਾ ਕਿ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਨਾ ਮੌਲਿਕ ਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

ਅਰਵਿੰਦ ਕੇਜਰੀਵਾਲ ਦੀ ਰਿਹਾਈ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ ਹੋ ਗਈ ਹੈ। ਉਹ ਕੇਜਰੀਵਾਲ ਨਾਲ ਮੁਲਾਕਾਤ ਲਈ ਥੋੜ੍ਹੀ ਦੇਰ ‘ਚ ਅੰਮ੍ਰਿਤਸਰ ਏਅਰਪੋਰਟ ਤੋਂ ਦਿੱਲੀ ਰਵਾਨਾ ਹੋਣਗੇ। ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅਸੀਂ ਹੁਣ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਸ਼ਿੱਦਤ ਨਾਲ ਲੜਾਂਗੇ। ਉਨ੍ਹਾਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹੈ…ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ…ਇੰਕਲਾਬ ਜ਼ਿੰਦਾਬਾਦ।

RELATED ARTICLES

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

LEAVE A REPLY

Please enter your comment!
Please enter your name here

- Advertisment -

Most Popular

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

Recent Comments