Friday, November 15, 2024
Home International ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

  • ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
  • ਆਪ’ ਸਰਕਾਰ ਕਵੀ ਡਾ. ਸੁਰਜੀਤ ਪਾਤਰ ਦੇ ਸਨਮਾਨ ‘ਚ ਸ਼ੁਰੂ ਕਰੇਗੀ ‘ਪਾਤਰ ਐਵਾਰਡ’

ਚੰਡੀਗੜ੍ਹ/ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ।

ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ‘ਪਾਤਰ ਐਵਾਰਡ’ ਸ਼ੁਰੂ ਕਰੇਗੀ। ਇਸ ਪੁਰਸਕਾਰ ਵਿੱਚ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਯਾਦ ਵਿੱਚ ਹਰ ਸਾਲ ਉੱਭਰਦੇ ਕਵੀਆਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਪੁਰਸਕਾਰ 8ਵੀਂ ਜਮਾਤ ਤੋਂ ਲੈ ਕੇ ਗ੍ਰੈਜੂਏਟ ਪੱਧਰ ਤੱਕ ਦੇ ਵਿਦਿਆਰਥੀਆਂ ਲਈ ਹੋਵੇਗਾ।

ਇਸ ‘ਪਾਤਰ ਐਵਾਰਡ’ ਲਈ ਇੱਕ ਪੈਨਲ ਬਣਾਇਆ ਜਾਵੇਗਾ, ਜਿਸ ਸਾਹਿਤਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਉੱਭਰਦੇ ਕਵੀ ਇਨਾਮ ਜਿੱਤਣ ਲਈ ਮੁਕਾਬਲੇ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਗ੍ਰੈਜੂਏਟ ਪੱਧਰ ਦੇ ਵਿਦਿਆਰਥੀਆਂ ਲਈ ਵੀ ਇੱਕ ਮੁਕਾਬਲਾ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਐਵਾਰਡ ਦਾ ਉਦੇਸ਼ ਨੌਜਵਾਨਾਂ ਨੂੰ ਡਾ. ਸੁਰਜੀਤ ਪਾਤਰ ਨੂੰ ਪੜ੍ਹਨ, ਸਾਹਿਤ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਵੀ ਉਨ੍ਹਾਂ ਵਾਂਗ ਲੇਖਕ ਅਤੇ ਕਵੀ ਬਣ ਸਕਣ।

ਉਨ੍ਹਾਂ ਕਿਹਾ ਕਿ ਡਾ.ਪਾਤਰ ਕਹਿੰਦੇ ਸਨ ਕਿ ਪੰਜਾਬੀ ਭਾਸ਼ਾ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹਿੱਸਾ ਨਹੀਂ ਹੈ, ਅਸੀਂ ਆਪਣੀ ਮਾਂ ਬੋਲੀ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ‘ਪੰਜਾਬੀ ਮਾਂ ਬੋਲੀ ਦੇ ਇਸ ਮਾਣਮੱਤੇ ਪੁੱਤ’ ਦੇ ਸਨਮਾਨ ਲਈ ਜੋ ਵੀ ਕੀਤਾ ਜਾਵੇਗਾ, ਉਹ ਪੰਜਾਬੀ ਮਾਂ ਬੋਲੀ ਦੀ ਹੀ ਸੇਵਾ ਹੋਵੇਗੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments