Wednesday, June 26, 2024
Home India ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ
ਚੰਡੀਗੜ੍ਹ:
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ।
ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ’ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।
ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

RELATED ARTICLES

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

LEAVE A REPLY

Please enter your comment!
Please enter your name here

- Advertisment -

Most Popular

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

Recent Comments