ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਨਾਸ਼ਾਹੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ ਚੋਣ ਰੈਲੀ ਵਿੱਚ ਸ੍ਰੀ ਸ਼ਾਹ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ।
ਅੰਮ੍ਰਿਤਸਰ ‘ਚ ਕਾਰੋਬਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ, ‘ਕੀ ਤੁਸੀਂ ਅਮਿਤ ਸ਼ਾਹ ਦਾ ਬਿਆਨ ਸੁਣਿਆ ਹੈ? ਉਨ੍ਹਾਂ ਧਮਕੀ ਦਿੱਤੀ ਹੈ। ਸ਼ੁਰੂ ਵਿੱਚ ਉਨ੍ਹਾਂ ਪੰਜਾਬੀਆਂ ਨੂੰ ਬਹੁਤ ਗਾਲ੍ਹਾਂ ਕੱਢੀਆਂ। ਸ਼ਾਹ ਨੇ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗ ਜਾਵੇਗੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਰਹਿਣਗੇ। ਸਾਡੇ ਕੋਲ 92 ਸੀਟਾਂ ਹਨ। ਤੁਸੀਂ ਸਰਕਾਰ ਨੂੰ ਕਿਵੇਂ ਡੇਗ ਸਕਦੇ ਹੋ? ਦੇਸ਼ ਵਿੱਚ ਕੀ ਤਾਨਾਸ਼ਾਹੀ ਹੈ।’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂ ਖੁੱਲ੍ਹੇਆਮ ਕਹਿ ਰਹੇ ਹਨ ਕਿ ਉਹ ਵਿਧਾਇਕਾਂ ਨੂੰ ਸੀਬੀਆਈ ਅਤੇ ਈਡੀ ਦੀ ਧਮਕੀ ਦੇਣਗੇ ਅਤੇ ਫਿਰ ਉਨ੍ਹਾਂ ਨੂੰ ਖਰੀਦ ਲੈਣਗੇ।’