Friday, November 15, 2024
Home AAP ‘ਔਰਤਾਂ ਨੂੰ 1000 ਨਹੀਂ, ਦਿਆਂਗੇ 1100 ਰੁਪਏ’- ਮਾਨ ਨੇ ਕਰ ਦਿੱਤਾ ਵੱਡਾ...

‘ਔਰਤਾਂ ਨੂੰ 1000 ਨਹੀਂ, ਦਿਆਂਗੇ 1100 ਰੁਪਏ’- ਮਾਨ ਨੇ ਕਰ ਦਿੱਤਾ ਵੱਡਾ ਐਲਾਨ

‘ਔਰਤਾਂ ਨੂੰ 1000 ਨਹੀਂ, ਦਿਆਂਗੇ 1100 ਰੁਪਏ’- ਮਾਨ ਨੇ ਕਰ ਦਿੱਤਾ ਵੱਡਾ ਐਲਾਨ

ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਸੰਗਰੂਰ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਵੀ ਗੱਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ 14.5 ਲੱਖ ਟਿਊਬਵੈੱਲਾਂ ਵਿੱਚੋਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਹੋ ਜਾਣਗੇ। ਸਰਕਾਰ ਕਿਸਾਨਾਂ ਨੂੰ ਝੋਨੇ ਲਈ ਬਿਜਲੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦਿੰਦੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ 5 ਲੱਖ ਟਿਊਬਵੈੱਲ ਬੰਦ ਹੋ ਜਾਣ ਤਾਂ 6-7 ਹਜ਼ਾਰ ਕਰੋੜ ਰੁਪਏ ਦੀ ਬਚਤ ਹੋਵੇਗੀ, ਜਿਸ ‘ਚੋਂ ਮਾਵਾਂ-ਭੈਣਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਹੋਵੇਗਾ ਅਤੇ ਹੁਣ 1000 ਰੁਪਏ ਦੀ ਬਜਾਏ 1100 ਰੁਪਏ ਦਿਆਂਗੇ ਕਿ ਇੱਕ ਵਾਰ ਜਦੋਂ ਤੁਹਾਡੇ ਖਾਤੇ ਵਿੱਚ ਪੈਸਾ ਆਉਣਾ ਸ਼ੁਰੂ ਹੋ ਜਾਂਦਾ ਹੈ, ਤਾਂ ਇਹ ਕਦੇ ਨਹੀਂ ਰੁਕੇਗਾ। ਜੇਕਰ ਅਸੀਂ ਤੁਰੰਤ ਅਜਿਹਾ ਕਰਨਾ ਹੁੰਦਾ ਤਾਂ ਅਸੀਂ ਇਸ ਸਕੀਮ ਨੂੰ ਚੋਣਾਂ ਤੋਂ 2 ਮਹੀਨੇ ਪਹਿਲਾਂ ਸ਼ੁਰੂ ਕਰ ਸਕਦੇ ਸੀ ਅਤੇ ਚੋਣਾਂ ਤੋਂ ਬਾਅਦ ਇਸ ਨੂੰ ਬੰਦ ਕਰ ਸਕਦੇ ਸੀ, ਜਿਵੇਂਕਿ ਪਿਛਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਪਰ ਇੱਕ ਵਾਰ ਜਦੋਂ ਅਸੀਂ ਇਸ ਸਕੀਮ ਨੂੰ ਸ਼ੁਰੂ ਕਰਾਂਗੇ ਤਾਂ ਇਹ ਬੰਦ ਨਹੀਂ ਹੋਵੇਗੀ।

 

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments