Friday, November 15, 2024
Home India ਏਅਰ ਇੰਡੀਆ ਦਾ ਜਹਾਜ਼ 8 ਘੰਟੇ ਉਡਿਆ ਲੇਟ, ਬਿਨਾਂ ਏਸੀ AC ਦੇ...

ਏਅਰ ਇੰਡੀਆ ਦਾ ਜਹਾਜ਼ 8 ਘੰਟੇ ਉਡਿਆ ਲੇਟ, ਬਿਨਾਂ ਏਸੀ AC ਦੇ ਫਲਾਈਟ ‘ਚ ਬੈਠੇ ਯਾਤਰੀ ਹੋਏ ਬੇਹੋਸ਼

ਏਅਰ ਇੰਡੀਆ ਦਾ ਜਹਾਜ਼ 8 ਘੰਟੇ ਉਡਿਆ ਲੇਟ, ਬਿਨਾਂ ਏਸੀ AC ਦੇ ਫਲਾਈਟ ‘ਚ ਬੈਠੇ ਯਾਤਰੀ ਹੋਏ ਬੇਹੋਸ਼

ਦਿੱਲੀ: ਏਅਰ ਇੰਡੀਆ ਵਿਚ ਸਵਾਰ ਕਈ ਯਾਤਰੀ ਅਚਾਨਕ ਬੇਹੋਸ਼ ਹੋਣ ਲੱਗੇ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 183 8 ਘੰਟੇ ਤੋਂ ਵੱਧ ਦੇਰੀ ਨਾਲ ਚੱਲੀ। ਇਸ ਦੇ ਨਾਲ ਹੀ ਯਾਤਰੀਆਂ ਨੂੰ ਬਿਨਾਂ ਏਸੀ ਦੇ ਫਲਾਇਟ ਵਿਚ ਬਿਠਾਇਆ ਗਿਆ ਜਿਸ ਕਰਕੇ ਬਹੁਤ ਸਾਰੇ ਯਾਤਰੀ ਬੇਹੋਸ਼ ਵੀ ਹੋ ਗਏ।

ਇਸ ਦੌਰਾਨ ਫਲਾਇਟ ਵਿਚ ਸਵਾਰ ਯਾਤਰੀਆਂ ਨੂੰ ਲਗਭਗ 8 ਘੰਟੇ ਤੋਂ ਵੀ ਜ਼ਿਆਦਾ ਇੰਤਜ਼ਾਰ ਕਰਨ ‘ਤੇ ਮਜਬੂਰ ਕੀਤਾ ਗਿਆ। ਹਾਲਾਂਕਿ ਸਥਿਤੀ ਉਦੋਂ ਹੋਰ ਵਿਗੜ ਗਈ ਜਦੋਂ ਕਥਿਤ ਤੌਰ ‘ਤੇ ਫਲਾਈਟ ਵਿਚ ਸਵਾਰ ਕਈ ਯਾਤਰੀ ਅਚਾਨਕ ਇਕ-ਇਕ ਕਰਕੇ ਬੇਹੋਸ਼ ਹੋਣ ਲੱਗੇ ਜਿਸ ਦੇ ਬਾਅਦ ਉਨ੍ਹਾਂ ਨੂੰ ਫਲਾਇਟ ਤੋਂ ਉਤਾਰਿਆ ਗਿਆ।

ਦੱਸ ਦੇਈਏ ਕਿ ਦਿੱਲੀ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਤਾਪਮਾਨ ਰਿਕਾਰਡ 52.9 ਡਿਗਰੀ ਤੱਕ ਪਹੁੰਚ ਗਿਆ ਸੀ ਤੇ ਅਜਿਹੇ ਵਿਚ ਬਿਨਾਂ ਏਸੀ ਦੇ ਯਾਤਰੀਆਂ ਨੂੰ ਫਲਾਇਟ ਵਿਚ ਬਿਠਾਉਣ ਨਾਲ ਉਨ੍ਹਾਂ ਦੀ ਹਾਲਤ ਵਿਗੜ ਗਈ ਤੇ ਉਹ ਇਕ-ਇਕ ਕਰਕੇ ਬੇਹੋਸ਼ ਹੋਣ ਲੱਗੇ।

ਹਾਲਾਂਕਿ ਏਅਰ ਇੰਡੀਆ ਨੇ ਇਸ ਪ੍ਰੇਸ਼ਾਨੀ ਲਈ ਮਾਫੀ ਵੀ ਮੰਗੀ। ਉਨ੍ਹਾਂ ਕਿਹਾ ਕਿ ਭਰੋਸਾ ਰੱਖੋ ਕਿ ਸਾਡੀ ਟੀਮ ਇਸ ਦੇਰੀ ਦੀ ਸਮੱਸਿਆ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਤੁਹਾਨੂੰ ਹੋ ਰਹੀ ਪਰੇਸ਼ਾਨੀ ਦੀ ਕਦਰ ਕਰ ਰਹੀ ਹੈ। ਅਸੀਂ ਆਪਣੀ ਟੀਮ ਨੂੰ ਯਾਤਰੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਸੁਚੇਤ ਕਰ ਰਹੇ ਹਾਂ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments