Friday, November 15, 2024
Home Canada Canada Students: ਕੈਨੇਡਾ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ, ਕਾਰਨਾਂ ਦੀ ਪੜਤਾਲ...

Canada Students: ਕੈਨੇਡਾ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ, ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ

Canada Students: ਕੈਨੇਡਾ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ, ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ

ਸਰੀ: ਕੈਨੇਡਾ ਤੋਂ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਪਹਿਲਾ ਮਾਮਲਾ ਓਂਟਾਰੀਓ ਦੇ ਯਾਰਕ ਰੀਜਨ ਵਿਚ ਸਾਹਮਣੇ ਆਇਆ, ਜਿਥੇ 29 ਸਾਲਾ ਰਵਿੰਦਰ ਸਿੰਘ ਵਿਰਕ ਆਪਣੀ ਕਾਰ ਵਿਚ ਮਰਿਆ ਹੋਇਆ ਮਿਲਿਆ। ਰਵਿੰਦਰ 2018 ਵਿਚ ਕੈਨੇਡਾ ਆਇਆ ਸੀ। ਦੂਜੀ ਘਟਨਾ ਦੌਰਾਨ ਐਲਗੋਮਾ ਯੂਨੀਵਰਸਿਟੀ ਦਾ ਸੂਰਯਾਦੀਪ ਸਿੰਘ ਡਰਾਈਵਿੰਗ ਟੈਸਟ ਤੋਂ ਕੁਝ ਪਲਾਂ ਬਾਅਦ ਹੀ ਦਮ ਤੋੜ ਗਿਆ। ਦੋਹਾਂ ਮਾਮਲਿਆਂ ਵਿਚ ਮੌਤ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਰਵਿੰਦਰ ਸਿੰਘ ਵਿਰਕ ਉਰਫ ਕਾਕਾ ਵਿਰਕ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਨਾਲ ਸਬੰਧਤ ਸੀ ਅਤੇ ਪੰਜਾਬ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋਈ। ਰਵਿੰਦਰ ਸਿੰਘ ਵਿਰਕ ਨੇ ਬੀਟੈਕ ਕੀਤੀ ਸੀ ਅਤੇ ਉਸ ਦੇ ਕੈਨੇਡਾ ਪੁੱਜਣ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਸਦੀਵੀ ਵਿਛੋੜਾ ਦੇ ਗਏ। ਪੰਜਾਬ ਰਹਿੰਦੇ ਉਸ ਦੇ ਪਰਿਵਾਰ ਵਿਚ ਬਜ਼ੁਰਗ ਮਾਂ ਤੋਂ ਇਲਾਵਾ ਦੋ ਭੈਣਾਂ ਅਤੇ ਇਕ ਭਰਾ ਸ਼ਾਮਲ ਹੈ ਜਿਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਰਵਿੰਦਰ ਸਿੰਘ ਦੇ ਮੋਢਿਆਂ ’ਤੇ ਸੀ। ਰਵਿੰਦਰ ਸਿੰਘ ਦੀ ਕਜ਼ਨ ਸਿਸਟਰ ਅਮਨਦੀਪ ਕੌਰ ਵਿਰਕ ਵੱਲੋਂ ਉਸ ਦੇ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ।

ਉਧਰ ਪਿੰਡ ਕੰਧਵਾਲਾ ਰਹਿੰਦੇ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਗੀਤਕਾਰੀ ਅਤੇ ਗਾਇਕੀ ਦਾ ਸ਼ੌਕ ਰਖਦਾ ਸੀ ਅਤੇ ਉਸ ਨੇ ਕੈਨੇਡਾ ਪੁੱਜ ਕੇ ਆਪਣੇ ਦੋ ਗੀਤ ‘ਨੋ ਮਨੀ’ ਅਤੇ ‘ਵਾਇ ਯੂ ਹੇਟ’ ਸਿਰਲੇਖ ਅਧੀਨ ਰਿਕਾਰਡ ਕਰਵਾਏ ਸਨ। ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਇਕ ਰੈਸਟੋਰੈਂਟ ਵਿਚ ਗਿਆ ਅਤੇ ਖਾਣਾ ਖਾਣ ਮਗਰੋਂ ਜਦੋਂ ਸਾਰੇ ਚਲੇ ਗਏ ਤਾਂ ਰਵਿੰਦਰ ਸਿੰਘ ਵੀ ਆਪਣੇ ਘਰ ਵੱਲ ਰਵਾਨਾ ਹੋਣ ਲਈ ਗੱਡੀ ਵਿਚ ਬੈਠਿਆ ਪਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਰੈਸਟੋਰੈਂਟ ਦੇ ਸੁਰੱਖਿਆ ਗਾਰਡ ਨੇ ਸਭ ਤੋਂ ਪਹਿਲਾਂ ਰਵਿੰਦਰ ਸਿੰਘ ਨੂੰ ਬੇਸੁਧ ਹਾਲਤ ਵਿਚ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਯਾਰਕ ਰੀਜਨਲ ਪੁਲਸ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਕੋਈ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

ਇਸੇ ਦੌਰਾਨ ਨੌਰਥ ਯਾਰਕ ਦੇ ਜਗਨਦੀਪ ਸਿੰਘ ਵੱਲੋਂ ਸਥਾਪਤ ਗੋਫੰਡਮੀ ਪੇਜ ਰਾਹੀਂ ਸੂਰਯਾਦੀਪ ਸਿੰਘ ਦੇ ਪਰਿਵਾਰ ਨਾਲ ਵਾਪਰੇ ਭਾਣੇ ਦਾ ਜ਼ਿਕਰ ਕੀਤਾ ਗਿਆ ਹੈ। ਸਿਰਫ 8 ਮਹੀਨੇ ਪਹਿਲਾਂ ਕੈਨੇਡਾ ਪੁੱਜਾ ਸੂਰਯਾਦੀਪ ਸਿੰਘ ਡਰਾਈਵਿੰਗ ਟੈਸਟ ਵਾਲੇ ਦਿਨ ਕੁਝ ਘਬਰਾਇਆ ਮਹਿਸੂਸ ਹੋ ਰਿਹਾ ਸੀ। ਉਸ ਨੇ ਟੈਸਟ ਪਾਸ ਕਰ ਲਿਆ ਪਰ ਕੁਝ ਪਲਾਂ ਮਗਰੋਂ ਗੱਡੀ ਵਿਚ ਹੀ ਦਮ ਤੋੜ ਦਿਤਾ। ਜਗਨਦੀਪ ਸਿੰਘ ਮੁਤਾਬਕ ਸੂਰਯਾਦੀਪ ਸਿੰਘ ਦੇ ਮਾਪਿਆਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਕੈਨੇਡਾ ਭੇਜਿਆ ਅਤੇ ਕੁਝ ਹੀ ਮਿੰਟਾਂ ਵਿਚ ਉਸ ਦੀ ਜ਼ਿੰਦਗੀ ਖੇਰੂੰ ਖੇਰੂੰ ਹੋ ਗਈ। ਸੂਰਯਾਦੀਪ ਸਿੰਘ ਦੀ ਦੇਹ ਪੰਜਾਬ ਭੇਜਣ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਗਈ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments