Anmol Gagan Maan Marriage: ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ
Chandigarh: ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਅਨਮੋਲ ਗਗਨ ਮਾਨ ਦੇ ਜਲਦ ਹੀ ਵਿਆਹ ਕਰਾਉਣ ਦੀ ਖਬਰ ਹੈ।
ਸੂਤਰਾਂ ਮੁਤਾਬਿਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।
ਲਾੜਾ ਮਲੋਟ ਨਾਲ ਸਬੰਧ ਰੱਖਦਾ ਹੈ ਅਤੇ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।