Sunday, September 29, 2024
Home India Chandigarh ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਨੇ BJP ਦੇ ਸੰਜੇ ਟੰਡਨ...

Chandigarh ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਨੇ BJP ਦੇ ਸੰਜੇ ਟੰਡਨ ਨੂੰ ਹਰਾਇਆ

Chandigarh ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਨੇ BJP ਦੇ ਸੰਜੇ ਟੰਡਨ ਨੂੰ ਹਰਾਇਆ

Chandigarh: ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਪਾਰਟੀਆਂ ਦੇ ਜਿੱਤ-ਹਾਰ ਦੇ ਐਲਾਨ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਇਨ੍ਹਾਂ ਦੋਹਾਂ ਵਿਚਾਲੇ ਕਾਂਟੇ ਦੀ ਟੱਕਰ ਰਹੀ।

ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਤੀਜੀ ਵਾਰ ਜਿੱਤ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ।

ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments