Modi: ਨਰਿੰਦਰ ਮੋਦੀ ਨੇ ਲਈ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ, ਨਹਿਰੂ ਦੇ ਰਿਕਾਰਡ ਦੀ ਕੀਤੀ ਬਰਾਬਰੀ
New Delhi: 18ਵੀਂ ਲੋਕ ਸਭਾ ਚੋਣਾਂ ਵਿਚ NDA ਦੀ ਜਿੱਤ ਦੇ ਬਾਅਦ ਭਾਜਪਾ ਨੇਤਾ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਹੀ ਸਹੁੰ ਚੁੱਕੀ। ਉਹ ਨਹਿਰੂ ਦੇ ਬਾਅਦ ਅਜਿਹਾ ਕਰਨ ਵਾਲੇ ਦੂਜੇ ਪੀਐੱਮ ਬਣ ਗਏ ਹਨ। ਮੋਦੀ ਦੇ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਢਾ ਤੇ ਸ਼ਿਵਰਾਜ ਸਿੰਘ ਚੌਹਾਨ ਨੇ ਸਹੁੰ ਚੁੱਕੀ।
ਮੋਦੀ ਨਾਲ 72 ਮੰਤਰੀ ਸਹੁੰ ਚੁੱਕ ਸਕਦੇ ਹਨ। ਰਾਸ਼ਟਰਪਤੀ ਭਵਨ ਵਿਚ 7 ਦੇਸ਼ਾਂ ਦੇ ਨੇਤਾ ਤੋਂ ਇਲਾਵਾ ਦੇਸ਼ ਦੇ ਫਿਲਮ ਸਟਾਰ ਵੀ ਇਸ ਸਮਾਰੋਹ ਵਿਚ ਪਹੁੰਚੇ। ਇਨ੍ਹਾਂ ਵਿਚ ਅਕਸ਼ੈ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ। ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਦਿਖੇ।
ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ…
ਪੰਜਾਬ ਤੋਂ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਕਿਹਾ, ‘ਮੇਰੇ ਲਈ ਇਹ ਵੱਡੀ ਗੱਲ ਹੈ ਕਿ ਹਾਰ ਦੇ ਬਾਵਜੂਦ ਮੈਨੂੰ ਮੰਤਰੀ ਮੰਡਲ ‘ਚ ਸ਼ਾਮਲ ਕਰਨ ਲਈ ਚੁਣਿਆ ਗਿਆ ਹੈ। ਪੰਜਾਬ ਨੂੰ ਪਹਿਲ ਦਿੱਤੀ ਗਈ ਹੈ। ਮੈਂ ਪੰਜਾਬ ਵਿੱਚ 2027 ਦੀਆਂ ਚੋਣਾਂ ਲਈ ਭਾਜਪਾ ਲਈ ਮੈਦਾਨ ਤਿਆਰ ਕਰਾਂਗਾ। ਦੋ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਸੀ। ਹਰ ਕੋਈ ਜਾਣਦਾ ਹੈ ਕਿ ਤੁਸੀਂ ਕੀ ਕਰ ਰਹੇ ਹੋ। ਹੁਣ ਲੋਕਾਂ ਕੋਲ ਭਾਜਪਾ ਦਾ ਹੀ ਵਿਕਲਪ ਹੈ। ਜੇਕਰ ਮੈਨੂੰ ਮੌਕਾ ਮਿਲਿਆ ਤਾਂ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹਾਂਗਾ।
ਨਹਿਰੂ 1947 ਤੋਂ ਆਜ਼ਾਦੀ ਦੇ ਬਾਅਦ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਦੇਣ ਵਾਲੇ ਭਾਰਤੀ ਪ੍ਰਧਾਨ ਮੰਤਰੀ ਹਨ। ਉਨ੍ਹਾਂ ਦੀ ਮੌਤ 27 ਮਈ 1964 ਨੂੰ ਹੋਈ ਸੀ ਤੇ ਉਹ ਉਸ ਸਮੇਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਸਨ। ਸਲ 1952 ਵਿਚ ਹੋਈਆਂ ਆਮ ਚੋਣਾਂ ਵਿਚ ਜਿੱਤ ਦੇ ਬਾਅਦ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਚੁਣੇ ਗਏ ਸਨ। ਇਸ ਦੇ ਬਾਅਦ 1957 ਤੇ 1962 ਦੀਆਂ ਆਮ ਚੋਣਾਂ ਵਿਚ ਵੀ ਕਾਂਗਰਸ ਨੇ ਜਿੱਤ ਦਰਜ ਕੀਤੀ ਤੇ ਨਹਿਰੂ ਫਿਰ ਤੋਂ ਪ੍ਰਧਾਨ ਮੰਤਰੀ ਬਣੇ। ਸਾਲ 2024 ਦੀਆਂ ਲੋਕ ਸਭਾ ਵਿਚ ਭਾਜਪਾ ਪੂਰਨ ਬਹੁਮਤ ਹਾਸਲ ਨਹੀਂ ਕਰ ਸਕੇ ਹਨ। ਉਨ੍ਹਾਂ ਨੂੰ 240 ਸੀਟਾਂ ਮਿਲੀਆਂ ਹਨ। ਹਾਲਾਂਕਿ ਭਾਜਪਾ ਨੀਤ ਰਾਜਗ ਨੇ 293 ਸੀਟਾਂ ਨਾਲ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ। ਇਸ ਦੇ ਬਾਅਦ ਰਾਜਗ ਦੀ ਬੈਠਕ ਵਿਚ ਮੋਦੀ ਨੂੰ ਪਿਛਲੇ ਦਿਨੀਂ ਭਾਜਪਾ ਦੇ ਰਾਜਗ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ ਸੀ।