Saturday, September 28, 2024
Home Canada Family Murder: ਅਮਰੀਕਾ ‘ਚ ਨੌਜਵਾਨ ਨੇ ਛੋਟੇ ਭਰਾ ਦਾ ਕੀਤਾ ਕਤਲ…ਫਿਰ ਆਪ...

Family Murder: ਅਮਰੀਕਾ ‘ਚ ਨੌਜਵਾਨ ਨੇ ਛੋਟੇ ਭਰਾ ਦਾ ਕੀਤਾ ਕਤਲ…ਫਿਰ ਆਪ ਵੀ ਖੁਦਕਸੀ ਕੀਤੀ

Family Murder: ਅਮਰੀਕਾ ‘ਚ ਨੌਜਵਾਨ ਨੇ ਛੋਟੇ ਭਰਾ ਦਾ ਕੀਤਾ ਕਤਲ…ਫਿਰ ਆਪ ਵੀ ਖੁਦਕਸੀ ਕੀਤੀ

Mandhill: ਅਮਰੀਕਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਰਹਿਣ ਵਾਲੇ ਇੱਕ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਨੌਜਵਾਨ ਨੇ ਆਪਣੀ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਇਸ ਦੌਰਾਨ ਉਸ ਦੀ ਮਾਤਾ ਵੀ ਜ਼ਖਮੀ ਹੋਈ ਹੈ। ਇਸ ਤੋਂ ਬਾਅਦ ਕਥਿਤ ਦੋਸੀ ਨੇ ਘਰ ਤੋਂ ਥੋੜੀ ਦੂਰ ਜਾ ਕੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕਸੀ ਕਰ ਲਈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਮ੍ਰਿਤਕ ਦੀ ਮਾਂ ਨੂੰ ਹਸਪਤਾਲ ਦਾਖਲ ਕਰਵਾ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਸਾਬਕਾ ਸਰਪੰਚ ਸਰਬਜੀਤ ਸਿੰਘ ਪੱਪਲ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਸਾਬਕਾ ਸਰਪੰਚ ਸੁਰਤ ਸਿੰਘ ਜਿਸਦਾ ਬੇਟਾ ਭੁਪਿੰਦਰ ਸਿੰਘ ਪਿਛਲੇ 80 ਸਾਲਾਂ ਤੋਂ ਅਮਰੀਕਾ ਵਿੱਚ ਮੰਡਹਿੱਲ ਆਪਣੇ ਦੋ ਬੇਟੇ ਕਰਮਜੀਤ ਸਿੰਘ ਮੁਲਤਾਨੀ ਤੇ ਵਿਪੁੰਨਪਾਲ ਮੁਲਤਾਨੀ ਸਮੇਤ ਪਰਿਵਾਰ ਨਾਲ ਰਹਿ ਰਿਹਾ ਸੀ। ਬੀਤੇ ਦਿਨ ਦੀ ਰਾਤ ਨੂੰ ਭੁਪਿੰਦਰ ਸਿੰਘ ਦਾ ਵੱਡਾ ਲੜਕਾ ਕਰਮਜੀਤ ਮੁਲਤਾਨੀ ਘਰ ਆਇਆ ਤਾਂ ਆਪਣੇ ਕਮਰੇ ਵਿਚ ਸੋ ਰਹੇ ਆਪਣੇ ਛੋਟੇ ਭਰਾ ਵਿਪੂਨ ਮੁਲਤਾਨੀ (26) ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਦੀ ਅਵਾਜ ਸੁਣਕੇ ਨਾਲ ਦੇ ਕਮਰੇ ਵਿੱਚ ਸੁੱਤੇ ਉਸਦੇ ਮਾਤਾ ਪਿਤਾ ਬਾਹਰ ਆਏ ਤਾਂ ਬਚਾਅ ਦੌਰਾਨ ਮਾਂ ਦੇ ਗੋਲੀ ਲੱਗ ਗਈ। ਇਸ ਘਟਨਾਂ ਉਪਰੰਤ ਹਮਲਾਵਾਰ ਕਰਮਜੀਤ ਮੁਲਤਾਨੀ ਘਰੋਂ ਬਾਹਰ ਨਿਕਲ ਗਿਆ ਤੇ ਮਗਰੋਂ ਪਰਿਵਾਰ ਮੈਂਬਰਾ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਘਟਨਾ ਸਥਾਨ ਤੇ ਪਹੁੰਚੀ। ਪੁਲਿਸ ਨੇ ਜ਼ਖਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਭੇਜਿਆ, ਜਦਕਿ ਇਸ ਘਟਨਾਂ ਦੌਰਾਨ ਵਿਪਨ ਮੁਲਤਾਨੀ ਮ੍ਰਿਤਕ ਪਾਇਆ ਗਿਆ। ਇਸ ਉਪਰੰਤ ਜਦੋਂ ਪੁਲਿਸ ਕਾਤਲ ਦੀ ਭਾਲ ਲਈ ਬਾਹਰ ਨਿਕਲੀ ਤਾ ਘਰ ਤੋਂ ਇੱਕ ਕਿਲੋਮੀਟਰ ਦੂਰ ਦੋਸ਼ੀ ਨੌਜਵਾਨ ਮ੍ਰਿਤਕ ਪਾਇਆ ਗਿਆ।

ਪੁਲਿਸ ਨੇ ਮੁਢਲੀ ਜਾਚ ਦੌਰਾਨ ਕਿਹਾ ਕਿ ਕਾਤਲ ਵਲੋਂ ਆਪਣੇ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਕੇ ਇਸਨੇ ਖੁਦਕਸੀ ਕੀਤੀ ਹੈ। ਇਸ ਘਟਨਾਂ ਦੇ ਅਸਲੀ ਕਾਰਣਾ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੇ ਜਾਚ ਕਰਨ ਲਈ ਘਟਨਾਂ ਵਾਲੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾਂ ਦੀ ਖਬਰ ਪਿੰਡ ਪੁੱਜਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੌਵਾ ਮ੍ਰਿਤਕ ਨੌਜਵਾਨਾ ਦੀ ਪਿੰਡ ਵਿਚ ਰਹਿ ਰਹੀ ਬਜੁਰਗ ਦਾਦੀ ਦੀ ਹਾਲਤ ਦੇਖੀ ਨਹੀਂ ਜਾ ਰਹੀ ਜਿਸ ਦਾ ਰੋ ਰੋ ਕੇ ਬੁਰਾ ਹਾਲ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments