India-Canada: PM ਮੋਦੀ ਨੇ ਸਹੁੰ ਚੁੱਕਣ ਤੋਂ ਬਾਅਦ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ
New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ, ਜਿਸ ਲਈ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪੀਐੱਮ ਮੋਦੀ ਨੂੰ ਵਧਾਈ ਦਿੱਤੀ ਪਰ ਉਨ੍ਹਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਦਾ ਪੀਐੱਮ ਮੋਦੀ ਨੇ ਕਰਾਰਾ ਜਵਾਬ ਦਿੱਤਾ। ਹੁਣ ਇਸ ਜਵਾਬ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਵਿਚ ਟਰੂਡੇ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈ। ਕੈਨੇਡਾ ਮਨੁੱਖੀ ਅਧਿਕਾਰਾਂ, ਵਿਭਿੰਨਤਾ ਅਤੇ ਕਾਨੂੰਨ ਦੇ ਰਾਜ ‘ਤੇ ਅਧਾਰਤ ਦੇਸ਼ ਦੇ ਲੋਕਾਂ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਕੈਨੇਡਾ ਭਾਰਤ ਸਰਕਾਰ ਦੇ ਨਾਲ ਖੜ੍ਹਾ ਹੈ।
Thank you @CanadianPM for the congratulatory message. India looks forward to working with Canada based on mutual understanding and respect for each others concerns. https://t.co/QQJFngoMyH
— Narendra Modi (@narendramodi) June 10, 2024
ਦੂਜੇ ਪਾਸੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦਾ ਧੰਨਵਾਦ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, “ਭਾਰਤ ਆਪਸੀ ਸਮਝਦਾਰੀ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ਦਾ ਸਨਮਾਨ ਕਰਨ ‘ਤੇ ਆਧਾਰਿਤ ਰਿਸ਼ਤੇ ‘ਤੇ ਮੱਦੇਨਜ਼ਰ ਕੈਨੇਡਾ ਦੇ ਨਾਲ ਕੰਮ ਕਰਨ ਨੂੰ ਲੈ ਕੇ ਉਤਸੁਕ ਹੈ।” ਉੱਤਰੀ ਅਮਰੀਕੀ ਦੇਸ਼ ਵਿੱਚ ਖਾਲਿਸਤਾਨੀ ਵੱਖਵਾਦੀਆਂ ਦੀ ਸਰਗਰਮੀ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧ ਪਿਛਲੇ ਕੁਝ ਸਾਲਾਂ ਤੋਂ ਤਣਾਅਪੂਰਨ ਬਣੇ ਹੋਏ ਹਨ। ਦੂਜੇ ਪਾਸੇ ਮੋਦੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਨੂੰ ਕਿਹਾ ਕਿ ਭਾਰਤ ਆਪਸੀ ਸਮਝ ਅਤੇ ਇਕ ਦੂਜੇ ਦੀਆਂ ਚਿੰਤਾਵਾਂ ਦੇ ਸਨਮਾਨ ‘ਤੇ ਆਧਾਰਿਤ ਰਿਸ਼ਤੇ ਦੇ ਮੱਦੇਨਜ਼ਰ ਉਨ੍ਹਾਂ ਦੇ ਦੇਸ਼ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹੈ।
ਯੂਗਾਂਡਾ ਦੇ ਰਾਸ਼ਟਰਪਤੀ ਯੋਵੇਰੀ ਦੇ ਮੁਸੇਵੇਨੀ ਦੇ ਵਧਾਈ ਸੰਦੇਸ਼ ਦਾ ਜਵਾਬ ਦਿੰਦੇ ਹੋਏ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਅਸੀਂ ਯੂਗਾਂਡਾ ਦੇ ਨਾਲ ਆਪਣੀ ਮਜ਼ਬੂਤ ਸਾਂਝੇਦਾਰੀ ਨੂੰ ਅੱਗੇ ਵਧਾਵਾਂਗੇ।” ਸਾਨੂੰ ਮਾਣ ਹੈ ਕਿ ਅਫਰੀਕੀ ਸੰਘ ਜੀ-20 ਦਾ ਸਥਾਈ ਮੈਂਬਰ ਬਣ ਗਿਆ। ਅਸੀਂ ਸਾਰੇ ਖੇਤਰਾਂ ਵਿੱਚ ਆਪਣੇ ਇਤਿਹਾਸਕ ਰੁਝੇਵਿਆਂ ਨੂੰ ਹੋਰ ਵਿਕਸਿਤ ਕਰਾਂਗੇ।” ਫਿਨਲੈਂਡ ਦੇ ਪ੍ਰਧਾਨ ਮੰਤਰੀ ਪੇਟਰੀ ਓਰਪੋ, ਸਲੋਵੇਨੀਆ ਦੇ ਪ੍ਰਧਾਨ ਮੰਤਰੀ ਰਾਬਰਟ ਗੋਲੋਬ, ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅਤੇ ਅਰਬਪਤੀ ਕਾਰੋਬਾਰੀ ਬਿਲ ਗੇਟਸ ਉਨ੍ਹਾਂ ਲੋਕਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੂੰ ਮੋਦੀ ਨੇ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ।