Pakistan kamran: ਸਾਬਕਾ ਕ੍ਰਿਕਟਰ ਅਕਮਲ ਨੇ ਅਰਸ਼ਦੀਪ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ
ਲਾਹੌਰ: ਪਾਕਿਸਤਾਨ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਕਾਮਰਾਨ ਅਕਮਲ ਨੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ‘ਚ ਖੇਡੇ ਮੈਚ ਦੌਰਾਨ ਕਾਮਰਾਨ ਨੇ ਅਰਸ਼ਦੀਪ ਦੇ ਸਿੱਖ ਧਰਮ ਦਾ ਮਜ਼ਾਕ ਉਡਾਇਆ, ਜਿਸ ਦਾ ਵੀਡੀਓ ਵਾਇਰਲ ਹੋ ਗਿਆ। ਇਸ ’ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।
Lakh di laanat tere Kamraan Akhmal.. You should know the history of sikhs before u open ur filthy mouth. We Sikhs saved ur mothers and sisters when they were abducted by invaders, the time invariably was 12 o’clock . Shame on you guys.. Have some Gratitude @KamiAkmal23 😡😡🤬 https://t.co/5gim7hOb6f
— Harbhajan Turbanator (@harbhajan_singh) June 10, 2024
ਹਰਭਜਨ ਨੂੰ ਟੈਗ ਕਰਦੇ ਹੋਏ ਕਾਮਰਾਨ ਨੇ ਐਕਸ ‘ਤੇ ਲਿਖਿਆ, ‘ਮੈਨੂੰ ਆਪਣੀਆਂ ਹਾਲੀਆ ਟਿੱਪਣੀਆਂ ’ਤੇ ਬਹੁਤ ਅਫਸੋਸ ਹੈ ਅਤੇ ਮੈਂ ਹਰਭਜਨ ਸਿੰਘ ਅਤੇ ਸਿੱਖ ਭਾਈਚਾਰੇ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਮੇਰੇ ਸ਼ਬਦ ਗਲਤ ਅਤੇ ਅਪਮਾਨਜਨਕ ਸਨ। ਮੈਂ ਦੁਨੀਆ ਭਰ ਦੇ ਸਿੱਖਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਮੇਰਾ ਕਦੇ ਵੀ ਕਿਸੇ ਦੀ ਭਾਵਨਾ ਨੂੰ ਸੱਟ ਮਾਰਨ ਦਾ ਇਰਾਦਾ ਨਹੀਂ ਸੀ। ਮੈਨੂੰ ਸੱਚਮੁੱਚ ਅਫ਼ਸੋਸ ਹੈ।’
I deeply regret my recent comments and sincerely apologize to @harbhajan_singh and the Sikh community. My words were inappropriate and disrespectful. I have the utmost respect for Sikhs all over the world and never intended to hurt anyone. I am truly sorry. #Respect #Apology
— Kamran Akmal (@KamiAkmal23) June 10, 2024