Friday, November 15, 2024
Home AAP Child Labour: ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ

Child Labour: ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ

Child Labour: ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ

ਚੰਡੀਗੜ੍ਹ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ।
ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿੱਚ ਰੇਡਾਂ ਦੌਰਾਨ ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬਾਲ/ ਕਿਸ਼ੋਰ ਮਜ਼ਦੂਰ, ਮੈਸ: ਫਰੰਟ ਲਾਈਨ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 25, ਮੈਸ: ਏ ਐਸ ਨਾਰੰਗ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 22, ਮੈਂਸ : ਲੀਲਾ ਗਾਰਮੈਂਟ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 13 ਅਤੇ ਮੈਸ: ਆਰ ਪੀ ਸਹਿਗਲ ਹੌਜਰੀ ਕੰਪਲੈਕਸ ਕਾਕੌਵਾਲ ਵਿੱਚੋਂ ਵੀ 14 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਗਏ ਇਸ ਤਰ੍ਹਾਂ ਲੁਧਿਆਣਾ ਵਿੱਚ ਦੋ ਦਿਨਾਂ ਵਿੱਚ 95 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਜਾ ਚੁੱਕੇ ਹਨ
ਕਿਰਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਵੀ 4 ਬਾਲ/ ਕਿਸ਼ੋਰ ਪਾਏ ਗਏ ਜੋ ਕਿ ਹੋਟਲ ਰੋਹਿਤ, ਰੇਲਵੇ ਰੋਡ, ਬਠਿੰਡਾ ਵਿਖੇ 1 ਕਿਸ਼ੋਰ, ਮੈਸ: ਪੱਪੂ ਢਾਬਾ 2 ਕਿਸ਼ੋਰ, ਮੈਸ: ਬਾਲਾ ਜੀ ਪਗੜੀ ਹਾਉਸ ਵਿਖੇ 1 ਕਿਸ਼ੋਰ ਕੰਮ ਕਰਦਾ ਛੁਡਵਾਇਆ ਗਿਆ।
ਅਨਮੋਲ ਗਗਨ ਮਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਨੂੰ ਬਾਲ ਮਜ਼ਦੂਰੀ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇ ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments