Sunday, June 30, 2024
Home India Punjab Police: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ...

Punjab Police: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

Punjab Police: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤੀਜੀ ਆਈ.ਆਰ.ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗਿ੍ਰਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਮਿਤੀ 12.06.2024 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਇੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜੀ ਘਪਲੇ ਵਿੱਚ ਕੁੱਲ ਕਿੰਨੀ ਰਕਮ ਇਕੱਤਰ ਕੀਤੀ ਗਈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਤਰਲੋਚਨ ਪਾਲ ਅਤੇ ਇਸ ਕੰਮ ਵਿੱਚ ਉਸ ਦੇ ਸਾਥੀ ਸੁਰਿੰਦਰਪਾਲ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਝੂਠਾ ਯਕੀਨ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਵਿੱਚ ਦਰਜਾ-4 ਦੀਆਂ ਲਗਭਗ 560 ਅਸਾਮੀਆਂ ਭਰੀਆਂ ਜਾਣੀਆਂ ਹਨ। ਉਕਤ ਦੋਵਾਂ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝੂਠਾ ਲਾਰਾ ਲਾ ਕੇ ਪ੍ਰਤੀ ਵਿਅਕਤੀ 25,000 ਰਿਸ਼ਵਤ ਦੀ ਮੰਗ ਕੀਤੀ ਅਤੇ ਸੂਬੇ ਭਰ ਵਿੱਚੋਂ ਕਰੀਬ 102 ਵਿਅਕਤੀਆਂ ਤੋਂ ਇਸ ਤਰਾਂ ਪੈਸੇ ਇਕੱਠੇ ਕੀਤੇ।
ਨਤੀਜੇ ਵਜੋਂ, ਤਰਲੋਚਨ ਪਾਲ ਨੂੰ ਕੁੱਲ 18,09,100 ਰੁਪਏ ਰਿਸ਼ਵਤ ਵਜੋਂ ਪ੍ਰਾਪਤ ਹੋਏ, ਜੋ ਕਿ ਉਸਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮਹਾ ਕਰਵਾਏ ਗਏ ਅਤੇ ਇਸ ਵਿੱਚੋਂ ਉਸਨੇ 5,45,000 ਰੁਪਏ ਸੁਰਿੰਦਰਪਾਲ ਦੇ ਐਚ.ਡੀ.ਐਫ.ਸੀ. ਬੈਂਕ ਖਾਤੇ ਵਿੱਚ ਤਬਦੀਲ ਕਰ ਦਿੱਤੇ। ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚ 7,93,826 ਰੁਪਏ ਰਿਸ਼ਵਤ ਵਜੋਂ ਵੱਖਰੇ ਪ੍ਰਾਪਤ ਹੋਏ ਸਨ। ਤਫਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਤਰਲੋਚਨਪਾਲ ਅਤੇ ਸੁਰਿੰਦਰਪਾਲ ਵੱਲੋਂ ਕੁੱਲ 26,02,926 ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਸਿੱਟੇ ਵਜੋਂ, ਦੋਵਾਂ ਮੁਲਜ਼ਮਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 07/06/2024 ਨੂੰ ਮੁਕੱਦਮਾ ਨੰਬਰ 10 ਦਰਜ ਕੀਤਾ ਗਿਆ ਹੈ।

RELATED ARTICLES

ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ

ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ Uttrakhand: ਦੇਸ਼ ਭਰ ਵਿਚ ਜਾਰੀ ਮੀਂਹ ਵਿਚ ਐਤਵਾਰ ਨੂੰ ਉਤਰਾਖੰਡ ਵਿਚ ਕੇਦਾਰਨਾਥ ਮੰਦਰ...

International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’

International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ New York: ਅਮਰੀਕਾ ਦੀ ਲੀਹਾਈ ਯੂਨੀਵਰਸਿਟੀ ’ਚ ਪੜ੍ਹਦੇ...

Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ

Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ Chandigarh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ...

LEAVE A REPLY

Please enter your comment!
Please enter your name here

- Advertisment -

Most Popular

ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ

ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ Uttrakhand: ਦੇਸ਼ ਭਰ ਵਿਚ ਜਾਰੀ ਮੀਂਹ ਵਿਚ ਐਤਵਾਰ ਨੂੰ ਉਤਰਾਖੰਡ ਵਿਚ ਕੇਦਾਰਨਾਥ ਮੰਦਰ...

International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’

International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ New York: ਅਮਰੀਕਾ ਦੀ ਲੀਹਾਈ ਯੂਨੀਵਰਸਿਟੀ ’ਚ ਪੜ੍ਹਦੇ...

Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ

Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ Chandigarh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ...

ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ, Watch Video

ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਫਾਈਨਲ ਤੋਂ ਬਾਅਦ, ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਟੀ-20...

Recent Comments