Modi-Trudeau Meet : ਰਿਸ਼ਤਿਆਂ ‘ਚ ਤਣਾਅ ਵਿਚਾਲੇ ਟਰੂਡੋ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੱਸਿਆ ਦੋਵਾਂ ਵਿਚਾਲੇ ਕਿਹੜੀ-ਕਿਹੜੀ ਹੋਈ ਗੱਲ
ਰੋਮ: ਇਟਲੀ ਵਿੱਚ G-7 ਸਿਖਰ ਸੰਮੇਲਨ ਦੌਰਾਨ ਕਈ ਗਲੋਬਲ ਲੀਡਰਾਂ ਨੇ ਇੱਕ ਦੂਜੇ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਾਲੇ ਵੀ ਮੁਲਾਕਾਤ ਹੋਈ। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਦੁਵੱਲੇ ਰਿਸ਼ਤਿਆਂ ‘ਚ ਗੰਭੀਰ ਤਣਾਅ ਦਰਮਿਆਨ ਦੋਹਾਂ ਨੇਤਾਵਾਂ ਦੀ ਇਹ ਮੁਲਾਕਾਤ ਬੇਹੱਦ ਖਾਸ ਮੰਨੀ ਜਾ ਰਹੀ ਹੈ।
#G7 in review. pic.twitter.com/UEhoIYC07h
— Justin Trudeau (@JustinTrudeau) June 15, 2024
ਮੋਦੀ ਅਤੇ ਜਸਟਿਨ ਟਰੂਡੋ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਮੁਲਾਕਾਤ ਤੋਂ ਬਾਅਦ ਸਾਰਿਆਂ ਦੇ ਮਨ ‘ਚ ਇਹ ਸਵਾਲ ਸੀ ਕਿ ਦੋਵਾਂ ਨੇਤਾਵਾਂ ਵਿਚਾਲੇ ਕੀ ਹੋਇਆ? ਇਸ ਦੌਰਾਨ ਜਸਟਿਨ ਟਰੂਡੋ ਨੇ ਇੱਕ ਪੋਸਟ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਸ਼ਨੀਵਾਰ ਨੂੰ, ਟਰੂਡੋ ਨੇ G7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਬਾਅਦ ਕੁਝ “ਬਹੁਤ ਮਹੱਤਵਪੂਰਨ ਮੁੱਦਿਆਂ” ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਦਾ ਵਾਅਦਾ ਕੀਤਾ।
ਮੋਦੀ ਨੇ ਸੋਸ਼ਲ ਮੀਡੀਆ ‘ਤੇ ਦੋਵਾਂ ਨੇਤਾਵਾਂ ਦੀ ਹੱਥ ਮਿਲਾਉਂਦੇ ਹੋਏ ਇੱਕ ਤਸਵੀਰ ਵੀ ਪੋਸਟ ਕੀਤੀ ਸੀ, ਜਿਸ ਵਿੱਚ ਲਿਖਿਆ ਸੀ “ਜੀ 7 ਸੰਮੇਲਨ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ”।
ਟਰੂਡੋ ਨਾਲ ਮੋਦੀ ਦੀ ਮੁਲਾਕਾਤ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਾਕ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ, ਜਰਮਨ ਚਾਂਸਲਰ ਓਲਾਫ ਸ਼ੋਲਟਜ਼ ਅਤੇ ਸਿਖਰ ਸੰਮੇਲਨ ਦੀ ਮੇਜ਼ਬਾਨ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਸਮੇਤ ਪ੍ਰਧਾਨ ਮੰਤਰੀਆਂ ਨਾਲ ਦੋ-ਪੱਖੀ ਮੀਟਿੰਗਾਂ ਦੇ ਵਿਅਸਤ ਦਿਨ ਦੇ ਅੰਤ ਵਿੱਚ ਹੋਈ।