NRI Punjabi: ਹਿਮਾਚਲ ਘੁੰਮਣ ਆਏ NRI ਜੋੜੇ ਨੂੰ ਬੁਰੀ ਤਰ੍ਹਾਂ ਕੁੱਟਿਆ
Punjab: ਕੁਝ ਦਿਨ ਪਹਿਲਾਂ ਹਿਮਾਚਲ ਦੇ ਡਲਹੌਜ਼ੀ ਇਲਾਕੇ ‘ਚ ਇਕ ਸਪੈਨਿਸ਼ ਜੋੜੇ ਨੂੰ ਪਾਰਕਿੰਗ ਠੇਕੇਦਾਰ ਨੇ ਆਪਣੇ ਗੁੰਡਿਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਈਆ ਇਲਾਕੇ ਵਿੱਚ ਰਹਿੰਦੇ ਸਪੈਨਿਸ਼ ਜੋੜੇ ਨੂੰ ਮਿਲਣ ਹਸਪਤਾਲ ਪੁੱਜੇ।
ਮੰਤਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨਾਲ ਵੀ ਗੱਲ ਕੀਤੀ ਹੈ। ਪਰ ਉਨ੍ਹਾਂ ਨੇ ਅਜੇ ਤੱਕ ਫ਼ੋਨ ਨਹੀਂ ਚੁੱਕਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਘਟਨਾ ਸਬੰਧੀ ਪੰਜਾਬ ਵਿੱਚ ਜ਼ੀਰੋ ਐਫਆਈਆਰ ਦਰਜ ਕੀਤੀ ਜਾਵੇਗੀ। ਫਿਰ ਐਫਆਈਆਰ ਹਿਮਾਚਲ ਦੇ ਡਲਹੌਜ਼ੀ ਨੂੰ ਭੇਜੀ ਜਾਵੇਗੀ। ਇਸ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਹਿਮਾਚਲ ਸਰਕਾਰ ਉੱਥੇ ਕਾਨੂੰਨ ਵਿਵਸਥਾ ਬਣਾਈ ਰੱਖੇ।
ਉਨ੍ਹਾਂ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੰਵਲਜੀਤ ਸਿੰਘ ਦਾ ਪਾਰਕਿੰਗ ਦੇ ਠੇਕੇਦਾਰ ਨਾਲ ਪਾਰਕਿੰਗ ਵਿੱਚ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਠੇਕੇਦਾਰ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੰਵਲਜੀਤ ਸਿੰਘ, ਉਸ ਦੇ ਭਰਾ ਅਤੇ ਪਤਨੀ ‘ਤੇ ਹਮਲਾ ਕਰ ਦਿੱਤਾ। ਪਰਿਵਾਰ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਹੈ।
ਇਹ ਵੀ ਪੜ੍ਹੋ : ਮੰਦਭਾਗੀ ਖਬਰ, ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਘਟਨਾ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਅਤੇ ਹਿਮਾਚਲ ਦੇ ਡੀਜੀਪੀ ਨੂੰ ਨਿੱਜੀ ਤੌਰ ‘ਤੇ ਮਿਲਣਗੇ। ਪੀੜਤ ਪਰਿਵਾਰ ਨੂੰ ਮੁਲਜ਼ਮਾਂ ਖ਼ਿਲਾਫ਼ ਬਿਆਨ ਦੇਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਜੇ ਪੀੜਤ ਨੂੰ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਦੀ ਲੋੜ ਹੈ ਤਾਂ ਸਰਕਾਰ ਉਸ ਦੇ ਨਾਲ ਖੜ੍ਹੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਹਜ਼ਾਰਾਂ ਲੋਕ ਹਿਮਾਚਲ ਜਾਂਦੇ ਹਨ। ਉੱਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸ਼ਰਮਨਾਕ ਹੈ।