Thursday, November 14, 2024
Home Health & Fitness TWO CADETS OF PUNJAB’S: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ...

TWO CADETS OF PUNJAB’S: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

WINGS OF COURAGE: TWO CADETS OF PUNJAB’S MAHARAJA RANJIT SINGH AFPI TOUCH SKY

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ।

ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ ‘ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments