Saturday, September 28, 2024
Home AAP Pannu USA: ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਸਪੁਰਦ ਕੀਤਾ

Pannu USA: ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਸਪੁਰਦ ਕੀਤਾ

Pannu USA: ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਦੇ ਸਪੁਰਦ ਕੀਤਾ

ਵਾਸ਼ਿੰਗਟਨ: ਚੈੱਕ ਗਣਰਾਜ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ (52) ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਹੈ। ਗੁਪਤਾ ਉੱਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ ’ਤੇ ਕਤਲ ਕਰਨ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਪੰਨੂ ਕੋਲ ਅਮਰੀਕਾ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੁਪਤਾ ਨੂੰ ਅਮਰੀਕੀ ਸਰਕਾਰ ਦੀ ਗੁਜ਼ਾਰਿਸ਼ ’ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਚੈੱਕ ਗਣਰਾਜ ਦੀ ਸੰਵਿਧਾਨਕ ਕੋਰਟ ਨੇ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ਖਿਲਾਫ਼ ਦਾਇਰ ਪਟੀਸ਼ਨ ਪਿਛਲੇ ਮਹੀਨੇ ਰੱਦ ਕਰ ਦਿੱਤੀ ਸੀ।

ਅਮਰੀਕੀ ਸੰਘੀ ਵਕੀਲਾਂ ਨੇ ਕੋਰਟ ਵਿਚ ਦਾਅਵਾ ਕੀਤਾ ਸੀ ਕਿ ਗੁੁਪਤਾ ਇਕ ਭਾਰਤੀ ਅਧਿਕਾਰੀ ਦੀਆਂ ਹਦਾਇਤਾਂ ਮੁਤਾਬਕ ਕੰਮ ਕਰ ਰਿਹਾ ਸੀ। ਉਧਰ ਭਾਰਤ ਨੇ ਅਜਿਹੇ ਕਿਸੇ ਕੇਸ ਵਿਚ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਸੀ। ਗੁਪਤਾ ਨੂੰ ਹਾਲ ਦੀ ਘੜੀ ਬਰੁਕਲਿਨ ਦੇ ਸੰਘੀ ਮੈਟਰੋਪਾਲਿਟਨ ਡਿਟੈਨਸ਼ਨ ਸੈਂਟਰ ਵਿਚ ਰੱਖਿਆ ਗਿਆ ਹੈ ਤੇ ਉਸ ਨੂੰ ਅੱਜ ਨਿਊ ਯਾਰਕ ਦੀ ਫੈਡਰਲ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੇ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਰਿਪੋਰਟ ਮੁਤਾਬਕ ਗੁਪਤਾ ਨੂੰ ਸ਼ਨਿੱਚਰਵਾਰ/ਐਤਵਾਰ ਨੂੰ ਨਿਊਯਾਰਕ ਲਿਆਂਦਾ ਗਿਆ ਹੈ ਤੇ ਕਾਨੂੰਨ ਮੁਤਾਬਕ ਮੁਲਜ਼ਮ ਦੀ ਕਿਸੇ ਦੂਜੇ ਮੁਲਕ ਤੋਂ ਸਪੁਰਦਗੀ ਹਾਸਲ ਕਰਨ ਮਗਰੋਂ ਦੇਸ਼ ਵਿਚ ਆਮਦ ਦੇ 24 ਘੰਟਿਆਂ ਅੰਦਰ ਉਸ ਨੂੰ ਕੋਰਟ ਵਿਚ ਪੇਸ਼ ਕਰਨਾ ਹੁੰਦਾ ਹੈ। ਸੰਘੀ ਵਕੀਲਾ ਂ ਨੇ ਚੈੱਕ ਗਣਰਾਜ ਦੀ ਕੋਰਟ ਵਿਚ ਦਾਅਵਾ ਕੀਤਾ ਸੀ ਕਿ ਗੁਪਤਾ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਲਈ ਇਕ ਪੇਸ਼ੇਵਰ ਦੀ ਮਦਦ ਲਈ ਸੀ ਤੇ ਉਸ ਨੂੰ ਐਡਵਾਂਸ 15000 ਡਾਲਰ ਦੀ ਅਦਾਇਗੀ ਕੀਤੀ ਸੀ। ਗੁਪਤਾ ਨੇ ਹਾਲਾਂਕਿ ਆਪਣੇ ਅਟਾਰਨੀ ਜ਼ਰੀਏ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਸ ’ਤੇ ‘ਪੱਖਪਾਤੀ ਢੰਗ ਨਾਲ ਦੋਸ਼’ ਲਾਏ ਗਏ ਹਨ। ]

ਦਿ ਵਾਸ਼ਿੰਗਟਨ ਪੋਸਟ ਨੇ ਕਿਹਾ, ‘‘ਗੁਪਤਾ ਦੀ ਅਟਾਰਨੀ ਰੋਹਿਨੀ ਮੂਸਾ ਨੇ ਭਾਰਤ ਦੀ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਲਿਖਿਆ ਸੀ ਕਿ ਉਸ ਦੇ ਮੁਵੱਕਿਲ ਤੋਂ ਕੀਤੀ ਜਾ ਰਹੀ ਪੁੱਛ-ਪੜਤਾਲ ਗੈਰਵਾਜਬ ਹੈ ਕਿਉਂਕਿ ਪਟੀਸ਼ਨਕਰਤਾ ਨੂੰ ਪੀੜਤ (ਪੰਨੂ) ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਨਾਲ ਜੋੜਨ ਲਈ ਰਿਕਾਰਡ ’ਤੇ ਕੁਝ ਨਹੀਂ ਹੈ।’’ ਰਿਪੋਰਟ ਮੁਤਾਬਕ, ‘‘ਮੂਸਾ ਨੇ ਸ਼ਿਕਾਇਤ ਕੀਤੀ ਸੀ ਕਿ ਗੁਪਤਾ ਦੀ ਡਿਟੈਨਸ਼ਨ ਦੇ ਸ਼ੁਰੂਆਤੀ ਪੜਾਅ ਵਿਚ ਚੈੱਕ ਗਣਰਾਜ ਸਰਕਾਰ ਵੱਲੋਂ ਨਿਯੁਕਤ ਕੀਤੇ ਅਟਾਰਨੀ ਨੇ ‘ਅਮਰੀਕੀ ਏਜੰਸੀਆਂ ਦੇ ਬੇਲੋੜੇ ਦਬਾਅ ਹੇਠ’ ਉਸ ਨੂੰ ਉਲਟ ਕਾਨੂੰਨੀ ਸਲਾਹ ਦਿੱਤੀ ਸੀ।’’ ਗੁਪਤਾ ਨੂੰ ਅਮਰੀਕਾ ਦੇ ਹਵਾਲੇ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਭਾਰਤ ਦੌਰੇ ’ਤੇ ਹਨ।

ਦਿ ਵਾਸ਼ਿੰਗਟਨ ਪੋਸਟ ਨੇ ਇਸ ਸਾਲ ਅਪਰੈਲ ਵਿਚ ਆਪਣੀ ਇਕ ਰਿਪੋਰਟ ’ਚ ਦਾਅਵਾ ਕੀਤਾ ਸੀ ਕਿ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਪਿੱਛੇ ਭਾਰਤ ਦੀ ਖੁਫੀਆ ਏਜੰਸੀ ‘ਰਾਅ’ ਦੇ ਅਧਿਕਾਰੀ ਵਿਕਰਮ ਯਾਦਵ ਦਾ ਹੱਥ ਸੀ। ਰਿਪੋਰਟ ਵਿਚ ਇਹ ਗੱਲ ਵੀ ਕਹੀ ਗਈ ਸੀ ਕਿ ਇਸ ਪੂਰੇ ਅਪਰੇਸ਼ਨ ਨੂੰ ‘ਰਾਅ’ ਮੁਖੀ ਸਾਮੰਤ ਗੋਇਲ ਨੇ ਮਨਜ਼ੂਰੀ ਦਿੱਤੀ ਸੀ। ਭਾਰਤ ਦਾ ਵਿਦੇਸ਼ ਮੰਤਰਾਲਾ ਹਾਲਾਂਕਿ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਦਾਅਵਿਆਂ ਨੂੰ ‘ਗੈਰਵਾਜਬ ਤੇ ਬੇਬੁਨਿਆਦ’ ਦੱਸ ਕੇ ਖਾਰਜ ਕਰ ਚੁੱਕਾ ਹੈ। ਭਾਰਤ ਨੇ ਜਨਤਕ ਤੌਰ ’ਤੇ ਕਿਹਾ ਸੀ ਕਿ ਉਹ ਅਮਰੀਕਾ ਵੱਲੋਂ ਇਸ ਮਾਮਲੇ ਵਿਚ ਸਾਂਝੇ ਕੀਤੇ ਸਬੂਤਾਂ ਦੀ ਉੱਚ ਪੱਧਰੀ ਜਾਂਚ ਕਰ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments