Friday, November 15, 2024
Home Canada Canada-India: ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ: ਟਰੂਡੋ

Canada-India: ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ: ਟਰੂਡੋ

Canada-India: ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ: ਟਰੂਡੋ
ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਗੱਲਬਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਆਰਥਿਕ ਸਬੰਧਾਂ ਅਤੇ ਕੌਮੀ ਸੁਰੱਖਿਆ ਸਮੇਤ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਦਾ ਮੌਕਾ ਦੇਖਦੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਦੋਵੇਂ ਆਗੂਆਂ ਦੇ ਹੱਥ ਮਿਲਾਉਂਦਿਆਂ ਦੀ ਇਕ ਤਸਵੀਰ ਪੋਸਟ ਕੀਤੀ ਸੀ ਜਿਸ ’ਚ ਇਕ ਲਾਈਨ ’ਚ ਕਿਹਾ ਗਿਆ ਸੀ ਕਿ ਜੀ-7 ਸਿਖਰ ਸੰਮੇਲਨ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਈ।

ਦੋਵੇਂ ਮੁਲਕਾਂ ਦੇ ਕੂਟਨੀਤਕ ਸਬੰਧਾਂ ’ਚ ਉਸ ਸਮੇਂ ਤਣਾਅ ਆ ਗਿਆ ਸੀ ਜਦੋਂ ਟਰੂਡੋ ਨੇ ਪਿਛਲੇ ਸਾਲ ਸਤੰਬਰ ’ਚ ਸਿੱਖ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਓਟਵਾ ਤੋਂ ਪਰਤਣ ਮਗਰੋਂ ਟਰੂਡੋ ਨੇ ‘ਸੀਬੀਸੀ ਨਿਊਜ਼’ ਨੂੰ ਦੱਸਿਆ ਕਿ ਸਿਖਰ ਸੰਮੇਲਨ ਬਾਰੇ ਸਭ ਤੋਂ ਵਧੀਆ ਗੱਲ ਇਹ ਰਹੀ ਕਿ ਤੁਹਾਨੂੰ ਵੱਖ ਵੱਖ ਆਗੂਆਂ ਨਾਲ ਸਿੱਧੇ ਗੱਲਬਾਤ ਕਰਨ ਦਾ ਮੌਕਾ ਮਿਲਿਆ। ‘ਯਕੀਨੀ ਤੌਰ ’ਤੇ ਭਾਰਤ ਨਾਲ ਦੋਵੇਂ ਮੁਲਕਾਂ ਦੇ ਲੋਕਾਂ ਵਿਚਕਾਰ ਸਬੰਧਾਂ ਦੇ ਨਾਲ ਹੀ ਆਰਥਿਕ ਸਬੰਧ ਵੀ ਅਹਿਮ ਹਨ।’ ਉਨ੍ਹਾਂ ਕਿਹਾ ਕਿ ਕਈ ਵੱਡੇ ਮੁੱਦਿਆਂ ’ਤੇ ਸਹਿਮਤੀ ਹੈ ਜਿਨ੍ਹਾਂ ’ਤੇ ਸਾਨੂੰ ਕੰਮ ਕਰਨ ਦੀ ਲੋੜ ਹੈ।

‘ਹੁਣ ਜਦੋਂ ਉਹ (ਮੋਦੀ) ਚੋਣ ਜਿੱਤ ਚੁੱਕੇ ਹਨ ਤਾਂ ਮੈਨੂੰ ਲਗਦਾ ਹੈ ਕਿ ਸਾਡੇ ਲਈ ਗੱਲਬਾਤ ਕਰਨ ਦਾ ਮੌਕਾ ਹੈ ਜਿਸ ’ਚ ਕੌਮੀ ਸੁਰੱਖਿਆ ਅਤੇ ਕੈਨੇਡਾ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਕਾਨੂੰਨ ਦੇ ਸ਼ਾਸਨ ਨਾਲ ਜੁੜੇ ਕੁਝ ਬਹੁਤ ਗੰਭੀਰ ਮੁੱਦੇ ਸ਼ਾਮਲ ਹਨ ਜਿਨ੍ਹਾਂ ਬਾਰੇ ਅਸੀਂ ਗੱਲਬਾਤ ਕਰਾਂਗੇ।’ ਨਿੱਝਰ ਦੀ ਹੱਤਿਆ ਬਾਰੇ ਕੈਨੇਡਾ ਦੀ ਜਾਂਚ ’ਚ ਭਾਰਤ ਨਾਲ ਸਹਿਯੋਗ ’ਚ ਸੁਧਾਰ ਦਿਖਣ ਬਾਰੇ ਪੁੱਛੇ ਗਏ ਸਵਾਲ ’ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ’ਤੇ ਬਹੁਤ ਕੰਮ ਚੱਲ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments