Arvind Kejriwal Gets Bail: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਕੱਲ੍ਹ ਆ ਸਕਦੇ ਹਨ ਬਾਹਰ, ਈਡੀ ਦੀ ਦਲੀਲ ਰੱਦ
New Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 18 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਕੇਜਰੀਵਾਲ ਖਿਲਾਫ ਅਪੀਲ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ ਸੀ। ਕਿਹਾ ਗਿਆ ਸੀ ਕਿ ਸਿਰਫ 48 ਘੰਟੇ ਦਾ ਸਮਾਂ ਦਿੱਤਾ ਜਾਵੇ ਪਰ ਅਦਾਲਤ ਨੇ ਈਡੀ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ।
सत्यमेव जयते… https://t.co/j3SUD9JLSF
— Atishi (@AtishiAAP) June 20, 2024