Friday, November 15, 2024
Home AAP Kejriwal: ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ: ਈਡੀ

Kejriwal: ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ: ਈਡੀ

Kejriwal: ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ: ਈਡੀ
ਨਵੀਂ ਦਿੱਲੀ: ਐੈਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਸੁਪਰੀਮੋ ਨੇ ਦੱਖਣ ਦੇ ਸਮੂਹ ਕੋਲੋਂ ਆਪਣੀ ਪਾਰਟੀ ਲਈ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ। ਕੇਂਦਰੀ ਜਾਂਚ ਏਜੰਸੀ ਨੇ ਕੋਰਟ ਨੂੰ ਦੱਸਿਆ ਕਿ ਜੇ ਆਮ ਆਦਮੀ ਪਾਰਟੀ (ਆਪ), ਜਿਸ ਨੂੰ ਇਸ ਕੇਸ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਗਿਆ ਹੈ, ਅਪਰਾਧ ਕਰਦੀ ਹੈ ਤਾਂ ਪਾਰਟੀ ਦੇ ਇੰਚਾਰਜ ਨੂੰ ਦੋਸ਼ੀ ਠਹਿਰਾਇਆ ਜਾਵੇ।

ਈਡੀ ਨੇ ਕੋਰਟ ਨੂੰ ਦੱਸਿਆ ਕਿ ਜਦੋਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਕੇਸ ਵਿਚ ਮੁਲਜ਼ਮ ਬਣਾਇਆ ਗਿਆ ਸੀ, ਤਾਂ ਉਦੋਂ ‘ਆਪ’ ਨੂੰ ਮੁਲਜ਼ਮ ਨਾਮਜ਼ਦ ਨਹੀਂ ਕੀਤਾ ਸੀ। ਇਸ ਦੌਰਾਨ ਜੱਜ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਦੇ ਅਦਾਲਤੀ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਵੱਲੋਂ ਪੇਸ਼ ਵਕੀਲ ਨੇ ਨਿਆਂਇਕ ਹਿਰਾਸਤ ਦੀ ਮਿਆਦ ਵਧਾਉਣ ਸਬੰਧੀ ਈਡੀ ਦੀ ਅਰਜ਼ੀ ਦਾ ਵਿਰੋਧ ਕੀਤਾ।

ਈਡੀ ਨੇ ਵਿਸ਼ੇਸ਼ ਜੱਜ ਨਿਆਏ ਬਿੰਦੂ ਨੂੰ ਦੱਸਿਆ, ‘‘ਕੇਜਰੀਵਾਲ ਨੇ ਰਿਸ਼ਵਤ ਮੰਗੀ ਸੀ। ਉਸ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ। ਕੇਜਰੀਵਾਲ ਨੇ ‘ਆਪ’ ਲਈ ਫੰਡ ਮੰਗੇੇ। ਕੇਜਰੀਵਾਲ ਨੇ ਦੱਖਣ ਦੇ ਸਮੂਹ ਤੋਂ ਰਿਸ਼ਵਤ ਮੰਗੀ। ਤੁਸੀਂ ਇਹ ਨਹੀਂ ਕਹਿ ਸਕਦੇ ਕਿ ਉਹ ਬੇਗੁਨਾਹ ਹੈ। ਜੇ ‘ਆਪ’ ਨੇ ਅਪਰਾਧ ਕੀਤਾ ਹੈ ਤਾਂ ਉਸ ਪਾਰਟੀ ਦੇ ਹਰੇਕ ਇੰਚਾਰਜ ਨੂੰ ਦੋਸ਼ੀ ਮੰਨਿਆ ਜਾਵੇ।’’ ਏਜੰਸੀ ਨੇ ਕਿਹਾ, ‘‘ਹੁਣ ਆਪ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪਾਰਟੀ ਦੇ ਰਵੱਈਏ ਲਈ ਕੇਜਰੀਵਾਲ ਜ਼ਿੰਮੇਵਾਰ ਹਨ।’’

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments