Saturday, September 28, 2024
Home Canada Canada Court: 2 ਵੱਖਵਾਦੀ ਸਮਰਥਕਾਂ ਦਾ ਨਾਂ ਨੋ-ਫਲਾਇੰਗ ਲਿਸਟ ਤੋਂ ਨਹੀਂ ਹਟਿਆ

Canada Court: 2 ਵੱਖਵਾਦੀ ਸਮਰਥਕਾਂ ਦਾ ਨਾਂ ਨੋ-ਫਲਾਇੰਗ ਲਿਸਟ ਤੋਂ ਨਹੀਂ ਹਟਿਆ

Canada Court: 2 ਵੱਖਵਾਦੀ ਸਮਰਥਕਾਂ ਦਾ ਨਾਂ ਨੋ-ਫਲਾਇੰਗ ਲਿਸਟ ਤੋਂ ਨਹੀਂ ਹਟਿਆ

Ottawa: ਕੈਨੇਡਾ ਦੀ ਇਕ ਅਦਾਲਤ ਨੇ 2 ਵੱਖਵਾਦੀ ਸਮਰਥਕਾਂ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ‘ਚ ਉਨ੍ਹਾਂ ਨੇ ਨੋ-ਫਲਾਈ ਲਿਸਟ ਤੋਂ ਖ਼ੁਦ ਨੂੰ ਹਟਾਉਣ ਦੀ ਮੰਗ ਕੀਤੀ ਸੀ। 2018 ‘ਚ ਦੋਹਾਂ ਨੂੰ ਇਸ ਲਿਸਟ ‘ਚ ਸ਼ਾਮਲ ਕੀਤਾ ਗਿਆ ਸੀ।

ਭਗਤ ਸਿੰਘ ਬਰਾੜ ਅਤੇ ਪਰਵਰਕਰ ਸਿੰਘ ਦੁਲਾਈ ਚਾਹੁੰਦੇ ਸਨ ਕਿ ਸਿਕਓਰ ਏਅਰ ਟ੍ਰੈਵਲ ਐਕਟ ਦੇ ਅਧੀਨ ਉਨ੍ਹਾਂ ਨੇ ਨੋ-ਫਲਾਇੰਗ ਲਿਸਟ ਤੋਂ ਹਟਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਹਵਾਈ ਯਾਤਰਾ ਕਰਨ ਦੀ ਮਨਜ਼ੂਰੀ ਮਿਲੇ। ਹਾਲਾਂਕਿ ਕੋਰਟ ਨੇ ਉਨ੍ਹਾਂ ਦੀਆਂ ਯੋਜਨਾਵਾਂ ‘ਤੇ ਪਾਣੀ ਫੇਰ ਦਿੱਤਾ। ਕੋਰਟ ਨੇ ਕਿਹਾ ਕਿ ਸਰਕਾਰ ਕੋਲ ਇਸ ਗੱਲ ਨੂੰ ਲੈ ਕੇ ਸ਼ੱਕ ਕਰਨ ਲਈ ਉੱਚਿਤ ਆਧਾਰ ਹੈ ਕਿ ਦੋਵੇਂ ਕਿਸੇ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਲਈ ਹਵਾਈ ਯਾਤਰਾ ਕਰਨਗੇ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ 13 ਅਤੇ 17 ਜੂਨ ਨੂੰ ਸੁਣਵਾਈ ਹੋਈ। ਤਿੰਨ ਜੱਜਾਂ ਦੀ ਬੈਂਚ ਨੇ 19 ਜੂਨ ਨੂੰ ਆਪਣਾ ਫ਼ੈਸਲਾ ਸੁਣਾਇਆ।

ਭਗਤ ਸਿੰਘ ਬਰਾੜ ਲਖਬੀਰ ਸਿੰਘ ਦਾ ਪੁੱਤ ਹੈ। ਉਹ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਵੀ ਹੈ। ਇਸ ਸੰਗਠਨ ਨੂੰ ਕੈਨੇਡਾ ‘ਚ ਬੈਨ ਕੀਤਾ ਗਿਆ ਹੈ। ਖੱਬੇ ਪੱਖੀ ਨੇਤਾ ਜਰਨੈਲ ਸਿੰਘ ਭਿੰਡਰਾਵਾਲੇ ਦੇ ਭਤੀਜੇ ਲਖਬੀਰ ਸਿੰਘ ਦੀ ਪਿਛਲੇ ਸਾਲ ਦਸੰਬਰ ‘ਚ ਪਾਕਿਸਤਾਨ ‘ਚ ਮੌਤ ਹੋ ਗਈ ਸੀ। ਬਰਾੜ ਨੂੰ 24 ਅਪ੍ਰੈਲ 2018 ਨੂੰ ਵੈਂਕੂਵਰ ਕੌਮਾਂਤਰੀ ਹਵਾਈ ਅੱਡੇ ‘ਤੇ ਫਲਾਈਟ ‘ਚ ਚੜ੍ਹਨ ਤੋਂ ਰੋਕਿਆ ਗਿਆ ਸੀ।

ਦੁਲਾਈ ਨੂੰ ਵੀ ਉਸੇ ਸਾਲ 17 ਮਈ ਨੂੰ ਉਸੇ ਹਵਾਈ ਅੱਡੇ ‘ਤੇ ਜਹਾਜ਼ ‘ਚ ਚੜ੍ਹਨ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ। ਗਲੋਬਲ ਨਿਊਜ਼ ਨੇ ਜੁਲਾਈ 2020 ‘ਚ ਆਪਣੀ ਇਕ ਰਿਪੋਰਟ ‘ਚ ਕੈਨੇਡਾਈ ਸੁਰੱਖਿਆ ਏਜੰਸੀਆਂ ਦੇ ਦਸਤਾਵੇਜ਼ਾਂ ਦੇ ਹਵਾਲੇ ਤੋਂ ਬਰਾੜ ‘ਤੇ ਭਾਰਤ ‘ਚ ਹਮਲੇ ਦੀ ਯੋਜਨਾ ਬਣਾਉਣ ਲਈ ਪਾਕਿਸਤਾਨ ਦੀ ਆਈ.ਐੱਸ.ਆਈ. ਨਾਲ ਕੰਮ ਕਰਨ ਦਾ ਦੋਸ਼ ਲਗਾਇਆ ਸੀ। ਇੰਟਰ-ਸਰਵਿਸੇਜ਼ ਯਾਨੀ ਕਿ ਆਈ.ਐੱਸ.ਆਈ. ਪਾਕਿਸਤਾਨ ਦੀ ਜਾਸੂਸੀ ਏਜੰਸੀ ਹੈ। ਉਨ੍ਹਾਂ ਦਸਤਾਵੇਜ਼ਾਂ ‘ਚ ਇਹ ਵੀ ਦੋਸ਼ ਲਗਾਏ ਸਨ ਕਿ ਬ੍ਰਿਟਿਸ਼ ਕੋਲੰਬੀਆ ਦੇ ਸਰੇ ‘ਚ ਰਹਿਣ ਵਾਲੇ ਦੁਲਾਈ ‘ਤੇ ਅੱਤਵਾਦੀ ਹਮਲਿਆਂ ਦਾ ਸੂਤਰਧਾਰ ਹੋਣ ਦਾ ਸ਼ੱਕ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments