Saturday, September 28, 2024
Home Article Study in 105: 80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ...

Study in 105: 80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ ਪੜ੍ਹਾਈ, 105 ਦੀ ਉਮਰ ਵਿਚ ਹਾਸਲ ਕੀਤੀ ਮਾਸਟਰ ਡਿਗਰੀ

Study in 105: 80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ ਪੜ੍ਹਾਈ, 105 ਦੀ ਉਮਰ ਵਿਚ ਹਾਸਲ ਕੀਤੀ ਮਾਸਟਰ ਡਿਗਰੀ

ਵਰਜੀਨੀਆ, USA: ਉਂਝ ਤਾਂ ਕਿਹਾ ਜਾਂਦਾ ਹੈ ਕਿ ਪੜ੍ਹਨ ਲਿਖਣ ਦੀ ਕੋਈ ਉਮਰ ਨਹੀਂ ਹੁੰਦੀ ਹੈ। ਇਨਸਾਨ ਜਦੋਂ ਚਾਹੇ ਉਦੋਂ ਉਹ ਪੜ੍ਹਾਈ ਕਰ ਸਕਦਾ ਹੈ। ਇਨ੍ਹਾਂ ਦੀ ਕਹਾਣੀ ਉਨ੍ਹਾਂ ਲੋਕਾਂ ਲਈ ਕਿਸੇ ਪ੍ਰੇਰਣਾ ਤੋਂ ਘੱਟ ਨਹੀਂ ਹੈ ਜੋ ਮੰਨਦੇ ਹਨ ਕਿ ਕਾਲਜ ਦੇ ਬਾਅਦ ਪੜ੍ਹਾਈ ਦੀ ਉਮਰ ਨਿਕਲ ਜਾਂਦੀ ਹੈ। ਹੁਣੇ ਜਿਹੇ ਇਕ ਅਜਿਹੀ ਹੀ ਮਹਿਲਾ ਦੀ ਕਹਾਣੀ ਇੰਟਰਨੈੱਟ ‘ਤੇ ਚਰਚਾ ਵਿਚ ਹੈ ਜਿਥੇ ਮਹਿਲਾ ਨੇ 105 ਸਾਲ ਦੀ ਉਮਰ ਵਿਚ ਮਾਸਟਰ ਡਿਗਰੀ ਹਾਸਲ ਕੀਤੀ ਹੈ।

ਅਸੀਂ ਗੱਲ ਕਰ ਰਹੇ ਹਾਂ ਅਮਰੀਕਾ ਦੇ ਵਰਜੀਨੀਆ ਗਿਨੀ ਹਿਸਲੋਪ ਬਾਰੇ ਜਿਨ੍ਹਾਂ ਨੇ ਸੈਟਨਫੋਰਡ ਗ੍ਰੈਜੂਏਟ ਸਕੂਲ ਆਫ ਐਜੂਕੇਸ਼ਨ ਤੋਂ 80 ਸਾਲ ਬਾਅਦ ਵਾਪਸ ਆ ਕੇ ਆਪਣੀ ਪੜ੍ਹਾਈ ਨੂੰ ਪੂਰਾ ਕੀਤਾ। ਰਿਪੋਰਟ ਮੁਤਾਬਕ 1940 ਵਿਚ ਇਹ ਮਹਿਲਾ ਆਪਣੇ ਕੋਰਸ ਦੇ ਆਖਰੀ ਸਮੈਸਟਰ ਵਿਚ ਸੀ ਪਰ ਆਖਿਰ ਦੇ ਮਹੀਨੇ ਵਿਚ ਮਾਸਟਰ ਥੀਸਸ ਜਮ੍ਹਾ ਕਰਨ ਤੋਂ ਠੀਕ ਪਹਿਲਾਂ ਦੂਜਾ ਵਿਸ਼ਵ ਯੁੱਧ ਛਿੜ ਗਿਆ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਤੀ ਨੇ ਯੁੱਧ ਲਈ ਬੁਲਾ ਲਿਆ ਜਿਸ ਕਾਰਨ ਉਨ੍ਹਾਂ ਦਾ ਡਿਗਰੀ ਕੋਰਸ ਅਟਕ ਗਿਆ।

ਹੁਣ ਯੁੱਧ ਤਾਂ ਕੁਝ ਸਮੇਂ ਬਾਅਦ ਟਲ ਗਿਆ ਤੇ ਇਸ ਦੇ ਬਾਅਦ ਮਿਸ ਸਟੈਨਫੋਰਡ ਆਪਣੇ ਘਰ-ਪਰਿਵਾਰ ਵਿਚ ਉਲਝ ਗਈ ਤੇ ਹੁਣ ਉਨ੍ਹਾਂ ਦੇ 9 ਪੜਪੌਤੇ ਹਨ। ਹੁਣ ਉਨ੍ਹਾਂ ਨੂੰ ਮਾਸਟਰ ਡਿਗਰੀ ਹਾਸਲ ਕਰਨ ਦੀ ਚਾਹਤ ਉਠੀ ਤੇ ਇਸ ਦੌਰਾਨ ਸਟੈਨਫੋਰਡ ਨੇ ਆਪਣੀ ਥੀਸਸ ਦੀ ਲੋੜ ਨੂੰ ਖਤਮ ਕਰ ਦਿੱਤਾ ਜਿਸ ਨਾਲ ਉਨ੍ਹਾਂ ਦਾ ਕੰਮ ਹੋਰ ਜ਼ਿਆਦਾ ਆਸਾਨ ਹੋ ਗਿਆ ਤੇ ਗਿੰਨੀ ਹਿਸਲੋਪ ਆਪਣੀ ਮਾਸਟਰ ਡਿਗਰੀ ਨੂੰ ਪੂਰਾ ਕਰਨ ਲਈ ਵਾਪਸ ਕਾਲਜ ਪਰਤ ਆਈ ਤੇ ਉਨ੍ਹਾਂ ਨੇ 16 ਜੂਨ ਨੂੰ ਮਾਸਟਰ ਡਿਗਰੀ ਹਾਸਲ ਕੀਤੀ।

ਇਹ ਡਿਗਰੀ ਉਨ੍ਹਾਂ ਨੂੰ ਡੀਨ ਡੈਨੀਅਲ ਸ਼ਵਾਰਟਜ਼ ਦੁਆਰਾ ਸੌਂਪਿਆ ਗਿਆ ਸੀ। ਜਿਸ ਤੋਂ ਬਾਅਦ ਗਿੰਨੀ ਹਿਸਲੋਪ ਨੇ ਕਿਹਾ ਕਿ ਹੇ ਭਗਵਾਨ, ਮੈਂ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਕਰ ਰਹੀ ਹਾਂ। ਉਨ੍ਹਾਂ ਨੇ ਇਕ ਇੰਟਰਵਿਊ ਰਾਹੀਂ ਆਪਣੀ ਕਹਾਣੀ ਦੁਨੀਆ ਸਾਹਮਣੇ ਪੇਸ਼ ਕੀਤੀ। ਉਨ੍ਹਾਂ ਨੇ ਆਪਣੀ ਇੰਟਰਵਿਊ ਵਿੱਚ ਕਿਹਾ ਕਿ ਉਹ ਇਸ ਦਿਨ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੀ ਸੀ ਅਤੇ ਹੁਣ ਉਸਦਾ ਸੁਪਨਾ ਪੂਰਾ ਹੋ ਗਿਆ ਹੈ। ਹਿਸਲੋਪ ਦੀ ਕਹਾਣੀ ਹੁਣ ਦੁਨੀਆ ਦੇ ਸਾਹਮਣੇ ਆਈ ਹੈ ਤਾਂ ਹਰ ਕੋਈ ਹੈਰਾਨ ਹਾ ਤੇ ਮਹਿਲਾ ਦੀ ਸਾਰੇ ਤਾਰੀਫ ਕਰ ਰਹੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments