Saturday, September 28, 2024
Home Health & Fitness Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ,...

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

Elante Mall ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾਦਸਾ, 11 ਸਾਲਾ ਬੱਚੇ ਦੀ ਮੌਤ

Chandigarh: ਚੰਡੀਗੜ੍ਹ ਦੇ Elante Mall ਵਿਚ ਵੱਡਾ ਹਾਦਸਾ ਵਾਪਰਿਆ ਹੈ ਇਥੇ ਟੁਆਏ ਟ੍ਰੇਨ ਦੇ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਾਹਬਾਜ ਵਜੋਂ ਹੋਈ ਹੈ। ਉਹ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਆਪਣੇ ਦੋ ਬੱਚਿਆਂ, ਪਤਨੀ ਤੇ ਕਜ਼ਨ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਘੁੰਮਣ ਆਇਆ ਸੀ ਤੇ ਬੀਤੀ ਰਾਤ ਦੋਵੇਂ ਏਲਾਂਟੇ ਮਾਲ ਪਹੁੰਚੇ। ਇਥੇ ਦੋਵਾਂ ਨੇ ਕੁਝ ਖਰੀਦਦਾਰੀ ਕੀਤੀ ਤੇ ਇਸ ਤੋਂ ਬਾਅਦ ਸ਼ਾਹਬਾਜ਼ ਤੇ ਨਵਦੀਪ ਦੇ ਪੁੱਤਰ ਨੇ ਟੁਆਏ ਟ੍ਰੇਨ ਵਿਚ ਝੂਲਾ ਲੈਣ ਲਈ ਕਿਹਾ। ਜਤਿੰਦਰਪਾਲ ਨੇ ਦੋਵਾਂ ਬੱਚਿਆਂ ਲਈ 400 ਰੁਪਏ ਦੀ ਟਿਕਟ ਲਈ। ਦੋਵੇਂ ਟ੍ਰੇਨ ਦੇ ਆਖਰੀ ਡੱਬੇ ਵਿਚ ਬੈਠ ਗਏ।

ਟੁਆਏ ਟ੍ਰੇਨ ਵਿਚ ਬੈਠੇ ਬੱਚੇ ਝੂਲੇ ਲੈਣ ਲੱਗ ਪਏ ਤੇ ਅਚਾਨਕ ਹੀ ਟੁਆਏ ਟ੍ਰੇਨ ਦਾ ਸੰਤੁਲਨ ਵਿਗੜ ਗਿਆ ਤੇ ਪਿਛਲਾ ਡੱਬਾ ਪਲਟ ਗਿਆ। ਸ਼ਾਹਬਾਜ ਦਾ ਸਿਰ ਡੱਬੇ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ਨਾਲ ਟਕਰਾਇਆ। ਸਿਰ ‘ਤੇ ਸੱਟਣ ਵੱਜਣ ਕਾਰਨ ਖੂਹ ਵਹਿਣਾ ਸ਼ੁਰੂ ਹੋ ਗਿਆ ਤੇ ਉਸ ਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਪੋਸਟਮਾਰਟਮ ਦੇ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਨੇ ਟੁਆਏ ਟ੍ਰੇਨ ਚਲਾਉਣ ਵਾਲੇ ਸੌਰਭ ਤੇ ਕੰਪਨੀ ਦੇ ਮਾਲਕਾਂ ਖਿਲਾਫ ਲਾਪ੍ਰਵਾਹੀ ਦਾ ਮਾਮਲਾ ਵੀ ਦਰਜ ਕਰਵਾਇਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments