Saturday, September 28, 2024
Home India OM Birla: ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ...

OM Birla: ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ

OM Birla: ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ

New Delhi: 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ ਦੇ ਉਮੀਦਵਾਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਦੱਸ ਦਈਏ ਕਿ ਇੰਡੀਆ ਗਠਜੋੜ ਨੇ ਕਾਂਗਰਸੀ ਸਾਂਸਦ ਕੇ, ਸੁਰੇਸ਼ ਨੂੰ ਐੱਨਡੀਏ ਦੇ ਓਮ ਬਿਰਲਾ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਹ ਇੱਕ ਇਤਿਹਾਸਕ ਪਲ ਹੈ, ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਭਾਜਪਾ ਦੇ ਇੱਕ ਹੀ ਵਿਅਕਤੀ ਨੂੰ ਲਗਾਤਾਰ ਦੂਜੀ ਵਾਰ ਸਪੀਕਰ ਚੁਣਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਦਿੱਗਜਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਤੋਂ ਬਾਅਦ ਪ੍ਰੋ-ਟੈਮ ਸਪੀਕਰ ਭਰਤਰੁਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਅਤੇ ਸਭ ਦੇ ਸਾਹਮਣੇ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਆਵਾਜ਼ੀ ਵੋਟ ਦੇ ਆਧਾਰ ‘ਤੇ ਓਮ ਬਿਰਲਾ ਨੂੰ ਲੋਕ ਸਭਾ ਸਪੀਕਰ ਦੀ ਜ਼ਿੰਮੇਵਾਰੀ ਸੰਭਾਲਣ ਦਾ ਸੱਦਾ ਦਿੱਤਾ।

ਇਸ ਦੌਰਾਨ ਖਾਸ ਗੱਲ ਇਹ ਰਹੀ ਕਿ PM ਮੋਦੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਆਮ ਬਿਰਲਾ ਨੂੰ ਸੀਟ ‘ਤੇ ਲੈਣ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਵਧਾਈ ਦਿੱਤੀ ਹੈ। PM ਮੋਦੀ ਨੇ ਕਿਹਾ ਕਿ ਤੁਸੀਂ ਦੂਜੀ ਵਾਰ 18ਵੀਂ ਲੋਕ ਸਭਾ ਵਿੱਚ ਸਪੀਕਰ ਦਾ ਅਹੁਦਾ ਸੰਭਾਲਿਆ ਹੈ, ਅਸੀਂ ਆਪਣੇ ਆਪ ਵਿੱਚ ਇੱਕ ਨਵਾਂ ਰਿਕਾਰਡ ਬਣਦੇ ਦੇਖ ਰਹੇ ਹਾਂ। ਸ਼੍ਰੀ ਬਲਰਾਮ ਜਾਖੜ ਜੀ ਪਹਿਲੇ ਸਪੀਕਰ ਸਨ ਜਿਨ੍ਹਾਂ ਨੂੰ 5 ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੁਬਾਰਾ ਸਪੀਕਰ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਤੋਂ ਬਾਅਦ ਤੁਸੀਂ ਹੋ, ਜਿਨ੍ਹਾਂ ਨੂੰ 5 ਸਾਲ ਪੂਰੇ ਕਰਨ ਤੋਂ ਬਾਅਦ ਦੁਬਾਰਾ ਇਸ ਅਹੁਦੇ ‘ਤੇ ਰਹਿਣ ਦਾ ਮੌਕਾ ਮਿਲਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਪੀਕਰ ਸਾਹਿਬ, ਇਹ ਸਦਨ ਦੀ ਖੁਸ਼ਕਿਸਮਤੀ ਹੈ ਕਿ ਤੁਸੀਂ ਦੂਜੀ ਵਾਰ ਇਸ ਸੀਟ ‘ਤੇ ਬਿਰਾਜਮਾਨ ਹੋ ਰਹੇ ਹੋ। ਮੈਂ ਤੁਹਾਨੂੰ ਅਤੇ ਪੂਰੇ ਸਦਨ ਨੂੰ ਵਧਾਈ ਦਿੰਦਾ ਹਾਂ। ਓਮ ਬਿਰਲਾ ਦੀ ਕਾਰਜਸ਼ੈਲੀ ਨੌਜਵਾਨ ਸੰਸਦ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ। ਸਾਨੂੰ ਭਰੋਸਾ ਹੈ ਕਿ ਤੁਸੀਂ ਅਗਲੇ ਪੰਜ ਸਾਲਾਂ ਲਈ ਸਾਡਾ ਮਾਰਗਦਰਸ਼ਨ ਕਰੋਗੇ ਅਤੇ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਾਡੀ ਮਦਦ ਕਰੋਗੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments