Saturday, September 28, 2024
Home Canada USA Firing: ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ...

USA Firing: ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

USA Firing: ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਲਾਸ ਵੇਗਾਸ Las Vegas: ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ‘ਚ ਇਕ ਲੜਕੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਮਲਾਵਰ ਨੇ ਦੋ ਅਪਾਰਟਮੈਂਟ ਕੰਪਲੈਕਸਾਂ ‘ਚ ਗੋਲੀਬਾਰੀ ਕੀਤੀ ਸੀ। ਹਾਲਾਂਕਿ ਪੁਲਿਸ ਹਮਲਾਵਰ ਤੱਕ ਪਹੁੰਚ ਗਈ, ਐਡਮਜ਼ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।

ਉੱਤਰੀ ਲਾਸ ਵੇਗਾਸ ਪੁਲਿਸ ਵਿਭਾਗ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਪੁਲਿਸ ਨੇ ਸੋਮਵਾਰ ਰਾਤ ਨੂੰ ਹੋਈਆਂ ਦੋ ਗੋਲੀਬਾਰੀ ਵਿੱਚ ਸ਼ਾਮਲ ਇੱਕ ਸ਼ੱਕੀ ਦੀ ਪਛਾਣ 47 ਸਾਲਾ ਐਰਿਕ ਐਡਮਜ਼ ਵਜੋਂ ਕੀਤੀ ਹੈ।” ਗੋਲੀਬਾਰੀ ‘ਚ ਪੰਜ ਲੋਕਾਂ ਦੀ ਮੌਤ ਦੇ ਨਾਲ-ਨਾਲ ਇਕ 13 ਸਾਲਾ ਲੜਕੀ ਨੂੰ ਵੀ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਨੂੰ ਅਪਾਰਟਮੈਂਟ ਕੰਪਲੈਕਸ ਵਿਚ ਗੋਲੀਬਾਰੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ-ਮੰਗਲਵਾਰ ਦੇਰ ਰਾਤ ਕਾਸਾ ਨੌਰਟੇ ਡਰਾਈਵ ‘ਤੇ ਇੱਕ ਅਪਾਰਟਮੈਂਟ ਬਿਲਡਿੰਗ ‘ਤੇ ਗੋਲੀਬਾਰੀ ਕਰਨ ਬਾਰੇ ਇੱਕ ਕਾਲ ਮਿਲੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਚਾਰ ਔਰਤਾਂ ਅਤੇ ਇਕ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸਾਰੀ ਰਾਤ ਐਡਮਜ਼ ਦੀ ਭਾਲ ਤੋਂ ਬਾਅਦ ਉਸ ਨੂੰ ਘੇਰ ਲਿਆ ਅਤੇ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਸ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments