Home AAP ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ AAPBusinessFeaturedIndiaInternationalWorld ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ By watnopar June 27, 2024 0 53 Share Facebook Twitter Pinterest WhatsApp ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ। Share Facebook Twitter Pinterest WhatsApp Previous articlePunjab: 476 ਐਨ.ਆਰ.ਆਈ ਪੈਨਸ਼ਨਰਾਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆNext articleT-20 ਵਰਲਡ ਕੱਪ: ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚਿਆ ਭਾਰਤ, ਦੱਖਣੀ ਅਫਰੀਕਾ ਨਾਲ ਫਾਈਨਲ ਮੁਕਾਬਲਾ 29 ਜੂਨ ਨੂੰ watnoparhttps://watnopaarpunjabinews.com/pb RELATED ARTICLES India ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ watnopar - June 30, 2024 0 ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ Uttrakhand: ਦੇਸ਼ ਭਰ ਵਿਚ ਜਾਰੀ ਮੀਂਹ ਵਿਚ ਐਤਵਾਰ ਨੂੰ ਉਤਰਾਖੰਡ ਵਿਚ ਕੇਦਾਰਨਾਥ ਮੰਦਰ... Read more Health & Fitness International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ watnopar - June 30, 2024 0 International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ New York: ਅਮਰੀਕਾ ਦੀ ਲੀਹਾਈ ਯੂਨੀਵਰਸਿਟੀ ’ਚ ਪੜ੍ਹਦੇ... Read more AAP Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ watnopar - June 30, 2024 0 Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ Chandigarh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ... Read more LEAVE A REPLY Cancel reply Please enter your comment! Please enter your name here You have entered an incorrect email address! Please enter your email address here Save my name, email, and website in this browser for the next time I comment. - Advertisment - Most Popular ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ India watnopar - June 30, 2024 0 ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ Uttrakhand: ਦੇਸ਼ ਭਰ ਵਿਚ ਜਾਰੀ ਮੀਂਹ ਵਿਚ ਐਤਵਾਰ ਨੂੰ ਉਤਰਾਖੰਡ ਵਿਚ ਕੇਦਾਰਨਾਥ ਮੰਦਰ... Read more International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ Health & Fitness watnopar - June 30, 2024 0 International Students: ਭਾਰਤੀ ਵਿਦਿਆਰਥੀ ਨੇ ਅਮਰੀਕੀ ’ਵਰਸਿਟੀ ਦਾ ਵਜ਼ੀਫ਼ਾ ਲੈਣ ਲਈ ‘ਪਿਓ ਨੂੰ ਦੇ ਦਿਤੀ ਕਾਗਜ਼ੀ ਮੌਤ’ New York: ਅਮਰੀਕਾ ਦੀ ਲੀਹਾਈ ਯੂਨੀਵਰਸਿਟੀ ’ਚ ਪੜ੍ਹਦੇ... Read more Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ AAP watnopar - June 30, 2024 0 Gurdas Mann: ਹਾਈ ਕੋਰਟ ਤੋਂ ਗੁਰਦਾਸ ਮਾਨ ਨੂੰ ਰਾਹਤ; ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ Chandigarh: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ... Read more ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ, Watch Video Canada watnopar - June 30, 2024 0 ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਫਾਈਨਲ ਤੋਂ ਬਾਅਦ, ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਟੀ-20... Read more Load more Recent Comments A WordPress Commenter on Hello world!