Wednesday, July 3, 2024
Home India SAD Poltics: ਸ਼੍ਰੋਮਣੀ ਅਕਾਲੀ ਦਲ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ...

SAD Poltics: ਸ਼੍ਰੋਮਣੀ ਅਕਾਲੀ ਦਲ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਕਬੂਲੀਆਂ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼

SAD Poltics: ਸ਼੍ਰੋਮਣੀ ਅਕਾਲੀ ਦਲ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਕਬੂਲੀਆਂ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼
Amritsar Toronto: ਸ਼੍ਰੋਮਣੀ ਅਕਾਲੀ ਦਲ ‘ਚ ਭੂਚਾਲ ਆ ਗਿਆ ਹੈ। ਅਕਾਲੀ ਦਲ ਦਾ ਵੱਡਾ ਧੜਾ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਦਾ ਝੰਡਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਅਕਾਲੀ ਲੀਡਰਾਂ ਨੇ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਖੁਦ ਖਿਮਾ ਜਾਚਣਾ ਕੀਤੀ, ਉੱਥੇ ਹੀ ਆਪਣੀ ਪੁਰਾਣੀ ਸਰਕਾਰ ਤੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡੇ ਖੁਲਾਸੇ ਕੀਤੇ।

ਦਰਅਸਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਪੰਜਾਬ ‘ਚ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਇੱਕ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਤੇ ਮੁਆਫ਼ੀ ਮੰਗ ਲਈ।

ਅਕਾਲੀ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਹੈ ਜਿਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣਾ ਵੀ ਸ਼ਾਮਲ ਹੈ। ਅਕਾਲੀ ਲੀਡਰਾਂ ਵੱਲੋਂ 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਵੀ ਮੁਆਫੀ ਮੰਗੀ ਗਈ ਹੈ। ਇਨ੍ਹਾਂ ਲੀਡਰਾਂ ਨੇ ਆਈਪੀਐਸ ਅਧਿਕਾਰੀ ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ ਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨਿਆ ਹੈ।

ਇਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠਾ ਕੇ ਕੋਈ ਹੱਲ ਕੱਢਣ ਲਈ ਕਿਹਾ ਹੈ। ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ ‘ਤੇ ਵਿਚਾਰ ਕਰਨਗੇ। ਨਹੀਂ ਤਾਂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।

ਉਧਰ, ਇੱਕ ਪਾਸੇ ਅਕਾਲੀ ਦਲ ਵਿੱਚ ਬਗਾਵਤ ਤੇਜ਼ ਹੁੰਦੀ ਜਾ ਰਹੀ ਹੈ ਤੇ ਦੂਜੇ ਪਾਸੇ ਸੁਖਬੀਰ ਬਾਦਲ ਵੀ ਆਪਣੇ ਧੜੇ ਨੂੰ ਮਜ਼ਬੂਤ ​​ਕਰਨ ਵਿੱਚ ਜੁਟੇ ਹੋਏ ਹਨ। ਇਸ ਸਮੇਂ ਪਾਰਟੀ ਦੇ ਮੌਜੂਦਾ 35 ਜ਼ਿਲ੍ਹਾ ਪ੍ਰਧਾਨਾਂ ਵਿੱਚੋਂ 33 ਤੇ ਮੌਜੂਦਾ 105 ਹਲਕਾ ਇੰਚਾਰਜਾਂ ਵਿੱਚੋਂ 96 ਸੁਖਬੀਰ ਸਿੰਘ ਬਾਦਲ ਦੇ ਨਾਲ ਖੜ੍ਹੇ ਹਨ।

ਬਾਗ਼ੀ ਧੜੇ ਨੇ ਅਕਾਲ ਤਖ਼ਤ ਨੂੰ ਸੌਂਪੇ ਮੁਆਫ਼ੀਨਾਮੇ ‘ਚ 4 ਗ਼ਲਤੀਆਂ ਮੰਨੀਆਂ…

1. ਡੇਰਾ ਸਿਰਸਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ

2007 ਵਿੱਚ ਸਲਾਬਤਪੁਰਾ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਦੀ ਨਕਲ ਕਰਦੇ ਹੋਏ ਉਹੋ ਜਿਹਾ ਬਾਣਾ ਪਹਿਨ ਕੇ ਅੰਮ੍ਰਿਤ ਛਕਣ ਦਾ ਬਹਾਨਾ ਲਾਇਆ ਸੀ। ਉਸ ਸਮੇਂ ਉਸ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਪਰ ਬਾਅਦ ਵਿੱਚ ਅਕਾਲੀ ਸਰਕਾਰ ਨੇ ਸਜ਼ਾ ਦੇਣ ਦੀ ਬਜਾਏ ਕੇਸ ਵਾਪਸ ਲੈ ਲਿਆ।

2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿੱਤੀ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਡੇਰਾ ਮੁਖੀ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ। ਇਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਤੇ ਰੋਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਇਸ ਫੈਸਲੇ ਤੋਂ ਪਿੱਛੇ ਹਟਣਾ ਪਿਆ।

3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ

1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਕੁਝ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਕਰ ਲਈ। ਫਿਰ 12 ਅਕਤੂਬਰ, 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 110 ਅੰਗ ਚੋਰੀ ਕਰਕੇ ਬਾਹਰ ਸੁੱਟ ਦਿੱਤੇ ਗਏ। ਇਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਸਮੇਂ ਸਿਰ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਗਏ ਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਦੁਖਦਾਈ ਘਟਨਾਵਾਂ ਵਾਪਰੀਆਂ।

4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ

ਅਕਾਲੀ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ। ਉਹ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਲਈ ਜਾਣਿਆ ਜਾਂਦਾ ਸੀ। ਆਲਮ ਸੈਨਾ ਬਣਾਉਣ ਵਾਲੇ ਪੁਲਿਸ ਮੁਲਾਜ਼ਮ ਇਜ਼ਹਾਰ ਆਲਮ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਮੁੱਖ ਸੰਸਦੀ ਸਕੱਤਰ ਬਣਾ ਦਿੱਤਾ।

2012 ਵਿੱਚ ਬਣੀ ਅਕਾਲੀ ਦਲ ਦੀ ਸਰਕਾਰ ਤੇ ਪਿਛਲੀਆਂ ਅਕਾਲੀ ਸਰਕਾਰਾਂ ਵੀ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਤੇ ਪੀੜਤਾਂ ਨੂੰ ਰਾਹਤ ਦੇਣ ਲਈ ਕਮਿਸ਼ਨ ਬਣਾ ਕੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਵਿੱਚ ਨਾਕਾਮ ਰਹੀਆਂ।

RELATED ARTICLES

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ Toronto: ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ...

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ Ludhiana: ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ...

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ ਹਾਥਰਸ: ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ...

LEAVE A REPLY

Please enter your comment!
Please enter your name here

- Advertisment -

Most Popular

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪਿਤਾ ਪੰਜਾਬ ਪੁਲਿਸ ‘ਚ, ਧੀ ਕੈਨੇਡਾ ਪੁਲਿਸ ‘ਚ ਹੋਈ ਭਰਤੀ Toronto: ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ...

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ Ludhiana: ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ...

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ

ਹਾਥਰਸ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ ਹਾਥਰਸ: ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ...

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

Recent Comments