Thursday, July 4, 2024
Home AAP ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ...

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

 ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਕੀਮ ਦੀ ਸਮਾਂ ਸੀਮਾ ਵਿੱਚ ਵਾਧਾ ਕਰਨ ਦਾ ਉਦੇਸ਼ ਕੇਸਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਵਪਾਰ ਅਤੇ ਉਦਯੋਗ ਨੂੰ ਜੀ.ਐਸ.ਟੀ ਪ੍ਰਣਾਲੀ ਅਧੀਨ ਆਪਣੀ ਪਾਲਣਾ ਨੂੰ ਵਧਾਉਣ ਦੇ ਯੋਗ ਬਣਾਉਣਾ ਹੈ।

15 ਨਵੰਬਰ, 2023 ਤੋਂ ਲਾਗੂ ਬਕਾਇਆ ਵਸੂਲੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023, ਕਰਦਾਤਾਵਾਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰੇ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਸਕੀਮ ਸ਼ੁਰੂ ਵਿੱਚ 30 ਜੂਨ, 2024 ਤੱਕ ਵੈਧ ਸੀ।

ਕਰਦਾਤਾ ਜਿਨ੍ਹਾਂ ਦੇ ਮੁਲਾਂਕਣ 31 ਮਾਰਚ, 2024 ਤੱਕ ਬਣਾਏ ਗਏ ਸਨ, ਅਤੇ 31 ਮਾਰਚ, 2024 ਤੱਕ ਰਿਮਾਂਡ ਆਰਡਰ ਪਾਸ ਕੀਤੇ ਜਾਣ ਤੋਂ ਬਾਅਦ ਸਾਰੇ ਸੁਧਾਰ/ਸੰਸ਼ੋਧਨ/ਮੁਲਾਂਕਣ, ਕੁੱਲ ਮੰਗ (ਮੂਲ ਮੁਲਾਂਕਣ ਆਰਡਰ ਅਨੁਸਾਰ ਟੈਕਸ, ਜੁਰਮਾਨਾ, ਅਤੇ ਵਿਆਜ) ਦੇ ਨਾਲ ਸੰਬੰਧਿਤ ਐਕਟਾਂ ਦੇ ਤਹਿਤ 31 ਮਾਰਚ, 2024 ਤੱਕ ਇੱਕ ਕਰੋੜ ਰੁਪਏ ਬਣਦੇ ਸਨ, ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹਨ।

ਸਕੀਮ ਦੇ ਮੁੱਖ ਲਾਭਾਂ ਵਿੱਚ 31 ਮਾਰਚ, 2024 ਤੱਕ 1 ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਸ਼ਾਮਲ ਹੈ, ਅਤੇ ਇੱਕ ਲੱਖ ਤੋਂ ਇੱਕ ਕਰੋੜ ਰੁਪਏ ਦੇ ਬਕਾਏ ਦੇ ਮਾਮਲਿਆਂ ਵਿੱਚ 100% ਵਿਆਜ, 100% ਜ਼ੁਰਮਾਨਾ, ਅਤੇ 50% ਕਰ ਦੀ ਰਕਮ ਦੀ ਛੋਟ ਹੈ। ਡੀਲਰ ਓ.ਟੀ.ਐਸ-2023 ਦੇ ਤਹਿਤ ਅਰਜ਼ੀ ਦੇਣ ਵੇਲੇ ਸੀ.ਐਸ.ਟੀ ਐਕਟ, 1956 ਦੇ ਅਧੀਨ ਕਾਨੂੰਨੀ ਫਾਰਮ ਦੀ ਅਸਲ ਜਮ੍ਹਾਂ ਕਰ ਸਕਦੇ ਹਨ, ਅਤੇ ਮੁਆਫੀ ਦੀ ਗਣਨਾ ਉਸ ਅਨੁਸਾਰ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਦਾਤਾਵਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਕਰਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਵਧੀ ਹੋਈ ਸਮਾਂ-ਸੀਮਾ ਸਦਕਾ ਬਿਨੈਕਾਰਾਂ ਨੂੰ ਇਸ ਲਾਭਕਾਰੀ ਸਕੀਮ ਦਾ ਲਾਭ ਉਠਾਉਣ ਲਈ ਹੋਰ ਮੌਕਾ ਪ੍ਰਦਾਨ ਕੀਤਾ ਗਿਆ ਹੈ।

RELATED ARTICLES

Canada: ਹਾਊਸਿੰਗ ਸੰਕਟ ਕਰਕੇ ਕਈ ਨੌਜਵਾਨ ਕੈਨੇਡੀਅਨਜ਼ ਬੱਚਾ ਪੈਦਾ ਕਰਨ ਚ ਕਰ ਰਹੇ ਨੇ ਦੇਰੀ

Canada: ਹਾਊਸਿੰਗ ਸੰਕਟ ਕਰਕੇ ਕਈ ਨੌਜਵਾਨ ਕੈਨੇਡੀਅਨਜ਼ ਬੱਚਾ ਪੈਦਾ ਕਰਨ ਚ ਕਰ ਰਹੇ ਨੇ ਦੇਰੀ Ottawa: ਬਹੁਤ ਸਾਰੇ ਨੌਜਵਾਨ ਕੈਨੇਡੀਅਨਜ਼ ਬੱਚੇ ਪੈਦਾ ਕਰਨ ਵਿਚ ਦੇਰੀ...

ਅੰਮ੍ਰਿਤਪਾਲ ਨੂੰ ਸ਼ਰਤਾਂ ‘ਤੇ ਮਿਲੀ ਪੈਰੋਲ; ਪੰਜਾਬ ‘ਚ ਨੋ ਐਂਟਰੀ

Amritpal: ਅੰਮ੍ਰਿਤਪਾਲ ਨੂੰ ਸ਼ਰਤਾਂ 'ਤੇ ਮਿਲੀ ਪੈਰੋਲ; ਪੰਜਾਬ 'ਚ ਨੋ ਐਂਟਰੀ New Delhi: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ...

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ  ਨੇ ਕੀਤਾ ਗ੍ਰਿਫਤਾਰ

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ  ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

LEAVE A REPLY

Please enter your comment!
Please enter your name here

- Advertisment -

Most Popular

Canada: ਹਾਊਸਿੰਗ ਸੰਕਟ ਕਰਕੇ ਕਈ ਨੌਜਵਾਨ ਕੈਨੇਡੀਅਨਜ਼ ਬੱਚਾ ਪੈਦਾ ਕਰਨ ਚ ਕਰ ਰਹੇ ਨੇ ਦੇਰੀ

Canada: ਹਾਊਸਿੰਗ ਸੰਕਟ ਕਰਕੇ ਕਈ ਨੌਜਵਾਨ ਕੈਨੇਡੀਅਨਜ਼ ਬੱਚਾ ਪੈਦਾ ਕਰਨ ਚ ਕਰ ਰਹੇ ਨੇ ਦੇਰੀ Ottawa: ਬਹੁਤ ਸਾਰੇ ਨੌਜਵਾਨ ਕੈਨੇਡੀਅਨਜ਼ ਬੱਚੇ ਪੈਦਾ ਕਰਨ ਵਿਚ ਦੇਰੀ...

ਅੰਮ੍ਰਿਤਪਾਲ ਨੂੰ ਸ਼ਰਤਾਂ ‘ਤੇ ਮਿਲੀ ਪੈਰੋਲ; ਪੰਜਾਬ ‘ਚ ਨੋ ਐਂਟਰੀ

Amritpal: ਅੰਮ੍ਰਿਤਪਾਲ ਨੂੰ ਸ਼ਰਤਾਂ 'ਤੇ ਮਿਲੀ ਪੈਰੋਲ; ਪੰਜਾਬ 'ਚ ਨੋ ਐਂਟਰੀ New Delhi: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ...

LGeneral Jenny Carignan: ਲੈਫਟੀਨੈਂਟ ਜਨਰਲ ਜੇਨੀ ਕੈਰੀਗਨਨ ਕੈਨੇਡਾ ਦੀ ਪਹਿਲੀ ਮਹਿਲਾ ਫੌਜ ਮੁਖੀ ਨਿਯੁਕਤ

LGeneral Jenny Carignan: ਲੈਫਟੀਨੈਂਟ ਜਨਰਲ ਜੇਨੀ ਕੈਰੀਗਨਨ ਕੈਨੇਡਾ ਦੀ ਪਹਿਲੀ ਮਹਿਲਾ ਫੌਜ ਮੁਖੀ ਨਿਯੁਕਤ Ottawa: ਕੈਨੇਡਾ ਨੂੰ ਆਪਣੀ ਪਹਿਲੀ ਮਹਿਲਾ ਫੌਜ ਮੁਖੀ ਮਿਲ ਗਈ ਹੈ।...

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ Mumbai: ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਤੋਂ ਮਰੀਨ ਡਰਾਈਵ ਰਾਹੀਂ ਨਰੀਮਨ ਪੁਆਇੰਟ ਤੱਕ ਇੱਕ...

Recent Comments