Friday, November 15, 2024
Home Business Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਵੱਧ ਪੈਸੇ ਖ਼ਰਚ ਕਰਨੇ ਪੈਣਗੇ। ਆਸਟ੍ਰੇਲੀਆ ਨੇ ਸੋਮਵਾਰ ਤੋਂ ਕੌਮਾਂਤਰੀ ਸਟੂਡੈਂਟ ਵੀਜ਼ੇ ਦੀ ਫੀਸ ਦੁੱਗਣੀ ਤੋਂ ਵੀ ਵੱਧ ਕਰ ਦਿੱਤੀ ਹੈ। ਆਸਟ੍ਰੇਲੀਆ ਸਰਕਾਰ ਨੇ ਇਹ ਕਦਮ ਹੁਣੇ ਜਿਹੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ ’ਤੇ ਵਧੇ ਦਬਾਅ ਕਾਰਨ ਚੁੱਕਿਆ ਹੈ।

ਆਸਟ੍ਰੇਲੀਆ ਨੇ ਇਕ ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀ ਵੀਜ਼ਾ ਫ਼ੀਸ 710 ਆਸਟ੍ਰੇਲੀਆਈ ਡਾਲਰ (ਕਰੀਬ 39,527 ਰੁਪਏ) ਤੋਂ ਵਧਾ ਕੇ 1600 ਆਸਟ੍ਰੇਲੀਆਈ ਡਾਲਰ (ਕਰੀਬ 89,059 ਰੁਪਏ) ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਜ਼ੀਟਰ ਤੇ ਆਰਜ਼ੀ ਗ੍ਰੈਜੂਏਸ਼ਨ ਵੀਜ਼ਾ ਧਾਰਕ ਹੁਣ ਵਿਦਿਆਰਥੀ ਵੀਜ਼ੇ ਲਈ ਅਪਲਾਈ ਨਹੀਂ ਕਰ ਸਕਣਗੇ। ਸਰਕਾਰ ਨੇ ਇਸ ’ਤੇ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਕਲੇਰ ਓ ਨੀਲ ਨੇ ਕਿਹਾ ਹੈ ਕਿ ਕੌਮਾਂਤਰੀ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਕਾਇਮ ਰੱਖਣ ਤੇ ਬਿਹਤਰ ਇਮੀਗ੍ਰੇਸ਼ਨ ਪ੍ਰਣਾਲੀ ਬਣਾਉਣ ’ਚ ਇਹ ਬਦਲਾਅ ਸਹਾਇਕ ਹੋਣਗੇ। ਬੀਤੇ ਮਾਰਚ ’ਚ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ 30 ਸਤੰਬਰ, 2023 ਤੱਕ ਇਮੀਗ੍ਰੇਸ਼ਨ 60 ਫ਼ੀਸਦੀ ਵਧ ਕੇ 5,48,800 ਹੋ ਗਈ ਹੈ।

ਇਸ ਵਾਧੇ ਨਾਲ ਆਸਟ੍ਰੇਲੀਆ ਦੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕਰਨਾ ਅਮਰੀਕਾ ਤੇ ਕੈਨੇਡਾ ਤੋਂ ਮਹਿੰਗਾ ਹੋ ਗਿਆ ਹੈ। ਅਮਰੀਕਾ ’ਚ ਇਸ ਦੀ ਫੀਸ 185 ਡਾਲਰ ਤੇ ਕੈਨੇਡਾ ’ਚ 150 ਕੈਨੇਡੀਅਨ ਡਾਲਰ ਹੈ। ਆਸਟ੍ਰੇਲੀਆ ਸਰਕਾਰ ਨੇ ਕਿਹਾ ਕਿ ਇਨ੍ਹਾਂ ਬਦਲਾਵਾਂ ਨਾਲ ਵੀਜ਼ਾ ਨਿਯਮਾਂ ’ਚ ਖਾਮੀਆਂ ਦੂਰ ਕਰਨ ’ਚ ਮਦਦ ਮਿਲੇਗੀ, ਜਿਹੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ’ਚ ਰਹਿਣ ਲਈ ਇਸ ਨੂੰ ਲਗਾਤਾਰ ਵਧਾਉਣ ਦੀ ਇਜਾਜ਼ਤ ਦਿੰਦੇ ਹਨ। 2022-23 ’ਚ ਵਿਦਿਆਰਥੀ ਵੀਜ਼ੇ ਨਾਲ ਵਿਦਿਆਰਥੀਆਂ ਦੀ ਗਿਣਤੀ 30 ਫ਼ੀਸਦੀ ਵਧ ਕੇ 1,50,000 ਤੋਂ ਵੱਧ ਹੋ ਗਈ ਹੈ। ਸਰਕਾਰ ਨੇ ਕਿਹਾ ਕਿ ਤਾਜ਼ਾ ਕਦਮ ਇਸ ਲਈ ਚੁੱਕਣਾ ਪਿਆ ਕਿਉਂਕਿ ਕੋਵਿਡ ਕਾਲ ’ਚ ਵਿਦਿਆਰਥੀ ਵੀਜ਼ੇ ’ਤੇ ਲੱਗੀ ਪਾਬੰਦੀ 2022 ’ਚ ਹਟਾਉਣ ਤੋਂ ਬਾਅਦ ਸਾਲਾਨਾ ਇਮੀਗ੍ਰੇਸ਼ਨ ਰਿਕਾਰਡ ਪੱਧਰ ’ਤੇ ਪੁੱਜ ਗਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments