Sunday, July 7, 2024
Home AAP ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ...

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ  ਨੇ ਕੀਤਾ ਗ੍ਰਿਫਤਾਰ

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ  ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ  ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਿਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ / ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਦੇੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ’ਡਾਟਾ ਐਂਟਰੀ ਆਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ਹੇਠ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨਾ ਕਰਨ ਅਤੇ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ ।

ਜ਼ਿਕਰਯੋਗ ਹੈ  ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (ਓਡਬਲਿਊਆਰਸੀ) ਦੀ ਸਥਾਪਨਾ ਵੀ ਕੀਤੀ ਹੈ। ਓ.ਡਬਲਿਊ.ਆਰ.ਸੀ. ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਜੇਕਰ ਪੰਜਾਬ ਰਾਜ ਦਾ ਕੋਈ ਹੋਰ ਵਿਅਕਤੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 ’ਤੇ ਸੰਪਰਕ  ਕਰਕੇ ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

RELATED ARTICLES

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ Toronto ਟੋਰਾਂਟੋ: ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ...

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ Amritsar ਅੰਮ੍ਰਿਤਸਰ: ਪਦਮ ਭੂਸ਼ਣ ਪ੍ਰਾਪਤ ਮਸ਼ਹੂਰ ਪੰਜਾਬੀ ਲੋਕ ਗਾਇਕਾ ਮਰਹੂਮ ਗੁਰਮੀਤ ਬਾਵਾ ਦੇ...

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ Toronto: ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ Toronto ਟੋਰਾਂਟੋ: ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ...

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ Amritsar ਅੰਮ੍ਰਿਤਸਰ: ਪਦਮ ਭੂਸ਼ਣ ਪ੍ਰਾਪਤ ਮਸ਼ਹੂਰ ਪੰਜਾਬੀ ਲੋਕ ਗਾਇਕਾ ਮਰਹੂਮ ਗੁਰਮੀਤ ਬਾਵਾ ਦੇ...

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ Toronto: ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ...

ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ ‘ਚ ਭਾਰੀ ਵਾਧਾ

ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 'ਚ ਭਾਰੀ ਵਾਧਾ Toronto ਟੋਰਾਂਟੋ : ਅੱਜ ਜਾਰੀ ਹੋਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 'ਚ...

Recent Comments