Friday, July 5, 2024
Home India 5 ਜੁਲਾਈ: ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ, ਮਿਲੀ ਚਾਰ...

5 ਜੁਲਾਈ: ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ, ਮਿਲੀ ਚਾਰ ਦਿਨ ਦੀ ਪੈਰੋਲ, ਸਪੀਕਰ ਨੇ ਦਿੱਤੀ ਆਗਿਆ

5 ਜੁਲਾਈ: ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ, ਮਿਲੀ ਚਾਰ ਦਿਨ ਦੀ ਪੈਰੋਲ, ਸਪੀਕਰ ਨੇ ਦਿੱਤੀ ਆਗਿਆ

New Delhi: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਹੈ।

ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।

ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਦਿੱਤੀ ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ, ਆਰਥਿਕ ਮੰਦੀ ‘ਚੋ ਗੁਜ਼ਰ ਰਿਹਾ ਸੀ ਪਰਿਵਾਰਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਦਿੱਤੀ ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ, ਆਰਥਿਕ ਮੰਦੀ ‘ਚੋ ਗੁਜ਼ਰ ਰਿਹਾ ਸੀ ਪਰਿਵਾਰ

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ। ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ।

ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਹੈ। ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

RELATED ARTICLES

ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਚੁੱਕੀ ਸਹੁੰ New Delhi: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ...

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ,...

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ

ਸ਼ਿਵ ਸੈਨਾ ਆਗੂ ਸੰਦੀਪ ਗੋਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਦਾਖ਼ਲ Ludhiana: ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ...

LEAVE A REPLY

Please enter your comment!
Please enter your name here

- Advertisment -

Most Popular

ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਚੁੱਕੀ ਸਹੁੰ

ਅੰਮ੍ਰਿਤਪਾਲ ਸਿੰਘ ਨੇ ਸਾਂਸਦ ਵਜੋਂ ਚੁੱਕੀ ਸਹੁੰ New Delhi: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ...

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ,...

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ

ਸ਼ਿਵ ਸੈਨਾ ਆਗੂ ਸੰਦੀਪ ਗੋਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਦਾਖ਼ਲ Ludhiana: ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ...

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ Chandigarh:  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰੀ ਫਲੈਟ ਖਾਲੀ ਨਹੀਂ...

Recent Comments