Friday, July 5, 2024
Home India Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ...

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Bus Break Fail: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਜ਼ਖਮੀ

Ludhiana: ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ ਸਮੇਂ ਬੱਸ ‘ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ।

ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਜਿਨ੍ਹਾਂ ਸਵਾਰੀਆਂ ਨੂੰ ਸੱਟਾਂ ਲੱਗੀਆਂ ਸਨ ਉਨ੍ਹਾਂ ਦਾ ਇਲਾਜ ਪਿੰਡ ਨਚਲਾਣਾ ਸਥਿਤ 23ਆਰਆਰ ਹਸਪਤਾਲ ਵਿੱਚ ਚੱਲ ਰਿਹਾ ਹੈ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ ‘ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਸ਼੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ, ਜਿਸ ਦੀ ਰਜਿਸਟ੍ਰੇਸ਼ਨ (PB-02-BNLM-9389) ਸੀ। ਸ਼੍ਰਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜੇ ਦੇ ਫੌਜੀ ਕੈਂਪ ‘ਚ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਅਧਿਕਾਰੀਆਂ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਕਸ਼ਮੀਰ ਲੈ ਕੇ ਜਾ ਰਹੀ ਬੱਸ ਅਧਿਕਾਰੀਆਂ ਕੋਲ ਰਜਿਸਟਰਡ ਨਹੀਂ ਸੀ। ਬੱਸ ਸ਼੍ਰੀ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੀ ਸੀ। ਉਸ ਨੇ ਪਹਿਲਾਂ ਪੰਜਾਬ ਵਿੱਚ ਹੁਸ਼ਿਆਰਪੁਰ ਆਉਣਾ ਸੀ।

RELATED ARTICLES

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ

ਸ਼ਿਵ ਸੈਨਾ ਆਗੂ ਸੰਦੀਪ ਗੋਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਦਾਖ਼ਲ Ludhiana: ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ...

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ Chandigarh:  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰੀ ਫਲੈਟ ਖਾਲੀ ਨਹੀਂ...

ਤਰਮਨਜੀਤ ਸਿੰਘ ਢੇਸੀ ਨੇ ਲੋਕਾਂ ਦਾ ਕੀਤਾ ਧੰਨਵਾਦ

ਤਰਮਨਜੀਤ ਸਿੰਘ ਢੇਸੀ ਨੇ ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ London: ਲੇਬਰ ਪਾਰਟੀ ਦੇ ਤਰਮਨਜੀਤ ਸਿੰਘ ਢੇਸੀ ਇੱਕ ਵਾਰ ਫਿਰ ਯੂਕੇ ਦੀਆਂ ਆਮ ਚੋਣਾਂ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ

ਸ਼ਿਵ ਸੈਨਾ ਆਗੂ ਸੰਦੀਪ ਗੋਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਦਾਖ਼ਲ Ludhiana: ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ 'ਤੇ...

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ Chandigarh:  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰੀ ਫਲੈਟ ਖਾਲੀ ਨਹੀਂ...

ਕੌਣ ਹੈ ਕੀਰ ਸਟਾਰਮਰ? ਜੋ ਬਣਨਗੇ ਬ੍ਰਿਟੇਨ ਦੇ ਅਗਲੇ PM

ਕੌਣ ਹੈ ਕੀਰ ਸਟਾਰਮਰ? ਜੋ ਬਣਨਗੇ ਬ੍ਰਿਟੇਨ ਦੇ ਅਗਲੇ PM London: ਬ੍ਰਿਟੇਨ 'ਚ ਹੋਈਆਂ ਚੋਣਾਂ 'ਚ ਰਿਸ਼ੀ ਸੁਨਕ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ...

ਤਰਮਨਜੀਤ ਸਿੰਘ ਢੇਸੀ ਨੇ ਲੋਕਾਂ ਦਾ ਕੀਤਾ ਧੰਨਵਾਦ

ਤਰਮਨਜੀਤ ਸਿੰਘ ਢੇਸੀ ਨੇ ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ London: ਲੇਬਰ ਪਾਰਟੀ ਦੇ ਤਰਮਨਜੀਤ ਸਿੰਘ ਢੇਸੀ ਇੱਕ ਵਾਰ ਫਿਰ ਯੂਕੇ ਦੀਆਂ ਆਮ ਚੋਣਾਂ ਵਿੱਚ...

Recent Comments