Thursday, November 14, 2024
Home India ਅੰਮ੍ਰਿਤਪਾਲ ਨੂੰ ਸ਼ਰਤਾਂ 'ਤੇ ਮਿਲੀ ਪੈਰੋਲ; ਪੰਜਾਬ 'ਚ ਨੋ ਐਂਟਰੀ

ਅੰਮ੍ਰਿਤਪਾਲ ਨੂੰ ਸ਼ਰਤਾਂ ‘ਤੇ ਮਿਲੀ ਪੈਰੋਲ; ਪੰਜਾਬ ‘ਚ ਨੋ ਐਂਟਰੀ

Amritpal: ਅੰਮ੍ਰਿਤਪਾਲ ਨੂੰ ਸ਼ਰਤਾਂ ‘ਤੇ ਮਿਲੀ ਪੈਰੋਲ; ਪੰਜਾਬ ‘ਚ ਨੋ ਐਂਟਰੀ

New Delhi: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 5 ਜੁਲਾਈ ਯਾਨੀ ਸ਼ੁੱਕਰਵਾਰ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਅੰਮ੍ਰਿਤਪਾਲ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕੇਗਾ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਵਿੱਚ। ਉਸ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ, ਹਾਲਾਂਕਿ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਪਰਿਵਾਰ ਨਾਲ ਵੀ ਮੁਲਾਕਾਤ ਨਹੀਂ ਕਰ ਸਕਦਾ ਹੈ।

ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦੇਣ ਵਿਰੁੱਧ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ, “ਅੰਮ੍ਰਿਤਪਾਲ ਅੱਤਵਾਦੀ ਹੈ, ISI ਦਾ ਏਜੰਟ ਹੈ, ਜੋ ਪੰਜਾਬ ‘ਚ ਫਿਰ ਤੋਂ ਖਾਲਿਸਤਾਨ ਦਾ ਪ੍ਰਚਾਰ ਕਰਨਾ ਚਾਹੁੰਦਾ ਹੈ। ਪੰਜਾਬ ਦੀਆਂ ਸੜਕਾਂ ਨੂੰ ਮੁੜ ਖੂਨ ਨਾਲ ਲਾਲ ਕਰਨਾ ਚਾਹੁੰਦਾ ਹੈ, ਅਜਿਹੇ ਵਿਅਕਤੀ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਵੀਰੇਸ਼ ਸ਼ਾਂਡਿਲ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾਂਦਾ ਹੈ, ਤਾਂ ਅਸੀਂ ਉਸ ਦੇ ਖਿਲਾਫ ਹਾਈਕੋਰਟ ਤੱਕ ਪਹੁੰਚ ਕਰਾਂਗੇ ਅਤੇ ਭਲਕੇ ਦਿੱਲੀ ਵਿੱਚ ਵੀ ਰੋਸ ਪ੍ਰਦਰਸ਼ਨ ਕਰਾਂਗੇ। ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਜਿਨ੍ਹਾਂ ਦੇ ਪਿਤਾ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕੀਤਾ ਸੀ, ਅਜਿਹੇ ਲੋਕਾਂ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।”

ਪਿਤਾ ਦਿੱਲੀ ਲਈ ਰਵਾਨਾ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਕੱਲ੍ਹ 5 ਜੁਲਾਈ ਨੂੰ ਲੋਕ ਸਭਾ ਵਿੱਚ ਸਹੁੰ ਚੁੱਕਣ ਜਾ ਰਹੇ ਹਨ ਜਿਸ ਨੂੰ ਲੈ ਕੇ ਬੀਤੇ ਕੱਲ੍ਹ ਵੀ ਸਾਡੇ ਨਾਲ ਗੱਲਬਾਤ ਕਰਦਿਆ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਿਆ ਗਿਆ ਸੀ ਕਿ ਫਿਲਹਾਲ ਉਨ੍ਹਾਂ ਨੂੰ ਅਧਿਕਾਰਿਕ ਤੌਰ ਦੇ ਉੱਤੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਕਿਸੇ ਤਰ੍ਹਾਂ ਦਾ ਸੱਦਾ ਪੱਤਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲਿਆ ਹੈ। ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ 6 ਤੋਂ 7 ਸਿੰਘਾਂ ਦੇ ਜੱਥੇ ਨਾਲ ਦਿੱਲੀ ਰਵਾਨਾ ਹੋ ਚੁੱਕੇ ਹਨ। ਇਸ ਦੇ ਨਾਲ ਹੀ, ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਸਰਦਾਰ ਤਰਸੇਮ ਸਿੰਘ ਦਿੱਲੀ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨਗੇ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਗੱਲਬਾਤ ਕਰਦਿਆ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਅੰਮ੍ਰਿਤਪਾਲ ਸਿੰਘ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕਣ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਤਕਰਾ ਕਰਦੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਲੰਬਾ ਸਮਾਂ ਦੇਰੀ ਕੀਤੀ ਗਈ ਹੈ। ਇਸ ਦੇ ਨਾਲ ਸਹੁੰ ਚੁੱਕ ਸਮਾਗਮ ਵਿੱਚ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਨਾ ਦੇਣਾ ਸਰਕਾਰ ਦਾ ਗ਼ਲਤ ਫੈਸਲਾ ਹੈ।

ਦਿੱਲੀ ਹੀ ਪਹੁੰਚੇਗਾ ਅੰਮ੍ਰਿਤਪਾਲ: ਦਰਅਸਲ ਭਲਕੇ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ ‘ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਉਹ ਦਿੱਲੀ ਹੀ ਰੁੱਕ ਸਕਣਗੇ। ਉਹ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦਾ। ਉਸ ਦਾ ਰਾਤ ਨੂੰ ਠਹਿਰਾਅ ਵੀ ਦਿੱਲੀ ‘ਚ ਹੀ ਹੋਵੇਗਾ। ਇੰਨਾ ਹੀ ਨਹੀਂ ਉਹ ਹਰ ਸਮੇਂ ਸੁਰੱਖਿਆ ਵਿੱਚ ਰਹੇਗਾ। ਇਸ ਦੌਰਾਨ ਪਰਿਵਾਰ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਪਰਿਵਾਰ ਅੰਮ੍ਰਿਤਪਾਲ ਦੇ ਸਹੁੰ ਸਮਾਰੋਹ ਤੋਂ ਅਣਜਾਣ: ਬੀਤੇ ਦਿਨ, ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਜੱਦੀ ਘਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਫਿਰ ਸਰਕਾਰ ਦੇ ਕਿਸੇ ਨੁਮਾਇੰਦੇ ਵੱਲੋਂ ਇਸ ਸਹੁੰ ਚੁੱਕ ਸਮਾਗਮ ਦਾ ਸੱਦਾ ਪੱਤਰ ਜਾਂ ਜਾਣਕਾਰੀ ਨਹੀਂ ਮਿਲੀ ਹੈ। ਪਿਤਾ ਤਰਸੇਮ ਨੇ ਕਿਹਾ ਕਿ ਉਕਤ ਜਾਣਕਾਰੀ ਸਾਨੂੰ ਮੀਡੀਆ ਰਿਪੋਰਟਾਂ ਰਾਹੀਂ ਮਿਲ ਅਤੇ ਇਸ ਦੇ ਨਾਲ ਹੀ ਐੱਮਪੀ ਸਰਬਜੀਤ ਸਿੰਘ ਖਾਲਸਾ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਗਈ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments