Thursday, November 14, 2024
Home Canada ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ,...

ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ, ਨੋਟਿਸ ਜਾਰੀ

ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ, ਨੋਟਿਸ ਜਾਰੀ

ਵੈਨਕੂਵਰ: ਪਿਛਲੇ ਹਫ਼ਤੇ ਪੀਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਦੇ ਇੱਕ ਹੋਰ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਰਾਂਟੋ ਦੇ ਰਹਿਣ ਵਾਲੇ ਜਸਕਰਨ ਸਿੰਘ (30) ਵਜੋਂ ਹੋਈ ਹੈ। ਉਸ ਵਿਰੁੱਧ 17 ਦੋਸ਼ ਲੱਗੇ ਹਨ। ਉਹ ਅਜਿਹੇ ਹੋਰ ਮਾਮਲਿਆਂ ਵਿੱਚ ਪਹਿਲਾਂ ਤੋਂ ਜ਼ਮਾਨਤ ’ਤੇ ਸੀ।

ਇੱਕ ਹੋਰ ਮੁਲਜ਼ਮ ਜਗਮੋਹਨਜੀਤ ਝੀਤੇ (47) ਵਾਸੀ ਸਸਕੈਚਵਨ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਅਦਾਲਤ ਰਾਹੀਂ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕਰਵਾਏ ਹਨ। ਪੁਲੀਸ ਦਾ ਮੰਨਣਾ ਹੈ ਕਿ ਇਹ ਵਿਅਕਤੀ ਹੁਣ ਪੀਲ ਖੇਤਰ ਵਿੱਚ ਛੁਪ ਕੇ ਰਹਿ ਰਿਹਾ ਹੈ। ਪੁਲੀਸ ਨੇ ਉਸ ਦੀ ਤਸਵੀਰ ਜਾਰੀ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ਨੂੰ ਫੜਾਉਣ ਵਿੱਚ ਪੁਲੀਸ ਦੀ ਮਦਦ ਕੀਤੀ ਜਾਵੇ। ਪੁਲੀਸ ਅਨੁਸਾਰ ਝੀਤੇ ਵੀ ਪਹਿਲਾਂ ਕਈ ਮਾਮਲਿਆਂ ਵਿੱਚ ਜ਼ਮਾਨਤ ’ਤੇ ਛੁਟ ਕੇ ਫਿਰ ਉਹੀ ਅਪਰਾਧ ਕਰਨ ਵਿੱਚ ਲੱਗਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਜ਼ਮਾਨਤ ਸਬੰਧੀ ਕੈਨੇਡਾ ਦੇ ਕਾਨੂੰਨ ਨਰਮ ਹੋਣ ਕਰ ਕੇ ਪੇਸ਼ੇਵਰ ਅਪਰਾਧੀ ਜ਼ਮਾਨਤ ’ਤੇ ਛੁਟ ਕੇ ਸ਼ਰਤਾਂ ਦੀ ਉਲੰਘਣਾ ਕਰਦਿਆਂ ਹੋਰ ਅਪਰਾਧ ਕਰਨ ਤੋਂ ਗੁਰੇਜ਼ ਨਹੀਂ ਕਰਦੇ ਹਨ। ਲੋਕਾਂ ਵੱਲੋਂ ਕਈ ਸਾਲਾਂ ਤੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਅਪਰਾਧੀਆਂ ਦੀ ਜ਼ਮਾਨਤ ਸਬੰਧੀ ਨਿਯਮ ਸਖ਼ਤ ਕੀਤੇ ਜਾਣ। ਸੰਸਦ ਵਿੱਚ ਵੀ ਇਸ ਮੁੱਦੇ ’ਤੇ ਚਰਚਾ ਹੋ ਚੁੱਕੀ ਹੈ ਅਤੇ ਇਸ ਦੇ ਬਦਲ ਲੱਭੇ ਜਾ ਰਹੇ ਹਨ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments