Friday, November 15, 2024
Home AAP ਪੰਜਾਬ ਵਿਚ ਨਸ਼ੇੜੀ  ਸਾਢੇ ਪੰਜ ਸੌ ਕਰੋੜ ਦੀ ਦਵਾਈ ਛਕ ਗਏ

ਪੰਜਾਬ ਵਿਚ ਨਸ਼ੇੜੀ  ਸਾਢੇ ਪੰਜ ਸੌ ਕਰੋੜ ਦੀ ਦਵਾਈ ਛਕ ਗਏ

ਪੰਜਾਬ ਵਿਚ ਨਸ਼ੇੜੀ  ਸਾਢੇ ਪੰਜ ਸੌ ਕਰੋੜ ਦੀ ਦਵਾਈ ਛਕ ਗਏ

ਚੰਡੀਗੜ੍ਹ: ਪੰਜਾਬ ਵਿਚ ਨਸ਼ੇੜੀ ਹੁਣ ‘ਮੁਫ਼ਤ ਦੀ ਗੋਲੀ’ ਦੀ ਚਾਟ ’ਤੇ ਲੱਗ ਗਏ ਹਨ। ਸਿਹਤ ਵਿਭਾਗ ਵੱਲੋਂ ਖੋਲ੍ਹੇ ਓਟ ਕਲੀਨਿਕਾਂ ’ਚ ਲੱਖਾਂ ਨੌਜਵਾਨ ਆ ਰਹੇ ਹਨ ਪਰ ਉਨ੍ਹਾਂ ਵਿੱਚੋਂ ਨਸ਼ਾ ਛੱਡਣ ਵਾਲੇ ਟਾਵੇਂ ਹੀ ਹਨ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਕੇਂਦਰਾਂ ਵਿੱਚੋਂ ਲੰਘੇ ਸਾਢੇ ਪੰਜ ਵਰ੍ਹਿਆਂ ਵਿੱਚ 127.64 ਕਰੋੜ ਗੋਲੀਆਂ ਨਸ਼ੇੜੀਆਂ ਨੂੰ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਿਸ ’ਤੇ ਕਰੀਬ 550 ਕਰੋੜ ਰੁਪਏ ਖ਼ਰਚੇ ਗਏ ਹਨ। ਪੰਜਾਬ ਸਰਕਾਰ ਵੱਲੋਂ 282.51 ਕਰੋੜ ਰੁਪਏ ਪੰਜ ਵਰ੍ਹਿਆਂ ਵਿਚ ਬੁਪਰੋਨੋਰਫਿਨ ਜੋ ਮੁਫ਼ਤ ਦੀ ਗੋਲੀ ਵਜੋਂ ਮਸ਼ਹੂਰ ਹੈ, ’ਤੇ ਖ਼ਜ਼ਾਨੇ ਵਿੱਚੋਂ ਖ਼ਰਚ ਕੀਤੇ ਜਾ ਚੁੱਕੇ ਹਨ।

ਪੰਜਾਬ ’ਚ ਨਸ਼ੇੜੀਆਂ ਵੱਲੋਂ ਟੀਕੇ ਲਗਾ ਕੇ ਨਸ਼ਾ ਲਏ ਜਾਣ ਨਾਲ ਹੋਈਆਂ ਮੌਤਾਂ ਦੇ ਕੇਸ ਸਾਹਮਣੇ ਆਏ ਤਾਂ ਸਰਕਾਰ ਨੇ ਓਟ ਕਲੀਨਿਕਾਂ ਵਿੱਚ ਨਸ਼ਾ ਛੱਡਣ ਵਾਲੀ ਦਵਾਈ ਮੁਫ਼ਤ ਦੇਣੀ ਸ਼ੁਰੂ ਕੀਤੀ ਸੀ ਜਿਸ ਵਿਚ ਬੁਪਰੋਨੋਰਫਿਨ ਗੋਲੀ ਮੁੱਖ ਹੈ। ਸ਼ੁਰੂ ਵਿੱਚ ਓਟ ਕਲੀਨਿਕਾਂ ਵਿੱਚ ਇਹ ਗੋਲੀ ਡਾਕਟਰਾਂ ਦੀ ਹਾਜ਼ਰੀ ਵਿੱਚ ਨਸ਼ੇੜੀ ਨੂੰ ਦਿੱਤੀ ਜਾਂਦੀ ਸੀ। ਮਗਰੋਂ ਹਫ਼ਤੇ-ਹਫ਼ਤੇ ਦੀ ਦਵਾਈ ਇਕੱਠੀ ਦਿੱਤੀ ਜਾਣ ਲੱਗੀ। ਫੇਰ ਨਸ਼ੇੜੀ ਗੋਲੀ ਨੂੰ ਅੱਗੇ ਬਲੈਕ ਵਿੱਚ ਵੇਚਣ ਲੱਗੇ। ਪ੍ਰਾਈਵੇਟ ਕੇਂਦਰਾਂ ਦਾ ਇਹ ਵਪਾਰ ਚੰਗਾ ਨਿਖਰਨ ਲੱਗਿਆ ਹੈ।

ਪੰਜਾਬ ਵਿੱਚ ਇਸ ਵੇਲੇ 529 ਸਰਕਾਰੀ ਓਟ ਕਲੀਨਿਕ, ਨਸ਼ਾ ਛੁਡਾਊ ਕੇਂਦਰ ਹਨ ਜਦੋਂਕਿ 2019 ਵਿੱਚ ਇਨ੍ਹਾਂ ਦੀ ਗਿਣਤੀ 193 ਸੀ। 2019 ਵਿੱਚ ਪ੍ਰਾਈਵੇਟ ਕੇਂਦਰ 105 ਸਨ, ਜਿਹੜੇ ਹੁਣ 177 ਹੋ ਗਏ ਹਨ। ਓਟ ਕਲੀਨਿਕਾਂ ਦੇ ਬਾਹਰ ਹਫ਼ਤੇ ਵਿੱਚੋਂ ਛੇ ਦਿਨ ਲੰਮੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ। ਸੂਤਰ ਦੱਸਦੇ ਹਨ ਕਿ ਨਸ਼ੇੜੀ ਹੁਣ ਇਸ ਗੋਲੀ ਦੀ ਚਾਟ ’ਤੇ ਲੱਗ ਗਏ ਹਨ ਅਤੇ ਮੁਫ਼ਤ ਦੀ ਗੋਲੀ ਹੁਣ ਮਾਰਕੀਟ ਵਿੱਚ ਵੇਚੀ ਵੀ ਜਾਣ ਲੱਗੀ ਹੈ। ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਅੰਕੜਾ ਸਾਹਮਣੇ ਆਇਆ ਸੀ ਕਿ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ’ਚ ਲੰਘੇ ਸਵਾ ਛੇ ਵਰ੍ਹਿਆਂ ’ਚ 8.82 ਲੱਖ ਮਰੀਜ਼ ਪੁੱਜੇ ਪਰ ਇਨ੍ਹਾਂ ਵਿੱਚੋਂ ਸਿਰਫ਼ 4106 ਨਸ਼ੇੜੀਆਂ ਨੇ ਹੀ ਨਸ਼ਾ ਛੱਡਿਆ। 26 ਅਕਤੂਬਰ 2017 ਤੋਂ ਨਸ਼ਾ ਛੁਡਾਊ ਕੇਂਦਰਾਂ ’ਚ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਦਾ ਰਿਕਾਰਡ ਰੱਖਿਆ ਜਾਣ ਲੱਗਿਆ ਹੈ। ਤਾਜ਼ਾ ਵੇਰਵਿਆਂ ਅਨੁਸਾਰ ਸਰਕਾਰ ਵੱਲੋਂ ਇਨ੍ਹਾਂ ਗੋਲੀਆਂ ’ਤੇ 2019 ਵਿੱਚ 20.97 ਕਰੋੜ, ਜਦੋਂਕਿ 2023 ਵਿੱਚ 85.95 ਕਰੋੜ ਰੁਪਏ ਖਰਚੇ ਗਏ। ਸਰਕਾਰ ਔਸਤਨ ਰੋਜ਼ਾਨਾ 23.54 ਲੱਖ ਰੁਪਏ ਨਸ਼ੇੜੀਆਂ ’ਤੇ ਖ਼ਰਚ ਰਹੀ ਹੈ। ਸਰਕਾਰ ਜਨਵਰੀ 2019 ਤੋਂ ਜੂਨ 2024 ਤੱਕ 46.73 ਕਰੋੜ ਬੁਪਰੋਨੋਰਫਿਨ ਗੋਲੀ ਦੀ ਸਪਲਾਈ ਕਰ ਚੁੱਕੀ ਹੈ। ਉਧਰ, ਪ੍ਰਾਈਵੇਟ ਕੇਂਦਰਾਂ ਵੱਲੋਂ ਇਨ੍ਹਾਂ ਸਾਢੇ ਪੰਜ ਵਰ੍ਹਿਆਂ ਵਿੱਚ 80.91 ਕਰੋੜ ਗੋਲੀਆਂ ਦੀ ਸਪਲਾਈ ਦਿੱਤੀ ਜਾ ਚੁੱਕੀ ਹੈ। ਲੁਧਿਆਣਾ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦਾ ਕਹਿਣਾ ਸੀ ਕਿ ਓਟ ਕਲੀਨਿਕਾਂ ਦੀ ਦਵਾਈ ਨਾਲ ਟੀਕਿਆਂ ਜ਼ਰੀਏ ਨਸ਼ਾ ਲੈਣ ਨੂੰ ਠੱਲ੍ਹ ਪਈ ਹੈ ਅਤੇ ਜਾਨੀ ਨੁਕਸਾਨ ਘਟਿਆ ਹੈ। ਇਸ ਨਾਲ ਕਾਲਾ ਪੀਲੀਆ ਵਗ਼ੈਰਾ ਦਾ ਪਸਾਰ ਵੀ ਘਟਿਆ ਹੈ।

ਪੰਜਾਬ ’ਚ 26 ਸਰਕਾਰੀ ਅਤੇ 182 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਹਨ। ਇਸ ਤੋਂ ਬਿਨਾਂ 19 ਸਰਕਾਰੀ ਅਤੇ 75 ਪ੍ਰਾਈਵੇਟ ਮੁੜ ਵਸੇਬਾ ਸੈਂਟਰ ਹਨ। ਓਟ ਕਲੀਨਿਕਾਂ ਅਤੇ ਕੇਂਦਰਾਂ ’ਚ ਨਸ਼ੇੜੀਆਂ ਨੂੰ ਬੁਪਰੋਨੋਰਫਿਨ, ਨਾਲੇਕਸਨ, ਟਰਾਮਾਡੋਲ, ਲੋਰਾਜੇਪਾਮ, ਕਲੋਨਾਜੇਪਾਮ ਅਤੇ ਐਂਟੀ ਡਿਪਰੈਸ਼ਨ ਦਵਾਈ ਦਿੱਤੀ ਜਾਂਦੀ ਹੈ। ਮਾਹਿਰ ਆਖਦੇ ਹਨ ਕਿ ਨਸ਼ੇੜੀਆਂ ਦੇ ਇਲਾਜ ਲਈ ਜੋ ਬੁਪਰੋਨੋਰਫਿਨ ਦਿੱਤੀ ਜਾਂਦੀ ਹੈ ਉਸ ਨਾਲ ਨਸ਼ੇੜੀ ਨਸ਼ਿਆਂ ਵਿੱਚੋਂ ਬਾਹਰ ਤਾਂ ਆਉਂਦੇ ਹਨ ਪਰ ਕਈ ਵਾਰ ਨਸ਼ੇੜੀ ਇਸ ਗੋਲੀ ਦੀ ਚਾਟ ’ਤੇ ਲੱਗ ਜਾਂਦੇ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments