Tuesday, October 8, 2024
Home Canada Canada: ਨਾਬਾਲਿਗ ਕੁੜੀਆਂ ਨਾਲ ਛੇੜਛਾੜ ਕਰਦਾ ਕਾਬੂ

Canada: ਨਾਬਾਲਿਗ ਕੁੜੀਆਂ ਨਾਲ ਛੇੜਛਾੜ ਕਰਦਾ ਕਾਬੂ

Canada: ਨਾਬਾਲਿਗ ਕੁੜੀਆਂ ਨਾਲ ਛੇੜਛਾੜ ਕਰਦਾ ਕਾਬੂ

ਕੈਨੇਡਾ : ਕੈਨੇਡਾ ਦੇ ਨਿਊ ਬਰੰਸਵਿਕ ਸੂਬੇ ਦੇ ਮੋਨਕਟਨ ਦੇ ਇੱਕ ਵਾਟਰਪਾਰਕ ’ਚ ਨਾਬਾਲਿਗ ਕੁੜੀਆਂ ਨਾਲ ਛੇੜਛਾੜ ਕਰਨ ਅਤੇ ਗ਼ਲਤ ਢੰਗ ਨਾਲ ਹੱਥ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ ਦੇ ਤਹਿਤ ਭਾਰਤੀ ਮੂਲ ਦੇ 25 ਸਾਲਾ ਜਨਾਰਦਨ ਸਿਵਾਰੰਜਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਇਹ ਵਿਅਕਤੀ ਵਾਟਰ ਪਾਰਕ ਦੇ ਆਲੇ-ਦੁਆਲੇ ਘੁੰਮ ਰਿਹਾ ਸੀ ਅਤੇ ਨਾਬਾਲਿਗ ਕੁੜੀਆਂ ਨੂੰ ਫੜ ਰਿਹਾ ਸੀ। ਇਸ ਸਬੰਧੀ ਘੱਟੋ-ਘੱਟ 12 ਵਿਅਕਤੀਆਂ ਨੇ ਗਵਾਹੀ ਦਿੱਤੀ ਕਿ ਉਨ੍ਹਾਂ ਨੇ ਇਸ ਨੂੰ ਛੇੜਛਾੜ ਕਰਦੇ ਹੋਏ ਦੇਖਿਆ ਸੀ, ਜਿਨ੍ਹਾਂ ’ਚੋਂ ਕੁਝ ਕੁੜੀਆਂ ਦੀ ਉਮਰ 16 ਸਾਲ ਤੋਂ ਵੀ ਘੱਟ ਸੀ।

ਜ਼ਿਕਰਯੋਗ ਹੈ ਕਿ ਇਹ ਘਟਨਾ ਮੈਜਿਕ ਮਾਉਂਟੇਨ ਵਿਖੇ ਵਾਪਰੀ ਹੈ। ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (RCMP) ਨੇ ਦੱਸਿਆ ਹੈ ਕਿ ਉਸ ਕੋਲ ਭਾਰਤੀ ਪਾਸਪੋਰਟ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਘੱਟੋ-ਘੱਟ 12 ਕੁੜੀਆਂ ਜਿੰਨਾਂ ’ਚ 16 ਸਾਲ ਤੋਂ ਘੱਟ ਉਮਰ ਦੀਆਂ ਵੀ ਸ਼ਾਮਲ ਹਨ ਨਾਲ ਛੇੜਛਾੜ ਅਤੇ ਗ਼ਲਤ ਤਰੀਕੇ ਨਾਲ ਹੱਥ ਲਾਉਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ।
ਇਸ ਸਬੰਧੀ ਪੁਲਿਸ ਨੇ ਮੌਕੇ ’ਤੇ ਹੀ ਸਿਵਾਰੰਜਨ ਨੂੰ ਗ੍ਰਿਫ਼ਤਾਰ ਕਰ ਲਿਆ। ਬਾਅਦ ’ਚ ਉਸਨੂੰ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਉਸਨੂੰ 24 ਅਕਤੂਬਰ ਨੂੰ ਮੋਨਕਟਨ ਪ੍ਰੋਵਿੰਸ਼ੀਅਲ ਕੋਰਟ ਵਿਚ ਪੇਸ਼ ਕੀਤਾ ਜਾਣਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਟਰ ਪਾਰਕ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਨਾਬਾਲਿਗ ਲੜਕੀਆਂ ’ਚੋਂ ਇੱਕ ਦੀ ਮਾਂ, ਜਿਸਨੂੰ ਕਥਿਤ ਤੌਰ ‘ਤੇ ਉਸ ਵਿਅਕਤੀ ਦੁਆਰਾ ਛੇੜਿਆ ਗਿਆ ਸੀ, ਨੇ ਇਸ ਦੀਆਂ ਤਸਵੀਰਾਂ ਇੱਕ ਫੇਸਬੁੱਕ ਕਮਿਊਨਿਟੀ ‘ਤੇ ਪੋਸਟ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ ਦੂਜੇ ਮਾਪਿਆਂ ਨੂੰ ਉਸ ਬਾਰੇ ਚਿਤਾਵਨੀ ਦਿੱਤੀ। ਔਰਤ ਨੇ ਦਾਅਵਾ ਕੀਤਾ ਕਿ ਸ਼ੱਕੀ ਹੋਰ ਭਾਰਤੀ ਪੁਰਸ਼ਾਂ ਦੇ ਸਮੂਹ ਨਾਲ ਸੀ।

ਇਸ ਸਬੰਧੀ ਪੁਲਿਸ ਲੋਕਾਂ ਨੂੰ ਕੇਸ ਨਾਲ ਸਬੰਧਤ ਕੁਝ ਵੀ ਪਤਾ ਹੋਣ ‘ਤੇ ਅੱਗੇ ਆਉਣ ਲਈ ਕਹਿ ਰਹੀ ਹੈ। ਪੁਲਿਸ ਵਲੋਂ ਜਾਰੀ ਇੱਕ ਅਧਿਕਾਰਤ ਰੀਲੀਜ਼ ਮੁਤਾਬਕ “ਅਸੀਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਗੱਲ ਕਰਨ ਲਈ ਕਹਿ ਰਹੇ ਹਾਂ ਜੇਕਰ ਉਹ 7 ਜੁਲਾਈ ਨੂੰ ਇਸ ਸਥਾਨ ‘ਤੇ ਹਾਜ਼ਰ ਹੋਏ ਸਨ। ਅਸੀਂ ਇਹ ਵੀ ਚਾਹੁੰਦੇ ਹਾਂ ਕਿ ਲੋਕ ਇਹ ਜਾਣ ਲੈਣ ਕਿ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਜੇਕਰ ਤੁਸੀਂ ਜਿਨਸੀ ਦੁਰਵਿਹਾਰ ਦਾ ਸ਼ਿਕਾਰ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਤੁਹਾਡੀ ਗੱਲ ਸੁਣੀ ਜਾਵੇਗੀ, ਅਤੇ ਤੁਹਾਡੇ ‘ਤੇ ਵਿਸ਼ਵਾਸ ਕੀਤਾ ਜਾਵੇਗਾ। ”

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments