5 ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਏ ਗਏ ਫੈਸਲੇ, ਸਾਬਕਾ ਜਥੇਦਾਰ ਨੂੰ ਧਾਰਮਿਕ ਸਜ਼ਾ
Amritsar: ਪੰਜ ਸਿੰਘ ਸਾਹਿਬਾਨ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅਹਿਮ ਮੀਟਿੰਗ ਜਾਰੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਬਾਕੀ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਵਿਖੇ ਪੁੱਜ ਕੇ ਕੁਝ ਅਹਿਮ ਮਸਲੇ ਵਿਚਾਰੇ ਗਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ।
ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। 11 ਦਿਨ ਲੰਗਰ ਦੇ ਬਰਤਨ ਮਾਂਜਣ ਦੀ ਸੇਵਾ ਲਗਾਈ ਹੈ। ਇਸ ਦੇ ਨਾਲ ਹੀ ਪਟਨਾ ਸਾਹਿਬ ਵਿਖੇ 1000 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ ਜਾਵੇ।
ਜਥੇਦਾਰ ਇਕਬਾਲ ਸਿੰਘ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 2 ਘੰਟੇ ਮੀਟਿੰਗ ਹੋਣ ਮਗਰੋਂ ਫ਼ੈਸਲਾ ਲਿਆ ਗਿਆ।