Friday, November 15, 2024
Home India Doda-encounter: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Doda-encounter: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Doda-encounter: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

ਡੋਡਾ, Jammu Kashmir: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲੀ ਖੇਤਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ ਚਾਰ ਸੁਰੱਖਿਆ ਜਵਾਨ ਸ਼ਹੀਦ ਹੋ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪਰੇਸ਼ਨ ਗਰੁੱਪ ਦੇ ਜਵਾਨਾਂ ਨੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਬਾਗੀ ‘ਚ ਦੁਪਹਿਰ 2.45 ਵਜੇ ਦੇ ਕਰੀਬ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

ਉਨ੍ਹਾਂ ਦੱਸਿਆ ਕਿ 20 ਮਿੰਟ ਤੋਂ ਵੱਧ ਸਮੇਂ ਤੱਕ ਚੱਲੀ ਗੋਲੀਬਾਰੀ ਵਿੱਚ ਇੱਕ ਅਧਿਕਾਰੀ ਸਮੇਤ ਚਾਰ ਫੌਜੀ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਇਨ੍ਹਾਂ ‘ਚੋਂ ਚਾਰ ਦੀ ਮੌਤ ਹੋ ਗਈ ਹੈ।

ਫੌਜ ਨੇ ਦੱਸਿਆ ਕਿ ਇਲਾਕੇ ‘ਚ ਵਾਧੂ ਫੌਜ ਭੇਜੀ ਗਈ ਹੈ ਅਤੇ ਆਖਰੀ ਸੂਚਨਾ ਮਿਲਣ ਤੱਕ ਮੁਹਿੰਮ ਜਾਰੀ ਸੀ। ਅਧਿਕਾਰੀਆਂ ਮੁਤਾਬਕ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਫੌਜ ਦੀ 16ਵੀਂ ਕੋਰ, ਜਿਸ ਨੂੰ ਵ੍ਹਾਈਟ ਨਾਈਟ ਕੋਰ ਵੀ ਕਿਹਾ ਜਾਂਦਾ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਖੇਤਰ ਵਿੱਚ ਹੋਰ ਵੀ ਫੌਜ ਭੇਜੀ ਗਈ ਹੈ, ਮੁਹਿੰਮ ਜਾਰੀ ਹੈ।” ਇਸ ਦੌਰਾਨ, ਇੱਕ ਪੁਲਿਸ ਬੁਲਾਰੇ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ, ਪਰ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments